Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

December 1, 2016

December 1, 2016

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਪੰਜਾਬ ਖੇਤੀਬਾੜੀ ਯੁਨਿਵਰਸਿਟੀ (ਲੁਧਿਆਣਾ) ਯੂਨਿਟ ਵਲੋਂ 16 ਨਵੰਬਰ, 2016 ਨੂੰ ਕਰਵਾਏ ਗਏ ਇਕ ਸਮਾਗਮ 'ਚ ਸਿੱਖ ਇਤਿਹਾਸਕਾਰ ਅਤੇ ਵਿਦਵਾਨ ਭਾਈ ਅਜਮੇਰ ਸਿੰਘ ਨੇ 'ਰਾਸ਼ਟਰਵਾਦ' ਵਿਸ਼ੇ 'ਤੇ ਵਖਿਆਨ ਕੀਤਾ।
ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਅੱਜ ਮਨਜਿੰਦਰ ਸਿੰਘ ਸਿਰਸਾ ਨੂੰ ਪਾਰਟੀ ਦਾ ਬੁਲਾਰਾ ਬਣਾਇਆ ਹੈ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਭਾਰਤੀ ਸੁਪਰੀਮ ਕੋਰਟ ਵਲੋਂ ਆਏ ਉਨ੍ਹਾਂ ਹੁਕਮਾਂ ਦੀ ਵਿਰੋਧਤਾ ਕੀਤੀ ਹੈ ਜਿਸ 'ਚ ਕਿਹਾ ਗਿਆ ਹੈ ਕਿ ਸਿਨੇਮਾ ਘਰਾਂ 'ਚ ਫਿਲਮ ਸ਼ੁਰੂ ਹੋਣ ਤੋਂ ਪਹਿਲਾਂ ਭਾਰਤ ਦਾ "ਕੌਮੀ ਤਰਾਨਾ" ਚਲਾਉਣਾ ਜ਼ਰੂਰੂ ਹੋਵੇਗਾ ਅਤੇ ਉਸ ਵੇਲੇ ਸਭ ਦਰਸ਼ਕਾਂ ਦਾ ਖੜ੍ਹਨਾ ਵੀ ਜ਼ਰੂਰੀ ਹੋਵੇਗਾ। ਮਾਨ ਨੇ ਕਿਹਾ ਕਿ ਸਿੱਖ ਕੌਮ ਅਜਿਹੇ ਤਾਨਾਸ਼ਾਹੀ ਹੁਕਮ ਨੂੰ ਨਹੀਂ ਮੰਨੇਗੀ।
ਦਲ ਖ਼ਾਲਸਾ ਨੇ ਭਾਰਤੀ ਸੁਪਰੀਮ ਕੋਰਟ ਵਲੋਂ ਸਿਨੇਮਾ ਘਰਾਂ ਵਿਚ ਫਿਲਮ ਚੱਲਣ ਤੋਂ ਪਹਿਲਾਂ ਅਖੌਤੀ "ਰਾਸ਼ਟਰੀ ਗੀਤ" ਚਲਾਉਣ ਅਤੇ ਉਸ ਦੇ ਸਤਿਕਾਰ ਲਈ ਹਾਜ਼ਿਰ ਲੋਕਾਂ ਲਈ ਖੜੇ ਹੋਣ ਨੂੰ ਜ਼ਰੂਰੀ ਕਰਾਰ ਦੇਣ ਦੇ ਫੈਸਲੇ ਨਾਲ ਸਖਤ ਅਸਹਿਮਤੀ ਪ੍ਰਗਟਾਈ ਹੈ।
ਨਾਭਾ ਦੀ ਉੱਚ ਸੁਰੱਖਿਆ ਜੇਲ੍ਹ ਵਿੱਚੋਂ ਪੁਲਿਸ ਦੀ ਵਰਦੀ ਵਿੱਚ ਆਏ ਹਮਲਾਵਰਾਂ ਵੱਲੋਂ ਛੁਡਾਏ ਗਏ ਦੋ ਖਾੜਕੂ ਤੇ ਚਾਰ ਗੈਂਗਸਟਰਾਂ ਦੀ ਕਾਰਵਾਈ 'ਚ ਮੁੱਖ ਭੂਮਿਕਾ ਨਿਭਾਉਣ ਵਾਲੇ ਪਲਵਿੰਦਰ ਸਿੰਘ ਪਿੰਦਾ, ਜਿਸ ਨੂੰ ਉਤਰ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ, ਨੂੰ ਕੱਲ੍ਹ ਨਾਭਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੁਲਿਸ ਨੇ ਪਿੰਦਾ ਦਾ 11 ਦਿਨਾਂ ਦਾ ਪੁਲਿਸ ਰਿਮਾਂਡ ਲਿਆ ਹੈ।
ਸੁਪਰੀਮ ਕੋਰਟ ਨੇ ਕੱਲ੍ਹ 30 ਨਵੰਬਰ ਨੂੰ ਸਤਲੁਜ-ਯਮੁਨਾ ਲਿੰਕ ਨਹਿਰ ਸਬੰਧੀ ਸਥਿਤੀ ਜਿਉਂ ਦੀ ਤਿਉਂ ਕਾਇਮ ਰੱਖਣ ਦਾ ਹੁਕਮ ਦਿੱਤਾ ਹੈ। ਇਸ ਦੇ ਨਾਲ ਹੀ ਹਰਿਆਣਾ ਦੀ ਅਪੀਲ ਉਪਰ ਰਾਵੀ-ਬਿਆਸ ਪਾਣੀ ਮਾਮਲੇ ’ਤੇ ਪੰਜਾਬ ਤੇ ਕੇਂਦਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਭਾਰਤ ਦੀ ਸਰਵਉੱਚ ਅਦਾਲਤ ਨੇ ਕੇਂਦਰੀ ਗ੍ਰਹਿ ਸਕੱਤਰ, ਪੰਜਾਬ ਦੇ ਮੁੱਖ ਸਕੱਤਰ ਤੇ ਡੀਜੀਪੀ ਨੂੰ ਮੁੜ ਰਿਸੀਵਰ ਨਿਯੁਕਤ ਕਰ ਦਿੱਤਾ ਹੈ ਅਤੇ ਇਨ੍ਹਾਂ ਰਿਸੀਵਰਾਂ ਨੂੰ ਕਿਹਾ ਹੈ ਕਿ ਉਹ ਹਫ਼ਤੇ ਦੇ ਅੰਦਰ ਸਬੰਧਤ ਜ਼ਮੀਨ ਬਾਰੇ ਅਸਲ ਸਥਿਤੀ ਰਿਪੋਰਟ ਪੇਸ਼ ਕਰਨ। ਅਦਾਲਤ ਨੇ ਸਪੱਸ਼ਟ ਕੀਤਾ ਕਿ ਐਸਵਾਈਐਲ ਨਾਲ ਸਬੰਧਤ ਜ਼ਮੀਨ ਦਾ ਕਬਜ਼ਾ ਰਿਸੀਵਰ ਨਹੀਂ ਲੈਣਗੇ।
ਆਮ ਆਦਮੀ ਪਾਰਟੀ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਕਾਰਜਕਰਤਾਵਾਂ ਅਤੇ ਆਗੂਆਂ ਨੇ ਪਾਰਟੀ ਮੁੱਖੀ ਅਰਵਿੰਦ ਕੇਜਰੀਵਾਲ ਨੂੰ 48 ਘੰਟਿਆਂ ਵਿੱਚ ‘ਵੇਚੀਆਂ’ 59 ਟਿਕਟਾਂ ਬਦਲਣ ਦਾ ਅਲਟੀਮੇਟਮ ਦਿੱਤਾ ਹੈ। ਕਾਰਜਕਰਤਾਵਾਂ ਨੇ ਬਦਲੀਆਂ ਜਾਣ ਵਾਲੀਆਂ 59 ਸੀਟਾਂ ਦੀ ਸੂਚੀ ਵੀ ਜਾਰੀ ਕੀਤੀ ਜਿਸ ਵਿਚ ਸਾਹਨੇਵਾਲ, ਬਾਘਾਪੁਰਾਣਾ, ਮੁਹਾਲੀ, ਗਿੱਦੜਬਾਹਾ, ਰਾਜਾਸਾਂਸੀ, ਬਠਿੰਡਾ ਸ਼ਹਿਰੀ, ਤਲਵੰਡੀ ਸਾਬੋ, ਖੰਨਾ, ਨਵਾਂ ਸ਼ਹਿਰ, ਖਰੜ, ਮੋਗਾ, ਧਰਮਕੋਟ, ਨਕੋਦਰ ਆਦਿ ਸ਼ਾਮਲ ਹਨ। ਕਾਰਜਕਰਤਾਵਾਂ ਨੇ ਇਨ੍ਹਾਂ ਵਿੱਚੋਂ 32 ਸੀਟਾਂ ’ਤੇ ਆਪਣੇ ਵੱਲੋਂ ਉਮੀਦਵਾਰਾਂ ਦੇ ਨਾਂ ਵੀ ਤਜਵੀਜ਼ ਕੀਤੇ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।