Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

December 14, 2016

December 14, 2016

10 ਦਸੰਬਰ ਨੂੰ ਕੌਮਾਂਤਰੀ ਮਨੁੱਖੀ ਅਧਿਕਾਰ ਦਿਹਾੜੇ 'ਤੇ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸੈਮੀਨਾਰ ਕਰਵਾਇਆ ਗਿਆ ਜਿਸ ਵਿੱਚ ਪੰਥਕ ਬੁਲਾਰਿਆਂ ਨੇ ਸਿੱਖਾਂ ਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾਂ ਬਾਰੇ ਪਰਚੇ ਪੜ੍ਹੇ ਅਤੇ ਆਪਣੇ ਵਿਚਾਰ ਸਾਂਝੇ ਕੀਤੇ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਹਮਖਿਆਲ ਜਥੇਬੰਦੀਆਂ ਨਾਲ ਮਿਲ ਕੇ ਵਿਧਾਨ ਸਭਾ ਦੀਆਂ ਸਾਰੀਆਂ ਸੀਟਾਂ ’ਤੇ ਚੋਣ ਲੜੇਗਾ। ਅੰਮ੍ਰਿਤਸਰ ਵਿਖੇ ਪ੍ਰੈਸ ਕਾਨਫਰੰਸ ਵਿੱਚ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਚੋਣ ਕਮਿਸ਼ਨ ਵਲੋਂ ਪਾਰਟੀ ਨੂੰ 'ਗੱਡਾ' ਚੋਣ ਨਿਸ਼ਾਨ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ 10 ਦਸੰਬਰ ਦੇ ਇਕੱਠ ਨਾਲ ਸਬੰਧਤ ਸਾਰੀਆਂ ਜਥੇਬੰਦੀਆਂ ਅਤੇ ਇਨ੍ਹਾਂ ਤੋਂ ਇਲਾਵਾ ਹੋਰ ਹਮ ਖਿਆਲ ਪਾਰਟੀਆਂ ਨਾਲ ਮਿਲ ਕੇ ਸਾਰੀਆਂ 117 ਸੀਟਾਂ ‘ਤੇ ਚੋਣਾਂ ਲੜੀਆਂ ਜਾਣਗੀਆਂ। ਉਨ੍ਹਾਂ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਚੋਣ ਲੜਨ ਦਾ ਸੰਕੇਤ ਦਿੱਤਾ।
ਲੁਧਿਆਣਾ ਦੀ ਅਦਾਲਤ ਨੇ ਘਵੱਦੀ ਕੇਸ ਵਿਚ ਦੋ ਨੌਜਵਾਨਾਂ, ਅੰਮ੍ਰਿਤਪਾਲ ਸਿੰਘ ਜੋਧਪੁਰੀ ਅਤੇ ਫੌਜਾ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ। ਇਨ੍ਹਾਂ 'ਤੇ ਬਲਵਿੰਦਰ ਕੌਰ ਘਵੱਦੀ ਦੇ ਕਤਲ ਨਾਲ ਸਬੰਧਤ ਕੇਸ ਚੱਲ ਰਿਹਾ ਹੈ। ਬਲਵਿੰਦਰ ਕੌਰ ਘਵੱਦੀ ਜੋ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਦੋਸ਼ੀ ਸੀ।
ਡਾ. ਧਰਮਵੀਰ ਗਾਂਧੀ ਦੀ ਅਗਵਾਈ ਵਾਲੇ ਪੰਜਾਬ ਫਰੰਟ ਨੇ ਆਉਂਦੀਆਂ ਵਿਧਾਨ ਸਭਾ ਚੋਣਾਂ (2017) ਲਈ ਆਪਣੇ 15 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਸੂਚੀ ਜਾਰੀ ਹੋਣ ਤੋਂ ਪਹਿਲਾਂ ਪਟਿਆਲਾ ਅਤੇ ਲੁਧਿਆਣਾ ਵਿਚ ਐਡਵੋਕੇਟ ਹਰੀਸ਼ ਢਾਂਡਾ ਦੀ ਪ੍ਰਧਾਨਗੀ 'ਚ ਮੀਟਿੰਗਾਂ ਹੋਈਆਂ, ਜਿਸ ਵਿਚ ਸੂਚੀ ਨੂੰ ਅੰਤਮ ਰੂਪ ਦਿੱਤਾ ਗਿਆ।
ਨਾਭਾ ਜੇਲ੍ਹ ਬ੍ਰੇਕ ਕੇਸ ਦੀ ਸਾਜ਼ਿਸ਼ ਵਿੱਚ ਸ਼ਾਮਲ ਛੇ ਵਿਅਕਤੀਆਂ ਨੂੰ ਕੱਲ੍ਹ ਨਾਭਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਸਾਰਿਆਂ ਦਾ ਪੁਲਿਸ ਰਿਮਾਂਡ ਖ਼ਤਮ ਕਰਦਿਆਂ 26 ਦਸੰਬਰ ਤੱਕ ਨਿਆਂਇਕ ਹਿਰਾਸਤ ਵਿੱਚ ਨਾਭਾ ਦੀ ਉੱਚ ਸੁਰੱਖਿਆ ਵਾਲੀ ਜੇਲ੍ਹ ਵਿੱਚ ਭੇਜ ਦਿੱਤਾ ਹੈ।
ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਪਾਰਟੀ ਦੀ ਕੌਮੀ ਕਾਰਜਕਾਰਨੀ ਕਮੇਟੀ ਦੀ ਮੈਂਬਰ ਯਾਮਿਨੀ ਗੋਮਰ ਨੇ ਕੱਲ੍ਹ ਸਾਰੇ ਅਹੁਦਿਆਂ ਸਮੇਤ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ।
ਆਮ ਆਦਮੀ ਪਾਰਟੀ ਨੇ ਬੁੱਧਵਾਰ ਨੂੰ ਸੂਬੇ ਵਿੱਚ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਐਨਆਰਆਈ ਸੈਲ ਦੇ ਕਨਵੀਨਰ ਜਗਤਾਰ ਸਿੰਘ ਸੰਘੇੜਾ ਨੂੰ ਪੰਜਾਬ ਯੂਨਿਟ ਦਾ ਮੀਤ ਪ੍ਰਧਾਨ ਅਤੇ ਬੁਲਾਰਾ ਨਿਯੁਕਤ ਕੀਤਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।