ਚੋਣ ਕਮਿਸ਼ਨ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਸਮੇਂ ਤੋਂ ਪਹਿਲਾਂ ਕਰਵਾਏ ਜਾਣ ਬਾਰੇ ਗੰਭੀਰ ਹੈ। ਸੂਤਰਾਂ ਮੁਤਾਬਕ ਚੋਣ ਜ਼ਾਬਤਾ ਕਿਸੇ ਵੇਲੇ ਵੀ ਲੱਗ ਸਕਦਾ ਹੈ ਤੇ ਚੋਣਾਂ 20 ਤੋਂ 30 ਜਨਵਰੀ ਦੇ ਦਰਮਿਆਨ ਹੋ ਸਕਦੀਆਂ ਹਨ। ਚੋਣ ਕਮਿਸ਼ਨ ਦੇ ਉਪ ਚੋਣ ਕਮਿਸ਼ਨਰ ਸੰਦੀਪ ਸਕਸੈਨਾ ਦੀ ਅਗਵਾਈ ਵਾਲੀ ਟੀਮ ਨੇ ਕੱਲ੍ਹ ਚੰਡੀਗੜ੍ਹ ਵਿੱਚ ਰਾਜ ਦੇ ਮੁੱਖ ਸਕੱਤਰ ਸਰਵੇਸ਼ ਕੌਸ਼ਲ, ਵਧੀਕ ਮੁੱਖ ਸਕੱਤਰ (ਗ੍ਰਹਿ) ਜਗਪਾਲ ਸਿੰਘ ਸੰਧੂ, ਵਧੀਕ ਮੁੱਖ ਸਕੱਤਰ (ਵਿੱਤ) ਸਤੀਸ਼ ਚੰਦਰਾ ਅਤੇ ਡੀਜੀਪੀ ਸੁਰੇਸ਼ ਅਰੋੜਾ ਨਾਲ ਮੀਟਿੰਗ ਕੀਤੀ। ਇਸ ਦੌਰਾਨ ਚੋਣ ਕਮਿਸ਼ਨ ਦੇ ਅਧਿਕਾਰੀਆਂ ਵੱਲੋਂ ਕੀਤੀ ਗੱਲਬਾਤ ਤੋਂ ਜਲਦੀ ਚੋਣਾਂ ਹੋਣ ਦੇ ਸੰਕੇਤ ਮਿਲੇ ਹਨ।