Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

January 1, 2017

January 1, 2017

ਮੀਡੀਆ ਦੀਆ ਖ਼ਬਰਾਂ ਮੁਤਾਬਕ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਪੰਜਾਬ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਭਾਈ ਦਾਦੂਵਾਲ ਨੂੰ ਸਾਥੀਆ ਸਣੇ ਕਾਦੀਆਂ, ਗੁਰਦਾਸਪੁਰ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਸੂਤਰਾਂ ਮੁਤਾਬਕ ਦਾਦੂਵਾਲ ਨੂੰ ਪਟਨਾ ਸਾਹਿਬ ਸਮਾਗਮਾਂ ਵਿੱਚ ਜਾਣ ਤੋਂ ਰੋਕੇ ਜਾਣ ਲਈ ਹਿਰਾਸਤ ਵਿੱਚ ਲਿਆ ਗਿਆ ਹੈ।
ਜਲੰਧਰ ਕੈਂਟ ਤੋਂ ਟਿਕਟ ਨਾ ਮਿਲਣ 'ਤੇ ਸਾਬਕਾ ਭਾਰਤੀ ਹਾਕੀ ਖਿਡਾਰੀ ਰਾਜਬੀਰ ਕੌਰ ਨੇ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ ਛੱਡ ਦਿੱਤੀ ਹੈ। ਪਾਰਟੀ ਛੱਡਣ ਤੋਂ ਬਾਅਦ ਡਿਪਟੀ ਮੁੱਖ ਮੰਤਰੀ ਸੁਖਬੀਰ ਬਾਦਲ ਅਤੇ ਬਾਦਲ ਦਲ ਦੇ ਉਮੀਦਵਾਰ ਸਰਬਜੀਤ ਸਿੰਘ ਮੱਕੜ ਦੀ ਮੌਜੂਦਗੀ 'ਚ ਅੰਮ੍ਰਿਤਸਰ ਵਿਖੇ ਬਾਦਲ ਦਲ 'ਚ ਸ਼ਾਮਲ ਹੋ ਗਈ।
ਯੂ.ਕੇ. ਆਧਾਰਤ ਸਿੱਖ ਜਥੇਬੰਦੀ ਸਿੱਖ ਕੌਂਸਲ ਯੂ.ਕੇ. ਨੇ ਅਕਾਲੀ ਮੰਤਰੀ ਸਿਕੰਦਰ ਮਲੂਕਾ ਦੇ ਦਫਤਰ ਦੇ ਉਦਘਾਟਨ ਮੌਕੇ ਸਿੱਖ ਅਰਦਾਸ ਦੀ ਤੋੜ ਮਰੋੜ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਸਿੱਖ ਕੌਂਸਲ ਯੂ.ਕੇ. ਨੇ ਕਿਹਾ ਕਿ ਸਿੱਖ ਅਰਦਾਸ ਨਾਲ ਛੇੜਛਾੜ ਕਰਨ ਵਾਲੇ ਹਿੰਦੂਵਾਦੀਆਂ ਨੂੰ ਸੱਤਾਧਾਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਮੰਤਰੀ ਸਿਕੰਦਰ ਮਲੂਕਾ ਦੀ ਹਮਾਇਤ ਹਾਸਲ ਸੀ।
ਪਾਕਿਸਤਾਨ ਨੇ ਆਪਣੇ ਅੰਦਰੁਨੀ ਮਾਮਲਿਆਂ 'ਚ ਭਾਰਤ ਦੀ ਦਖਲਅੰਦਾਜ਼ੀ ਵਿਰੁੱਧ ਇਕ ਡੋਜ਼ੀਅਰ ਤਿਆਰ ਕੀਤਾ ਜੋ ਕਿ ਸੰਯੁਕਤ ਰਾਸ਼ਟਰ ਦੇ ਨਵੇਂ ਸਕੱਤਰ ਅੰਟੋਨਿਓ ਗੁਟਰੇਸ ਨੂੰ ਸੌਂਪਿਆ ਜਾਵੇਗਾ।
ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਮੋਬਾਈਲ ਆਧਾਰਿਤ ਐਪਸ ਰਾਹੀਂ ਚੋਣ ਪ੍ਰਕਿਰਿਆ ’ਤੇ ਨਿਗਰਾਨੀ ਰੱਖਣ ਦਾ ਫ਼ੈਸਲਾ ਕੀਤਾ ਹੈ। ਇਸ ਤਹਿਤ ਐਂਡਰਾਇਡ ਐਪ ਤਿਆਰ ਕੀਤੇ ਗਏ ਹਨ। ਭਾਰਤੀ ਚੋਣ ਕਮਿਸ਼ਨ ਦੇ ਵਧੀਕ ਚੋਣ ਕਮਿਸ਼ਨਰ ਸੰਦੀਪ ਸਕਸੈਨਾ ਨੇ ਸ਼ਨੀਵਾਰ ਨੂੰ ਚੰਡੀਗੜ੍ਹ ਵਿਖੇ ਪ੍ਰਸ਼ਾਸਕੀ, ਪੁਲਿਸ ਤੇ ਆਈ.ਟੀ. ਮਾਹਿਰਾਂ ਦੀ ਇੱਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਇਹ ਖ਼ੁਲਾਸਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ ਐਪ ਮੁੱਖ ਤੌਰ ’ਤੇ ਨਿਗਰਾਨੀ ਕਰਨ ਸਮੇਤ ਪ੍ਰੀਜ਼ਾਈਡਿੰਗ ਅਫ਼ਸਰਾਂ ਅਤੇ ਪੋਲ ਅਧਿਕਾਰੀਆਂ ਦੇ ਕੰਮ ਸੁਚਾਰੂ ਬਣਾਉਣ ਲਈ ਤਿਆਰ ਕੀਤੇ ਗਏ ਹਨ।
ਗਿਆਨੀ ਇਕਬਾਲ ਸਿੰਘ ਨੇ ਕਿਹਾ ਕਿ ਪੰਜਾਬ ਸਥਿਤ ਤਿੰਨ ਤਖ਼ਤਾਂ ਦੇ ਜਥੇਦਾਰ ਪਟਨਾ ਸਾਹਿਬ ’ਚ ਕੀਤੇ ਜਾ ਰਹੇ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਾਮਲ ਨਾ ਹੋਣ। ਗਿਆਨੀ ਇਕਬਾਲ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਉਹ ਪੰਜਾਬ ਦੇ ਜਥੇਦਾਰਾਂ ਦੀ ਸੁਰੱਖਿਆ ਬਾਰੇ ਕੋਈ ਜ਼ਿੰਮੇਵਾਰੀ ਨਹੀਂ ਲੈ ਸਕਦੇ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਫ਼ਤਹਿਗੜ੍ਹ ਸਾਹਿਬ ’ਚ ਉਨ੍ਹਾਂ ਦੀ ਸੁਰੱਖਿਆ ਨਹੀਂ ਕਰ ਸਕੀ ਤਾਂ ਉਹ ਇੱਥੇ ਕਿਵੇਂ ਕਰਨਗੇ? ਇਹ ਪੱਤਰ ਪਟਨਾ ਸਾਹਿਬ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜਿਆ ਗਿਆ ਹੈ ਜਿਸ 'ਤੇ ਇਕਬਾਲ ਸਿੰਘ ਅਤੇ ਜਨਰਲ ਸਕੱਤਰ ਦੇ ਦਸਤਖ਼ਤ ਹਨ।
ਇਹ ਵੀਡੀਓ ਰਿਕਾਰਡਿੰਗ ਸਿੱਖ ਵਿਦਵਾਨ ਅਤੇ ਇਤਿਹਾਸਕਾਰ ਸਰਦਾਰ ਅਜਮੇਰ ਸਿੰਘ ਵਲੋਂ ਕੈਲਗਰੀ ਵਿਖੇ ਆਪਣੀ ਕਿਤਾਬ "ਸਿੱਖਾਂ ਦੀ ਸਿਧਾਂਤਕ ਘੇਰਾਬੰਦੀ..." ਜਾਰੀ ਕਰਨ ਵੇਲੇ ਦੀ ਹੈ। ਇਹ ਵਖਿਆਨ ਸ. ਅਜਮੇਰ ਸਿੰਘ ਵਲੋਂ 2 ਅਗਸਤ ਨੂੰ ਹੋਟਲ ਰੈਡੀਸਨ, ਕੈਲਗਰੀ (ਕੈਨੇਡਾ) ਵਿਖੇ ਦਿੱਤਾ ਗਿਆ ਸੀ।
ਪੰਜਾਬੀ ਗਾਇਕ ਰਾਜ ਬਰਾੜ ਦੀ ਸ਼ੁੱਕਰਵਾਰ ਨੂੰ ਚੰਡੀਗੜ੍ਹ ਦੇ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ 'ਚ ਮੌਤ ਹੋ ਗਈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।