ਪੰਚ ਪਰਧਾਨੀ ਯੂ.ਕੇ. ਅਤੇ ਸਹਿਯੋਗੀ ਜਥੇਬੰਦੀਆਂ ਦਾ ਸਾਲਾਨਾ ਇਜਲਾਸ ਪਿਛਲੇ ਦਿਨੀਂ ਲੰਡਨ ਵਿੱਚ ਹੋਇਆ। ਇਲਜਾਸ ਤੋਂ ਬਾਅਦ ਪੰਥਕ ਜਥੇਬੰਦੀਆਂ ਨੇ ਪ੍ਰੈਸ ਬਿਆਨ ਜਾਰੀ ਕਰਕੇ ਦੱਸਿਆ ਕਿ ਇਸ ਵਿੱਚ ਪੰਚ ਪਰਧਾਨੀ ਵਿਚਾਰਧਾਰਾ ਨਾਲ ਜੁੜੇ ਹੋਏ ਡੈਲੀਗੇਟਸ ਯੂ.ਕੇ., ਯੂਰਪ, ਕਨੇਡਾ ਅਤੇ ਅਮਰੀਕਾ ਤੋਂ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਚਾਰ ਦਿਨਾਂ ਤੱਕ ਚੱਲੇ ਇਸ ਇਜਲਾਸ ਦੌਰਾਨ ਸਿੱਖ ਪੰਥ ਦੀ ਮੌਜੂਦਾ ਧਾਰਮਕ, ਸਮਾਜਕ ਅਤੇ ਸਿਆਸੀ ਹਾਲਤ 'ਤੇ ਨਿੱਠ ਕੇ ਚਰਚਾ ਕੀਤੀ ਗਈ ਅਤੇ ਆਉਣ ਵਾਲੇ ਸਮੇਂ ਦੌਰਾਨ ਹੋਏ ਫੈਸਲਿਆਂ ਨੂੰ ਲਾਗੂ ਕਰਨ ਲਈ ਸਾਰੀਆਂ ਸੰਸਥਾਵਾਂ ਦਾ ਇੱਕ ਸਾਂਝਾ ਕੇਂਦਰ ਬਣਾਉਣ ਦਾ ਫੈਸਲਾ ਲਿਆ ਗਿਆ। ਇਸ ਇਜਲਾਸ ਦੌਰਾਨ ਪੰਚ ਪਰਧਾਨੀ ਵਿਚਾਰਧਾਰਾ ਨਾਲ ਜੁੜੀਆਂ ਸੰਸਥਾਵਾਂ ਨੂੰ ਵੱਖ-ਵੱਖ ਪ੍ਰੋਜੈਕਟ ਦੇ ਕੇ ਇਨ੍ਹਾਂ 'ਤੇ ਕੰਮ ਕਰਨ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ।