Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

December 12, 2016

December 12, 2016

ਗਾਇਕ ਹੰਸ ਰਾਜ ਹੰਸ ਜਿਸ ਨੇ ਬੀਤੇ ਸਮੇਂ ਵਿਚ "ਪੱਤਾ-ਪੱਤਾ ਸਿੰਘਾਂ ਦਾ ਵੈਰੀ" ਦੇ ਗੀਤ ਰਾਹੀਂ ਸੱਚ ਨੂੰ ਉਜਾਗਰ ਕੀਤਾ ਸੀ ਅਤੇ ਜਿਸ ਨੇ ਬਹੁਤ ਨਾਮਾਣਾ ਖੱਟਿਆ ਸੀ, ਉਸ ਵਲੋਂ ਘੱਟਗਿਣਤੀ ਕੌਮਾਂ ਦੀ ਵਿਰੋਧੀ ਭਾਜਪਾ ਵਿਚ ਚਲੇ ਜਾਣਾ ਉਸਦੇ ਜੀਵਨ ਅਤੇ ਉਸਦੇ ਪਿਛੋਕੜ ਉਤੇ ਪ੍ਰਸ਼ਨ ਚਿੰਨ੍ਹ ਲਾਉਂਦਾ ਹੈ ਕਿਉਂਕਿ ਜਿਸ ਭਾਜਪਾ ਵਿਚ ਉਹਨਾਂ ਨੇ ਸ਼ਮੂਲੀਅਤ ਕੀਤੀ ਹੈ, ਉਸਨੂੰ ਜਨਮ ਦੇਣ ਵਾਲੀ ਜਮਾਤ ਮੁੱਢੋਂ ਹੀ ਫਿਰਕਾਪ੍ਰਸਤ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਨੇ ਭਾਰਤ ਦੇ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੇ ਸਕੱਤਰ ਨੂੰ ਇੱਕ ਯਾਦ ਪੱਤਰ ਲਿਖਦਿਆਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਦੇ ਕੇਸ ਸਬੰਧੀ ਭਾਰਤ ਦੇ ਰਾਸ਼ਟਰਪਤੀ ਨਾਲ ਮਿਲਣੀ ਦਾ ਸਮਾਂ ਮੰਗਿਆ ਹੈ। ਆਪਣੇ ਪੱਤਰ ਵਿਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਨੇ ਰਾਸ਼ਟਰਪਤੀ ਦੇ ਸਕੱਤਰ ਨੂੰ ਲਿਖਿਆ ਹੈ ਕਿ ਬੀਤੀ 15 ਨਵੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਰਾਸ਼ਟਰਪਤੀ ਦੇ ਨਾਮ ਇਸੇ ਸਬੰਧ ਵਿਚ ਲਿਖੇ ਪੱਤਰ ਦਾ ਹੁਣ ਤਕ ਕੋਈ ਜਵਾਬ ਨਹੀਂ ਦਿੱਤਾ ਗਿਆ, ਇਸ ਲਈ ਦੁਬਾਰਾ ਇਹ ਯਾਦ ਪੱਤਰ ਭੇਜਿਆ ਜਾ ਰਿਹਾ ਹੈ। ਯਾਦ ਪੱਤਰ ਵਿਚ ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਵਫ਼ਦ ਦੀ ਰਾਸ਼ਟਰਪਤੀ ਨਾਲ ਜਲਦੀ ਮਿਲਣੀ ਦੀ ਆਸ ਪ੍ਰਗਟ ਕੀਤੀ ਹੈ।
ਸਾਬਕਾ ਪੀ.ਸੀ.ਐਸ. ਅਤੇ ਪੰਜਾਬ ਦੇ ਪਾਣੀਆਂ ਦੇ ਵਿਸ਼ੇ ਦੇ ਮਾਹਰ ਪ੍ਰੀਤਮ ਸਿੰਘ ਕੁਮੇਦਾਨ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਦਾ ਕੋਈ ਕਾਨੂੰਨੀ ਵਿਵਾਦ ਨਹੀਂ ਹੈ। ਇਹ ਤਾਂ ਸਿਰਫ 'ਪਾਣੀਆਂ ਦੇ ਉੱਤੇ ਹੱਕ' ਦਾ ਮਸਲਾ ਹੈ ਨਾ ਕਿ 'ਪਾਣੀਆਂ ਦੀ ਵੰਡ' ਦਾ।
ਵਿਸ਼ਵ ਮਨੁੱਖੀ ਅਧਿਕਾਰ ਦਿਹਾੜੇ ਦੀ 68ਵੀਂ ਵਰ੍ਹੇਗੰਢ 'ਤੇ ਪੰਜਾਬ ਵਿਚ ਚੱਲੇ ਸੰਘਰਸ਼ ਦੌਰਾਨ ਲਾਪਤਾ ਕੀਤੇ ਗਏ ਅਤੇ ਹਿਰਾਸਤ ਵਿਚ ਮਾਰੇ ਗਏ ਲੋਕਾਂ ਦੇ ਮਾਪਿਆਂ ਅਤੇ ਬੱਚਿਆਂ ਦੀ ਦਰਦ ਭਰੀ ਦਾਸਤਾਨ ਨੂੰ ਯਾਦ ਕੀਤਾ ਗਿਆ।
ਆਮ ਆਦਮੀ ਪਾਰਟੀ ਨੇ ਸ਼ਨੀਵਾਰ (10 ਦਸੰਬਰ) ਨੂੰ ਪੰਜਾਬ ਵਿਧਾਨ ਸਭਾ ਚੋਣਾਂ 2017 ਲਈ ਆਪਣੀ 7ਵੀਂ ਸੂਚੀ ਵੀ ਜਾਰੀ ਕਰ ਦਿੱਤੀ। ਇਸ ਸੂਚੀ ਵਿਚ ਆਪ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਘੁੱਗੀ ਦਾ ਨਾਂ ਵੀ ਸ਼ਾਮਲ ਹੈ। ਘੁੱਗੀ ਬਟਾਲਾ ਵਿਧਾਨਸਭਾ ਹਲਕੇ ਤੋਂ ਚੋਣ ਲੜੇਗਾ। ਇਸਤੋਂ ਪਹਿਲਾਂ ਚਰਚਾ ਇਸ ਗੱਲ ਦੀ ਸੀ ਕਿ ਘੁੱਗੀ ਮਜੀਠੀਏ ਦੇ ਖਿਲਾਫ ਮਜੀਠਾ ਹਲਕੇ ਤੋਂ ਲੜੇਗਾ।
ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਦੇ ਮੌਕੇ 'ਤੇ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਤੇ ਮਨੁੱਖੀ ਅਧਿਕਾਰ ਸੰਗਠਨਾਂ ਨੇ ਸਾਂਝੇ ਤੌਰ 'ਤੇ ਸੁਪਰੀਮ ਕੋਰਟ ਦੇ ਮੁੱਖ ਜੱਜ ਨੂੰ ਇੱਕ ਪੱਤਰ ਲਿਖ ਕੇ ਹਿੰਦੁਸਤਾਨੀ ਹਾਕਮਾਂ ਵਲੋਂ ਸਿੱਖਾਂ ਦੀ ਨਿਰੰਤਰ ਕੀਤੀ ਜਾ ਰਹੀ ਨਸਲਕੁਸ਼ੀ ਲਈ ਇਨਸਾਫ ਦੀ ਮੰਗ ਕੀਤੀ ਹੈ। 10 ਦਸੰਬਰ ਨੂੰ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਜਗਦੀਪ ਸਿੰਘ ਰੰਧਾਵਾ, ਹਰਮਨਦੀਪ ਸਿੰਘ ਸਰਹਾਲੀ, ਸਤਵਿੰਦਰ ਸਿੰਘ ਪਲਾਸੌਰ, ਵਿਰਸਾ ਸਿੰਘ ਬਹਿਲਾ, ਪਰਵੀਨ ਕੁਮਾਰ, ਸਤਵੰਤ ਸਿੰਘ ਮਾਣਕ, ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਕਿਰਪਾਲ ਸਿੰਘ ਰੰਧਾਵਾ ਅਤੇ ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਦੇ ਪ੍ਰਧਾਨ ਬਾਬਾ ਦਰਸ਼ਨ ਸਿੰਘ ਨੇ ਕਿਹਾ ਕਿ ਬੀਤੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਸੀ ਕਿ ਸਰਕਾਰਾਂ ਦੇ ਅੱਤਿਆਚਾਰ ਰੋਕਣ ਲਈ ਅਦਾਲਤਾਂ ਦਾ ਦਖਲ ਜ਼ਰੂਰੀ ਹੈ ਲੇਕਿਨ ਜੱਜਾਂ ਦੀ ਨਿਯੁੱਕਤੀ ਬਾਰੇ ਧਾਰੀ ਨੀਤੀ ਨੇ ਇਸ ਮਾਮਲੇ ਵਿੱਚ ਸਰਕਾਰਾਂ ਦੀ ਭੂਮਿਕਾ ਨੂੰ ਬੇਨਕਾਬ ਕੀਤਾ ਹੈ।
ਮਨੁੱਖੀ ਅਧਿਕਾਰ ਸੰਸਥਾਵਾਂ ਵਲੋਂ ਵਿਸ਼ਵ ਮਨੁੱਖੀ ਅਧਿਕਾਰ ਦਿਹਾੜੇ ਨੂੰ ਸਮਰਪਿਤ ਪੰਜਾਬ ਦੇ ਪਾਣੀਆਂ ਦੀ ਸਮਸਿਆ ਅਤੇ ਉਸਦੇ ਹੱਲ ਵਿਸ਼ੇ 'ਤੇ 10 ਦਸੰਬਰ ਨੂੰ ਚੰਡੀਗੜ੍ਹ ਦੇ ਪੀਪਲਸ ਕਨਵੈਨਸ਼ਨ ਹਾਲ ਵਿਖੇ ਸੈਮੀਨਾਰ ਕਰਵਾਇਆ ਗਿਆ ਜਿਸ ਵਿੱਚ ਉੱਘੇ ਬੁੱਧੀਜੀਵੀਆਂ, ਮਾਹਿਰਾਂ, ਪੱਤਰਕਾਰਾਂ ਅਤੇ ਵਕੀਲਾਂ ਨੇ ਪੰਜਾਬ ਅੰਦਰ ਪਾਣੀਆਂ ਦੇ ਭਖਦੇ ਮੁੱਦੇ ਨੂੰ ਲੈ ਕੇ ਸੰਜੀਦਾ ਵਿਚਾਰ ਪ੍ਰਗਟ ਕੀਤੇ। ਪ੍ਰਮੁੱਖ ਬੁਲਾਰਿਆਂ ਵਿਚ ਪਾਰਲੀਮੈਂਟ ਮੈਂਬਰ ਧਰਮਵੀਰ ਗਾਂਧੀ, ਪੰਜਾਬ ਯੂਨੀਵਰਸਿਟੀ ਵਿਚ ਇਤਿਹਾਸ ਵਿਭਾਗ ਦੇ ਸਾਬਕਾ ਮੁਖੀ ਡਾ. ਗੁਰਦਰਸ਼ਨ ਸਿੰਘ ਢਿੱਲੋਂ, ਇੰਡੀਅਨ ਐਕਸਪ੍ਰੈਸ ਦੇ ਸਾਬਕਾ ਪੱਤਰਕਾਰ ਜਗਤਾਰ ਸਿੰਘ, ਪ੍ਰੀਤਮ ਸਿੰਘ ਕੁਮੇਦਾਨ, ਮਨਜੀਤ ਸਿੰਘ ਖਹਿਰਾ ਅਤੇ ਦਲ ਖਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਸ਼ਾਮਿਲ ਸਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।