Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

January 7, 2017

January 7, 2017

ਭਾਰਤੀ ਫੌਜ ਦੇ ਸਾਬਕਾ ਮੁਖੀ ਜਨਰਲ ਜੋਗਿੰਦਰ ਜਸਵੰਤ (ਜੇ.ਜੇ.) ਸਿੰਘ ਅੱਜ ਸ਼੍ਰੋਮਣੀ ਅਕਾਲੀ ਦਲ (ਬਾਦਲ) 'ਚ ਸ਼ਾਮਲ ਹੋ ਗਏ। ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਚੰਡੀਗੜ੍ਹ ਸਥਿਤ ਮੁੱਖ ਦਫਤਰ 'ਚ ਹੋਏ ਸਮਾਗਮ 'ਚ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਹਾਜ਼ਰ ਸਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਕਮੇਟੀ ਨਾਲ ਸਬੰਧਤ ਯੂਨੀਵਰਸਿਟੀ, ਕਾਲਜਾਂ ਅਤੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਪਣੇ ਇਤਿਹਾਸ, ਧਰਮ ਅਤੇ ਵਿਰਸੇ ਪ੍ਰਤੀ ਜਾਗਰੂਕ ਕਰਨ ਲਈ 10 ਜਨਵਰੀ ਨੂੰ ਅਨੰਦਪੁਰ ਸਾਹਿਬ ਵਿਖੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਜੀ ਦੇ ਦਸ਼ਮੇਸ਼ ਦੀਵਾਨ ਹਾਲ ਵਿੱਚ 'ਸਿੱਖ ਨੌਜਵਾਨ ਗੁਰਮਤਿ ਚੇਤਨਾ ਸਮਾਗਮ' ਕਰਵਾਇਆ ਜਾ ਰਿਹਾ ਹੈ।
ਨਵੰਬਰ 1984 ਵਿੱਚ ਵਾਪਰੇ ਸਿੱਖ ਕਤਲੇਆਮ ਦੀ ਯਾਦ ਨੂੰ ਸਮਰਪਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਣਾਈ ਗਈ ‘ਸੱਚ ਦੀ ਕੰਧ’ 15 ਜਨਵਰੀ 2017 ਨੂੰ ਖੁੱਲਣ ਜਾ ਰਹੀ ਹੈ। ਯਾਦਗਾਰ ’ਚ ਅੱਜ ਅਕਾਲ ਪੁਰਖ ਦੇ ਸ਼ੁਕਰਾਨੇ ਵਜੋਂ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਦੀ ਆਰੰਭਤਾ ਕੀਤੀ ਗਈ, ਜਿਸ ਦਾ ਭੋਗ 8 ਜਨਵਰੀ 2017 ਨੂੰ ਪੈਣਗੇ।
ਪਾਕਿਸਤਾਨ ਦੇ ਸਥਾਨਕ ਮੀਡੀਆ ਮੁਤਾਬਕ ਪਾਕਿਸਤਾਨੀ ਫੌਜ ਦੇ ਸਾਬਕਾ ਮੁਖੀ ਜਨਰਲ ਰਾਹੀਲ ਸ਼ਰੀਫ ਨੂੰ ਇੰਤਹਾਪਸੰਦੀ ਦੇ ਖਿਲਾਫ 39 ਮੁਸਲਮਾਨ ਦੇਸ਼ਾਂ ਦੀ ਸਾਂਝੀ ਫੌਜ ਦਾ ਮੁਖੀ ਬਣਾਇਆ ਗਿਆ ਹੈ।
ਵਿਧਾਨ ਸਭਾ ਹਲਕਾ ਬੱਲੂਆਣਾ ਤੋਂ ਅਕਾਲੀ ਵਿਧਾਇਕ ਗੁਰਤੇਜ ਸਿੰਘ ਘੁਡਿਆਣਾ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ 'ਚ ਸ਼ਾਮਲ ਹੋ ਗਏ।
ਚੋਣ ਕਮਿਸ਼ਨ ਨੇ ਸ਼ੁੱਕਰਵਾਰ ਸ਼ਾਮ ਪੰਜਾਬ ਦੇ 10 ਜ਼ਿਲ੍ਹਾ ਪੁਲਿਸ ਮੁਖੀਆਂ ਸਮੇਤ ਆਈ.ਜੀ. ਪੱਧਰ ਦੇ 4 ਅਧਿਕਾਰੀਆਂ ਦੇ ਤਬਾਦਲਿਆਂ ਦੇ ਹੁਕਮ ਜਾਰੀ ਕੀਤੇ, ਜਿਨ੍ਹਾਂ ਵਿਚ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ, ਬਠਿੰਡਾ ਤੇ ਪਟਿਆਲਾ ਦੇ ਆਈ.ਜੀ. ਜ਼ੋਨ ਵੀ ਸ਼ਾਮਿਲ ਹਨ। ਕੱਲ੍ਹ ਸ਼ਾਮ ਰਾਜ ਦੇ ਮੁੱਖ ਸਕੱਤਰ ਨੂੰ ਭੇਜੇ ਗਏ ਆਦੇਸ਼ ਅਨੁਸਾਰ ਅਲੋਕ ਨਾਥ ਆਂਗਰਾ ਦੀ ਥਾਂ ਜੀ. ਨਗੇਸ਼ਵਰਾ ਰਾਓ ਆਈ.ਪੀ.ਐਸ. ਨੂੰ ਅੰਮ੍ਰਿਤਸਰ ਦਾ ਪੁਲਿਸ ਕਮਿਸ਼ਨਰ ਲਾਇਆ ਗਿਆ ਹੈ, ਜਦੋਂਕਿ ਏ. ਕੇ. ਅਸਥਾਨਾ ਦੀ ਜਗ੍ਹਾ ਨਿਰਲੱਭ ਕਿਸ਼ੋਰ ਨੂੰ ਆਈ.ਜੀ.ਪੀ. ਜ਼ੋਨ ਬਠਿੰਡਾ ਅਤੇ ਪਰਮਰਾਜ ਸਿੰਘ ਉਮਰਾਨੰਗਲ ਦੀ ਜਗ੍ਹਾ ਬੀ. ਚੰਦਰਸ਼ੇਖਰ ਨੂੰ ਆਈ. ਜੀ. ਜ਼ੋਨ ਪਟਿਆਲਾ ਤੇ ਅੰਮ੍ਰਿਤ ਪ੍ਰਸ਼ਾਦ ਨੂੰ ਆਈ.ਜੀ.ਪੀ. ਇੰਟੈਲੀਜੈਂਸ ਤੇ ਕਾਊਂਟਰ ਇੰਟੈਲੀਜੈਂਸ ਬਠਿੰਡਾ ਨਿਯੁਕਤ ਕੀਤਾ ਗਿਆ ਹੈ।
ਸੁਪਰੀਮ ਕੋਰਟ ਨੇ ਸੇਵਾਮੁਕਤ ਜੱਜ ਮਾਰਕੰਡੇ ਕਾਟਜੂ ਨੂੰ ਸ਼ੁੱਕਰਵਾਰ ਰਾਹਤ ਦਿੰਦਿਆਂ ਉਨ੍ਹਾਂ ਖ਼ਿਲਾਫ਼ ਅਦਾਲਤ ਦੀ ਇੱਜ਼ਤ ਹੱਤਕ ਦੇ ਦੋ ਕੇਸਾਂ ਨੂੰ ਹਟਾ ਲਿਆ ਗਿਆ ਹੈ। ਸੁਪਰੀਮ ਕੋਰਟ ਦੇ ਜੱਜਾਂ ਦੀ ਨੁਕਤਾਚੀਨੀ ਕਰਨ ਲਈ ਬਿਨਾਂ ਸ਼ਰਤ ਮੁਆਫ਼ੀ ਦੀ ਪੇਸ਼ਕਸ਼ ਤੋਂ ਬਾਅਦ ਜਸਟਿਸ ਕਾਟਜੂ ਨੂੰ ਰਾਹਤ ਦਿੱਤੀ ਗਈ ਹੈ। ਜਸਟਿਸ ਰੰਜਨ ਗੋਗੋਈ ਅਤੇ ਯੂ ਯੂ ਲਲਿਤ ’ਤੇ ਆਧਾਰਿਤ ਬੈਂਚ ਨੇ ਉਨ੍ਹਾਂ ਦੀ ਮੁਆਫ਼ੀ ਨੂੰ ਸਵੀਕਾਰ ਕਰ ਕੇ ਕਾਰਵਾਈ ਬੰਦ ਕਰ ਦਿੱਤੀ।
ਕਰੀਬ 9 ਸਾਲ ਪਹਿਲਾਂ ਅਮਰੀਕਾ ਗਏ ਪਿੰਡ ਫਤਿਹਗੜ੍ਹ ਭਾਦਸੋਂ ਦੇ ਨੌਜਵਾਨ ਹਰਜਿੰਦਰ ਸਿੰਘ ਖੱਟੜਾ ਪੁੱਤਰ ਨਾਹਰ ਸਿੰਘ ਦਾ ਲੁਟੇਰੇ ਨੇ ਕਤਲ ਕਰ ਦਿੱਤਾ। ਉਹ ਮਿਲਵਾਕੀ ਸ਼ਹਿਰ ਦੇ ਇਕ ਪੈਟਰੋਲ ਪੰਪ ਉਤੇ ਨੌਕਰੀ ਕਰਦਾ ਸੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।