ਕਾਂਗਰਸ ਨੇ ਕਈ ਦਿਨਾਂ ਦੀ ਉਡੀਕ ਮਗਰੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ 61 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਕਾਂਗਰਸ ਦੀ ਟਿਕਟ ਲੈਣ ਵਾਲਿਆਂ ਵਿੱਚ 30 ਮੌਜੂਦਾ ਵਿਧਾਇਕ ਸ਼ਾਮਲ ਹਨ। ਇਸ ਤੋਂ ਇਲਾਵਾ ਦੋ ਸਾਬਕਾ ਆਈਏਐਸ ਅਧਿਕਾਰੀਆਂ ਅਤੇ ਤਿੰਨ ਪਾਰਟੀ ਆਗੂਆਂ ਦੇ ਪੁੱਤਰਾਂ ਨੂੰ ਟਿਕਟਾਂ ਨਾਲ ਨਿਵਾਜਿਆ ਗਿਆ ਹੈ। ਪਹਿਲੀ ਸੂਚੀ ਜਾਰੀ ਹੋਣ ਨਾਲ ਕੁਝ ਵਿਧਾਇਕਾਂ ਦੀਆਂ ਟਿਕਟਾਂ ਕੱਟੇ ਜਾਣ ਦਾ ਰੇੜਕਾ ਖਤਮ ਹੋ ਗਿਆ ਹੈ, ਜਦੋਂਕਿ ਦੂਜੀਆਂ ਪਾਰਟੀਆਂ ਨੂੰ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਕਿਸੇ ਆਗੂ ਨੂੰ ਪਹਿਲੀ ਸੂਚੀ ਵਿੱਚ ਥਾਂ ਨਹੀਂ ਦਿੱਤੀ ਗਈ ਹੈ।