Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

November 25, 2016

November 25, 2016

ਸਿੱਖ ਯੂਥ ਆਫ ਪੰਜਾਬ ਨੇ ਦ੍ਰਿੜ ਕਰਵਾਇਆ ਕਿ ਨੌਂਵੇਂ ਪਤਾਸ਼ਾਹ ਗੁਰੂ ਤੇਗ ਬਹਾਦਰ ਜੀ ਧਰਮ ਦੀ ਚਾਦਰ ਸਨ ਨਾ ਕਿ ‘ਹਿੰਦ ਦੀ ਚਾਦਰ’, ਜਿਵੇਂ ਕਿ ਪ੍ਰਚਾਰਿਆ ਜਾ ਰਿਹਾ ਹੈ। ਇਸ ਤੱਥ ਨੂੰ ਮੁੜ ਦੁਹਰਾਉਂਦਿਆਂ ਨੌਜਵਾਨ ਜਥੇਬੰਦੀ ‘ਸਿੱਖ ਯੂਥ ਆਫ ਪੰਜਾਬ’ ਨੇ ਕਿਹਾ ਕਿ ਗੁਰੂ ਸਾਹਿਬ ਨੇ ਕਿਸੇ ਵਿਸ਼ੇਸ਼ ਧਰਮ ਜਾਂ ਜਾਤ ਲਈ ਨਹੀਂ ਸਗੋਂ ਮਜ਼ਲੂਮ ਦੇ ਹੱਕਾਂ ਦੀ ਰਾਖੀ ਲਈ ਸ਼ਹਾਦਤ ਦਿੱਤੀ ਸੀ।
ਪੰਜਾਬ ਦਾ 100 ਕਿਊਸਿਕ ਪਾਣੀ ਹਰਿਆਣਾ ਨੂੰ ਜਾ ਰਿਹਾ ਹੈ ਅਤੇ 17 ਨਵੰਬਰ ਤੋਂ ਇਹ ਸ਼ੁਰੂਆਤ 40 ਕਿਊਸਿਕ ਪਾਣੀ ਨਾਲ ਹੋਈ ਸੀ। ਕੋਟਲਾ ਬਰਾਂਚ ਦੀ ਟੇਲ ਬਠਿੰਡਾ ਦੇ ਪਿੰਡ ਕੋਟਬਖਤੂ ਵਿੱਚ ਬਣਦੀ ਹੈ ਜਿਥੋਂ ਪੰਜ ਰਜਵਾਹੇ ਪੱਕਾ ਰਜਵਾਹਾ, ਰੱਘੂ, ਬੰਗੀ ਰਜਵਾਹਾ, ਮਾਈਨਰ ਮੀਲ 83, ਰਿਫਾਈਨਰੀ ਰਜਵਾਹਾ ਨਿਕਲਦੇ ਹਨ। ਕੋਟਬਖਤੂ ਤੋਂ ਹੀ ਇਹ ਨਹਿਰ ਨਿਕਲਦੀ ਹੈ ਜੋ ਕਿ ਅੱਗੇ ਜਾ ਕੇ ਹਰਿਆਣਾ ਦੇ ਡਬਵਾਲੀ ਮਾਈਨਰ ਤੱਕ ਜਾਂਦੀ ਹੈ। ਨਹਿਰ ਮਹਿਕਮਾ ਰੋਜ਼ਾਨਾ ਇਸ ਰੱਦ ਨਹਿਰ ਵਿੱਚ ਪਾਣੀ ਪਾ ਰਿਹਾ ਹੈ ਜੋ ਅੱਗਿਓਂ ਹਰਿਆਣਾ ਨੂੰ ਜਾ ਰਿਹਾ ਹੈ। ਹਰਿਆਣਾ ਦੇ ਪਿੰਡ ਦੇਸੂ ਅਤੇ ਪੰਨੀਵਾਲਾ ਆਦਿ ਨੂੰ ਇਹ ਪਾਣੀ ਮਿਲਦਾ ਹੈ। ਕੋਟਲਾ ਬਰਾਂਚ ਦੀ ਅੱਜ ਦੀ ਮੰਗ 250 ਕਿਊਸਿਕ ਹੈ ਜਦੋਂ ਕਿ ਇਸ ਬਰਾਂਚ ਨੂੰ ਪਾਣੀ 436 ਕਿਊਸਿਕ ਮਿਲ ਰਿਹਾ ਹੈ। ਜੋ ਵਾਧੂ ਪਾਣੀ ਮਿਲਦਾ ਹੈ, ਉਹ ਰੱਦ ਨਹਿਰ ਵਿਚ ਚਲਾ ਜਾਂਦਾ ਹੈ।
ਕਾਂਗਰਸ ਦੇ ਸਾਬਕਾ ਆਗੂ ਜਗਮੀਤ ਬਰਾੜ ਨੂੰ ਤ੍ਰਿਣਮੂਲ ਕਾਂਗਰਸ (ਟੀਐਮਸੀ) ਦੀ ਪੰਜਾਬ ਇਕਾਈ ਦਾ ਪ੍ਰਧਾਨ ਥਾਪਿਆ ਗਿਆ ਹੈ। ਇਹ ਐਲਾਨ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਮੁਕੁਲ ਰਾਏ ਨੇ ਕੀਤਾ। ਰਾਏ ਨੇ ਕਿਹਾ ਕਿ ਟੀਐਮਸੀ ਦੀ ਚੇਅਰਪਰਸਨ ਤੇ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪਾਰਟੀ ਦੀ ਪੰਜਾਬ ਇਕਾਈ ਦਾ ਮੁੜਗਠਨ ਕਰਦਿਆਂ ਬਰਾੜ ਨੂੰ ਇਸ ਦਾ ਐਡਹਾਕ ਪ੍ਰਧਾਨ ਨਿਯੁਕਤ ਕੀਤਾ ਹੈ। ਬਰਾੜ ਨੇ ਵੀ ‘ਇਕ ਕੌਮੀ ਬਦਲ ਦੇਣ ਤੇ ਜ਼ਮੀਨੀ ਪੱਧਰ ਉਤੇ ਕੰਮ ਕਰਨ ਦੀਆਂ ਕੋਸ਼ਿਸ਼ਾਂ ਵਜੋਂ ਇਹ ਅਹਿਮ ਜ਼ਿੰਮੇਵਾਰੀ’ ਸੌਂਪਣ ਲਈ ਟਵਿੱਟਰ ਰਾਹੀਂ ਮਮਤਾ ਬੈਨਰਜੀ ਦਾ ਧੰਨਵਾਦ ਕੀਤਾ ਹੈ।
1984 ਦੇ ਸਿੱਖ ਕਤਲੇਆਮ ਨਾਲ ਸੰਬੰਧਿਤ ਇਕ ਮਾਮਲੇ 'ਚ ਸੀ.ਬੀ.ਆਈ. ਨੇ 22 ਨਵੰਬਰ ਨੂੰ ਸੀਨੀਅਰ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਤੋਂ 4 ਘੰਟੇ ਪੁੱਛਗਿੱਛ ਕੀਤੀ ਹੈ। ਜਾਂਚ ਏਜੰਸੀ ਸਾਹਮਣੇ ਪੇਸ਼ ਹੋਏ ਟਾਈਟਲਰ ਨੇ ਪੁੱਛਗਿੱਛ ਦੌਰਾਨ ਕਤਲੇਆਮ 'ਚ ਆਪਣੀ ਕੋਈ ਵੀ ਭੂਮਿਕਾ ਹੋਣ ਤੋਂ ਇਨਕਾਰ ਕੀਤਾ ਹੈ।
ਪਿਛਲੇ ਸਾਲ 10 ਨਵੰਬਰ ਨੂੰ ਪਿੰਡ ਚੱਬਾ ਵਿਖੇ ਚੁਣੇ ਗਏ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਅਤੇ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਕੱਲ੍ਹ ਵੀਰਵਾਰ ਪੰਥਕ ਧਿਰਾਂ ਦੀ ਮੀਟਿੰਗ ਦੌਰਾਨ ਐਲਾਨ ਕੀਤਾ ਕਿ ਜੇਕਰ ਬਾਦਲ ਸਰਕਾਰ ਨੇ ਮੁੜ 8 ਦਸੰਬਰ ਨੂੰ "ਸਰਬੱਤ ਖ਼ਾਲਸਾ" ਨਾ ਹੋਣ ਦਿੱਤਾ ਤਾਂ ਪੰਜਾਬ ਨੂੰ ਜਾਮ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ 8 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਮੋਗਾ ਵਿੱਚ ਹੋ ਰਹੀ ਰੈਲੀ ਤਾਂ ਮੁਲਤਵੀ ਹੋ ਸਕਦੀ ਹੈ ਪਰ ਇਸੇ ਦਿਨ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ "ਸਰਬੱਤ ਖ਼ਾਲਸਾ" ਹੋ ਕੇ ਹੀ ਰਹੇਗਾ। ਭਾਈ ਮੰਡ ਅਤੇ ਭਾਈ ਦਾਦੂਵਾਲ ਨੇ ਯੂਨਾਈਟਿਡ ਅਕਾਲੀ ਦਲ, ਸ਼ੋ੍ਮਣੀ ਅਕਾਲੀ ਦਲ (ਅੰਮ੍ਰਿਤਸਰ), ਅਖੰਡ ਅਕਾਲੀ ਦਲ ਅਤੇ ਹੋਰ ਸਿਆਸੀ ਧਿਰਾਂ ਦੀ ਮੀਟਿੰਗ ਕਰਕੇ 8 ਦਸੰਬਰ ਨੂੰ ਕੀਤੇ ਜਾ ਰਹੇ "ਸਰਬੱਤ ਖ਼ਾਲਸਾ" ਨੂੰ ਅੰਤਿਮ ਰੂਪ ਦਿੱਤਾ।
ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸਮਾਣਾ ਵਿੱਚ ਰੈਲੀ ਮੌਕੇ ਵਿਧਾਨ ਸਭਾ ਹਲਕਾ ਪਟਿਆਲਾ ਸ਼ਹਿਰੀ ਤੋਂ ਡਾ. ਬਲਬੀਰ ਸਿੰਘ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਇਸ ਹਲਕੇ ਤੋਂ ਡਾ. ਬਲਬੀਰ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਚੋਣ ਲੜਨਗੇ।
ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਜਲੰਧਰ ਛਾਉਣੀ ਤੋਂ ਪਾਰਟੀ ਦੇ ਉਮੀਦਵਾਰ ਸਰਬਜੀਤ ਮੱਕੜ ਲਈ ਵੋਟਾਂ ਮੰਗਦਿਆਂ ਆਖਿਆ, ‘ਤੁਸੀਂ ਇੱਕ ਵਾਰ ਸਰਬਜੀਤ ਮੱਕੜ ਨੂੰ ਜਿਤਾ ਦਿਓ ਮੈਂ ਤੁਹਾਨੂੰ ਦੋ-ਚਾਰ ਟਰੱਕ ਨੋਟਾਂ ਦੇ ਭਰ ਕੇ ਵਿਕਾਸ ਕੰਮਾਂ ਲਈ ਭੇਜਾਂਗਾ। ਨੋਟ ਵੀ ਨਵੇਂ ਦੋ-ਦੋ ਹਜ਼ਾਰ ਵਾਲੇ ਹੋਣਗੇ, ਪੁਰਾਣੇ ਨੋਟ ਨਹੀਂ ਭੇਜਾਂਗੇ।’ ਉਹ ਵੀਰਵਾਰ ਨੂੰ ਸੋਫੀ ਪਿੰਡ’ਚ ਆਈ.ਟੀ.ਆਈ. ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਇਹ ਪੰਜਾਬ ਭਾਜਪਾ ਦੇ ਪ੍ਰਧਾਨ ਵਿਜੈ ਸਾਂਪਲਾ ਦਾ ਜੱਦੀ ਪਿੰਡ ਹੈ। ਸਮਾਗਮ ਵਾਲੀ ਥਾਂ ਕੁਰਸੀਆਂ ਭਰਨ ਲਈ ਨੇੜਲੇ ਸੀਨੀਅਰ ਸੈਕੰਡਰੀ ਸਕੂਲ ਦੇ ਸੱਤਵੀਂ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਸੱਦਿਆ ਗਿਆ ਸੀ, ਇਸ ਦੇ ਬਾਵਜੂਦ ਪੰਡਾਲ ਨਹੀਂ ਭਰ ਸਕਿਆ। ਉਧਰ ਜਲੰਧਰ ਛਾਉਣੀ ਹਲਕੇ ਤੋਂ ਅਕਾਲੀ ਦਲ ਦੀ ਲੀਡਰਸ਼ਿਪ ਨੇ ਸਮਾਗਮ ਦਾ ਬਾਈਕਾਟ ਕੀਤਾ ਹੋਇਆ ਸੀ। ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਚੰਨੀ, ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਰਾਏਪੁਰ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਸਮੇਤ ਬਹੁਤ ਸਾਰੇ ਆਗੂ ਹਾਜ਼ਰ ਨਹੀਂ ਹੋਏ ਤੇ ਨਾ ਹੀ ਹਲਕੇ ਦੇ ਲੋਕਾਂ ਨੇ ਹਾਜ਼ਰੀ ਭਰੀ। ਇਹ ਸਮਾਗਮ ਸ਼੍ਰੋਮਣੀ

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।