Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

December 6, 2016

December 6, 2016

ਬਾਦਲ ਪਰਿਵਾਰ ਦੀ ਮੌਜੂਦਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਦੁਖੀ ਆਤਮ ਹੱਤਿਆ ਕਰ ਰਹੇ ਕਿਸਾਨਾਂ ਦੇ ਨਾਲ-ਨਾਲ ਪੰਜਾਬ ਦੀਆਂ ਸੜਕਾਂ 'ਤੇ ਬੇਲਾਗਮ ਚਲ ਰਹੀਆਂ ਬਾਦਲ ਦੀ ਟਰਾਂਸਪੋਰਟ ਕੰਪਨੀ ਦੀਆਂ ਬੱਸਾਂ ਵੀ ਆਏ ਦਿਨ ਲੋਕਾਂ ਨੂੰ ਸੜਕਾਂ 'ਤੇ ਮੌਤ ਦੇ ਘਾਟ ਉਤਾਰ ਰਹੀਆਂ ਹਨ। ਜਿਸਦੀ ਤਾਜਾ ਮਿਸਾਲ ਹੁਸ਼ਿਆਰਪੁਰ-ਦਸੂਹਾ ਨਜਦੀਕ ਹੋਏ ਬਾਦਲ ਦੀ ਟਰਾਂਸਪੋਰਟ ਕੰਪਨੀ ਦੀ ਇਕ ਬੱਸ ਨੇ ਪਿਤਾ-ਪੁੱਤਰ ਨੂੰ ਸੜਕ ‘ਤੇ ਦਰੜ ਕੇ ਮੌਤ ਦੇ ਘਾਟ ਉਤਾਰ ਦਿਤਾ।
ਸੱਤਾਧਾਰੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਝਟਕਾ ਦਿੰਦੇ ਹੋਏ ਦੋ ਮੌਜੂਦਾ ਅਕਾਲੀ ਵਿਧਾਇਕ ਮਹੇਸ਼ ਇੰਦਰ ਸਿੰਘ ਤੇ ਰਾਜਵਿੰਦਰ ਕੌਰ ਭਾਗੀਕੇ ਅੱਜ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ 'ਚ ਕਾਂਗਰਸ 'ਚ ਸ਼ਾਮਲ ਹੋ ਗਏ। ਮਹੇਸ਼ ਇੰਦਰ ਸਿੰਘ ਬਾਘਾਪੁਰਾਣਾ ਤੋਂ ਵਿਧਾਇਕ ਹਨ। ਜਦਕਿ ਰਾਜਵਿੰਦਰ ਕੌਰ ਭਾਗੀਕੇ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਹਨ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਅਤੇ ਯੂਨਾਇਟਿਡ ਅਕਾਲੀ ਦਲ ਨੇ 8 ਦਸੰਬਰ ਨੂੰ ਤਲਵੰਡੀ ਸਾਬੋ, ਜ਼ਿਲ੍ਹਾ ਬਠਿੰਡਾ ਵਿਖੇ ਇਕੱਠ ਕਰਨ ਦਾ ਐਲਾਨ ਕੀਤਾ ਹੈ। ਅੱਜ ਮਾਨ ਦਲ ਅਤੇ ਯੂਨਾਇਟਿਡ ਅਕਾਲੀ ਦਲ ਦੇ ਆਗੂਆਂ ਵਲੋਂ ਸਵੇਰੇ 4 ਵਜੇ ਇਕੱਠ ਲਈ ਮਿੱਥੀ ਥਾਂ 'ਤੇ ਗੁਰੂ ਗ੍ਰੰਥ ਸਾਹਿਬ ਦਾ ਅਖੰਡ ਪਾਠ ਰੱਖ ਦਿੱਤਾ ਗਿਆ।
ਐਮਨੈਸਟੀ ਇੰਟਰਨੈਸ਼ਨਲ ਇੰਡੀਆ ਨੇ ਕੱਲ੍ਹ 5 ਦਸੰਬਰ 2016 ਨੂੰ ਚੰਡੀਗੜ੍ਹ ਵਿਖੇ 1984 ਕਤਲੇਆਮ ਦੇ ਇਨਸਾਫ ਲਈ ਇਕ ਮੁਹਿੰਮ ਦੀ ਸ਼ੁਰੂਆਤ ਕੀਤੀ ਅਤੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (SIT) ਨੂੰ ਇਨਸਾਫ ਦਿਵਾਉਣ ਲਈ ਮੌਕਾ ਹੱਥੋਂ ਨਹੀਂ ਖੁਝਾਉਣਾ ਚਾਹੀਦਾ।
ਖ਼ਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਹਰਮਿੰਦਰ ਸਿੰਘ ਮਿੰਟੂ ਨੂੰ ਦਿੱਲੀ ਦੀ ਅਦਾਲਤ ਨੇ ਸੱਤ ਹੋਰ ਦਿਨਾਂ ਲਈ ਪੁਲਿਸ ਹਿਰਾਸਤ ’ਚ ਭੇਜ ਦਿੱਤਾ ਹੈ। ਅਦਾਲਤ ਨੇ ਪੁਲਿਸ ਨੂੰ ਕਿਹਾ ਹੈ ਕਿ ਲੋੜ ਪੈਣ ’ਤੇ ਮਿੰਟੂ ਨੂੰ ਹੱਥਕੜੀਆਂ ਲਾਈਆਂ ਜਾ ਸਕਦੀਆਂ ਹਨ। ਅਤਿ ਸੁਰੱਖਿਆ ਵਾਲੀ ਨਾਭਾ ਜੇਲ੍ਹ ’ਚੋਂ ਭੱਜਣ ਕਾਰਨ ਪੁਲਿਸ ਨੂੰ ਇਹ ਨਿਰਦੇਸ਼ ਦਿੱਤੇ ਗਏ ਹਨ। ਉੱਧਰ ਬਚਾਅ ਪੱਖ ਦੇ ਵਕੀਲ ਨੇ 12 ਦਸੰਬਰ ਤਕ ਪੁਲਿਸ ਹਿਰਾਸਤ ’ਚ ਭੇਜਣ ਦਾ ਵਿਰੋਧ ਕੀਤਾ।
ਗੁਜਰਾਤ ਫਾਈਲਸ ਅੱਠ ਮਹੀਨੇ ਲੰਬੀ ਗੁਪਤ ਜਾਂਚ ਦਾ ਖਾਤਾ ਹੈ, ਜਿਸ 'ਚ ਰਾਣਾ ਅੱਯੂਬ ਨੇ ਗੁਜਰਾਤ ਦੰਗੇ ਅਤੇ ਝੂਠੇ ਪੁਲਿਸ ਮੁਕਾਬਲੇ ਬਾਰੇ ਜਾਂਚ ਕੀਤੀ ਹੈ। ਰਾਣਾ ਅੱਯੂਬ ਆਪਣੀ ਗੁਪਤ ਜਾਂਚ ਦੇ ਦੌਰਾਨ ਗੁਜਰਾਤ ਦੇ ਉੱਚ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨੂੰ ਮਿਲੀ ਅਤੇ 'ਸਟਿੰਗ ਆਪਰੇਸ਼ਨ। 'ਸਟਿੰਗ ਆਪਰੇਸ਼ਨ' ਦੇ ਟੇਪ ਮਨੁੱਖਤਾ ਵਿਰੁੱਧ ਅਪਰਾਧਾਂ 'ਚ ਰਾਜ (State) ਦੀ ਮਿਲੀਭੁਗਤ ਪ੍ਰਗਟ ਕਰਦੇ ਹਨ।
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ਼ਨੀਵਾਰ ਦੀ ਸ਼ਾਮ ਦਰਬਾਰ ਸਾਹਿਬ ਦੇ ਗ੍ਰੰਥੀ ਵਲੋਂ ਟੋਪੀ ਪਹਿਨਣ ਦੇ ਬਾਵਜੂਦ ਸਿਰੋਪਾਉ ਦੇਣ ਦੀ ਚਰਚਾ ਸ਼ੁਰੂ ਹੋਈ ਹੈ। ਸਿੱਖ ਕੌਮ ਦੇ ਕੇਂਦਰੀ ਅਸਥਾਨ ਵਜੋਂ ਜਾਣੇ ਜਾਂਦੇ ਇਸ ਧਰਮ ਅਸਥਾਨ ਦੀ ਮਾਣ ਮਰਿਆਦਾ ਵੀ ਪੂਰੀ ਤਰ੍ਹਾਂ 'ਸਿਆਸਤ ਦੀ ਭੇਟ' ਚੜ੍ਹ ਗਈ ਹੈ ਜਿਸ ਨੂੰ ਕਮੇਟੀ ਪ੍ਰਬੰਧਕ ਜਾਂ ਉਸਦੇ ਸਿਆਸੀ ਆਕਾ ਆਪਣੇ ਸੌੜੇ ਹਿੱਤਾਂ ਅਨੁਸਾਰ ਤੋੜ ਮਰੋੜ ਲੈਂਦੇ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।