Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

December 20, 2016

December 20, 2016

“ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਹਮਖਿਆਲ ਜਥੇਬੰਦੀਆਂ ਵੱਲੋਂ ਸਾਂਝੇ ਤੌਰ 'ਤੇ ਸਰਬਸੰਮਤੀ ਨਾਲ ਪੰਜਾਬ ਵਿਧਾਨ ਸਭਾ ਚੋਣਾਂ ਦੇ 117 ਹਲਕਿਆਂ ਉਤੇ 2017 ਵਿਚ ਹੋਣ ਵਾਲੀਆਂ ਚੋਣਾਂ ਵਿਚ ਉਮੀਦਵਾਰ ਖੜ੍ਹੇ ਕੀਤੇ ਜਾਣਗੇ। ਇਹ ਉਮੀਦਵਾਰ “ਗੱਡਾ” ਦੇ ਚੋਣ ਨਿਸ਼ਾਨ ਉਤੇ ਲੜ੍ਹਨਗੇ। ਜੋ ਕੌਮੀ ਪਾਰਟੀਆਂ ਨਾਲ ਸੀਟਾਂ ਦੀ ਲੈਣ-ਦੇਣ ਦੀ ਗੱਲ ਚੱਲ ਰਹੀ ਹੈ, ਉਹਨਾਂ ਨਾਲ ਵੀ ਘੱਟੋ-ਘੱਟ ਪ੍ਰੋਗਰਾਮ ਤਹਿਤ ਚੋਣ ਸਮਝੋਤਾ ਹੋਣ ਦੀ ਸੰਭਾਵਨਾ ਹੈ। ਉਹਨਾਂ ਕੌਮੀ ਪਾਰਟੀਆਂ ਦੇ ਉਮੀਦਵਾਰ ਜੇਕਰ ਚਾਹੁੰਣ ਤਾਂ ਉਹ ਚੋਣ ਨਿਸ਼ਾਨ ਗੱਡਾ ‘ਤੇ ਵੀ ਚੋਣ ਲੜ੍ਹ ਸਕਦੇ ਹਨ ਜਾਂ ਫਿਰ ਆਪਣੀ ਕੌਮੀ ਪਾਰਟੀ ਦੇ ਨਿਸ਼ਾਨ ‘ਤੇ ਵੀ। ਹਮ ਖਿਆਲ ਜਥੇਬੰਦੀਆਂ ਦੇ ਪੰਥਕ ਫਰੰਟ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ 22 ਦਸੰਬਰ ਨੂੰ ਚੰਡੀਗੜ੍ਹ ਵਿਖੇ ਸਾਂਝੀ ਲੀਡਰਸ਼ਿਪ ਵਲੋਂ ਜਾਰੀ ਕੀਤੀ ਜਾਵੇਗੀ।”
ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਭਾਰਤ ਦੇ ਗ੍ਰਹਿ ਮੰਤਰਾਲੇ ਨੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਨੂੰ ਪੰਜਾਬ ਦੇ ਰਾਸ਼ਟਰੀ ਸਵੈਮ ਸੇਵਕ ਸੰਘ ਦੇ 4 ਆਗੂਆਂ ਨੂੰ ਐਕਸ (X) ਦਰਜੇ ਦੀ ਸੁਰੱਖਿਆ ਮੁਹੱਈਆ ਕਰਵਾਉਣ ਲਈ ਕਿਹਾ ਹੈ।
ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਦੇ ਨਤੀਜੇ ਆ ਗਏ ਹਨ। ਭਾਜਪਾ ਨੇ 26 ਵਿੱਚੋਂ 20 ਸੀਟਾਂ ਜਿੱਤੀਆਂ ਹਨ, 1996 ਤੋਂ ਬਾਅਦ ਇਸ ਵਾਰ ਭਾਜਪਾ ਨੇ ਬਹੁਮਤ ਹਾਸਲ ਕੀਤਾ ਹੈ। ਇੱਕ ਸੀਟ ਉਸ ਦੇ ਭਾਈਵਾਲ ਅਕਾਲੀ ਦਲ ਬਾਦਲ ਨੂੰ ਮਿਲੀ ਹੈ। ਕਾਂਗਰਸ ਨੂੰ ਸਿਰਫ 4 ਸੀਟਾਂ ਹੀ ਮਿਲੀਆਂ ਹਨ।
ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ ਦੌਰਾਨ ਵੋਟਰਾਂ ਨੂੰ ਪਹਿਲੀ ਵਾਰ ਨਾਪਸੰਦਗੀ ਦੇ ਹੱਕ ਦੀ ਵਰਤੋਂ ਕਰਨ ਦਾ ਮੌਕਾ ਮਿਲੇਗਾ। ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਉੱਤੇ ਖੜ੍ਹੇ ਸਾਰੇ ਉਮੀਦਵਾਰਾਂ ਤੋਂ ਪਿੱਛੋਂ ਉਪਰੋਕਤ ਵਿੱਚੋਂ ਕੋਈ ਨਹੀਂ (ਨੋਟਾ) ਦਾ ਬਟਨ ਲੱਗਿਆ ਹੋਵੇਗਾ।
ਪੰਜਾਬ ਪੁਲਿਸ ਦੀ ਟੀਮ ਨੇ ਨਾਭਾ ਜੇਲ੍ਹ ਬ੍ਰੇਕ ਕੇਸ ਵਿੱਚ ਗੈਂਗਸਟਰਾਂ ਦੇ ਮਦਦਗਾਰ ਰਹੇ ਨੌਜਵਾਨ ਨਰੇਸ਼ ਕੁਮਾਰ ਨੂੰ ਰਾਜਸਥਾਨ ਦੇ ਸੰਗਰੀਆ ਨੇੜਿਓਂ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਉਹ ਪਿਛਲੇ ਦੋ ਦਿਨਾਂ ਤੋਂ ਪੁਲਿਸ ਨਾਲ ਲੁਕਾ ਛਿਪੀ ਖੇਡ ਰਿਹਾ ਸੀ। ਪੁਲਿਸ ਨੇ 15 ਦਸੰਬਰ ਨੂੰ ਵੀ ਸੰਗਰੀਆ ਇਲਾਕੇ ਵਿੱਚ ਛਾਪਾ ਮਾਰਿਆ ਸੀ, ਪਰ ਉਦੋਂ ਇਹ ਨੌਜਵਾਨ ਹਿਮਾਚਲ ਪ੍ਰਦੇਸ਼ ਚਲਾ ਗਿਆ ਸੀ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਨਾਲ ਸਬੰਧਤ ਐਨਆਰਆਈ ਆਗੂ ਰੇਸ਼ਮ ਸਿੰਘ ਯੂਐਸਏ ਜਿਨ੍ਹਾਂ ਨੂੰ ਪੁਲਿਸ ਨੇ "ਦੇਸ਼ ਧਰੋਹ" ਦੇ ਦੋਸ਼ ਹੇਠ ਚਾਰ ਨਵੰਬਰ ਨੂੰ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਸੀ, ਕੱਲ੍ਹ (19 ਦਸੰਬਰ) ਸ਼ਾਮ ਜ਼ਮਾਨਤ ‘ਤੇ ਰਿਹਾਅ ਹੋ ਗਏ ਹਨ। ਉਨ੍ਹਾਂ ਦੀ ਰਿਹਾਈ 'ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।
ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਹਲਕਾ ਲੰਬੀ ਦੇ ਪਿੰਡ ਸਰਾਵਾਂ ਜੈਲ ਵਿੱਚ ਅਕਾਲੀ ਦਲ ਅਤੇ ‘ਆਪ’ ਵਰਕਰਾਂ ਵਿਚਾਲੇ ਟਕਰਾਅ ਹੋਣ ਤੋਂ ਬਚਾਅ ਹੋ ਗਿਆ। ਆਪ ਆਗੂਆਂ ਵਲੋਂ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਿਆਲ ਸਿੰਘ ਕੋਲਿਆਂਵਾਲੀ ’ਤੇ ਦੋਸ਼ ਲੱਗਿਆ ਹੈ ਕਿ ਰੈਲੀ ਦੀ ਤਿਆਰੀਆਂ ਲਈ ਸਟੇਡੀਅਮ ਦਾ ਮੁਆਇਨਾ ਕਰਨ ਪੁੱਜੇ ‘ਆਪ’ ਦੇ ਸੀਨੀਅਰ ਆਗੂਆਂ ਨੂੰ ਅਕਾਲੀਆਂ ਵਲੋਂ ਧਮਕੀਆਂ ਦਿੱਤੀਆਂ ਗਈਆਂ। 'ਆਪ' ਮੁਤਾਬਕ ਔਰਤ ਵਿੰਗ ਦੀ ਉਪ ਪ੍ਰਧਾਨ ਸਿਮਰਤ ਧਾਲੀਵਾਲ ਨਾਲ ਧੱਕਾ-ਮੁੱਕੀ ਵੀ ਕੀਤੀ ਗਈ। ‘ਆਪ’ ਵੱਲੋਂ 28 ਦਸੰਬਰ ਨੂੰ ਪਿੰਡ ਕੋਲਿਆਂਵਾਲੀ ’ਚ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿੱਚ ਪਾਰਟੀ ਦੇ ਸਾਰੇ ਉਮੀਦਵਾਰ ਵੀ ਮੌਜੂਦ ਰਹਿਣਗੇ। ਆਮ ਆਦਮੀ ਪਾਰਟੀ ਨੇ ਜਥੇਦਾਰ ਕੋਲਿਆਂਵਾਲੀ ਦੀ ਕਾਰਗੁਜ਼ਾਰੀ ਬਾਰੇ ਚੋਣ ਕਮਿਸ਼ਨ, ਆਈਜੀ (ਬਠਿੰਡਾ ਰੇਂਜ) ਅਤੇ ਮੁਕਤਸਰ ਸਾਹਿਬ ਦੇ ਐਸਐਸਪੀ ਨੂੰ ਸ਼ਿਕਾਇਤ ਕੀਤੀ ਹੈ।
ਇਥੇ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਕੋਠੀ ਅੱਗੇ ਕਰਜ਼ਾ ਮਾਫ਼ੀ ਅਤੇ ਹੋਰ ਮੰਗਾਂ ਲਈ ਕਿਸਾਨ-ਮਜ਼ਦੂਰ ਜਥੇਬੰਦੀਆਂ ਵੱਲੋਂ ਦਿੱਤੇ ਰੋਸ ਧਰਨੇ ਦੌਰਾਨ ਕਿਸਾਨ ਦਰਸ਼ਨ ਸਿੰਘ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਉਸ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਉਸਦੀ ਹਾਲਤ ਅਤਿ ਨਾਜ਼ੁਕ ਦੱਸਦਿਆਂ ਡਾਕਟਰਾਂ ਨੇ ਪਟਿਆਲਾ ਰੈਫ਼ਰ ਕਰ ਦਿੱਤਾ ਜਿੱਥੇ ਉਸ ਦੀ ਮੌਤ ਹੋ ਗਈ।
ਪੰਜਾਬ ਵਿਧਾਨ ਸਭਾ 'ਚ 117 ਮੈਂਬਰਾਂ ਵਿਚੋਂ ਸਿਰਫ 52 ਦੀ ਹਾਜ਼ਰੀ 'ਚ ਵਿਧਾਨ ਸਭਾ ਨੇ ‘ਦਿ ਪੰਜਾਬ ਐਡਹੌਕ, ਕੰਟਰੈਕਚੁਅਲ, ਡੇਅਲੀ ਵੇਜਰ, ਟੈਂਪਰੇਰੀ, ਵਰਕ ਚਾਰਜ ਅਤੇ ਆਊਟ ਸੋਰਸਡ ਐਂਪਲਾਈਜ਼ ਵੈਲਫੇਅਰ ਬਿਲ’ ਨੂੰ ਪਾਸ ਕਰ ਕੇ ਸਰਕਾਰੀ ਵਿਭਾਗਾਂ ਵਿੱਚ ਕੱਚੇ, ਐਡਹੌਕ ਅਤੇ ਠੇਕੇ ਆਧਾਰਿਤ ਨੌਕਰੀ ’ਤੇ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਸੇਵਾਵਾਂ ਪੱਕੀਆਂ ਕਰਨ ਦਾ ਰਾਹ ਪੱਧਰਾ ਕਰ ਦਿੱਤਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।
ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।