ਕਾਂਗਰਸ ਦਾ ਚੋਣ ਮਨੋਰਥ ਪੱਤਰ ਇੱਕ ਧੋਖੇ ਵਾਲਾ ਦਸਤਾਵੇਜ, ਜਿਸ ਦੀ ਕੋਈ ਅਹਿਮੀਅਤ ਨਹੀਂ: ਆਪ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ.ਐਸ. ਫੂਲਕਾ ਨੇ ਕਾਂਗਰਸ ਵੱਲੋਂ ਦਿੱਲੀ ਵਿੱਚ ਜਾਰੀ ਕੀਤੇ ਗਏ ਚੋਣ ਮਨੋਰਥ ਪੱਤਰ ਨੂੰ ਇੱਕ ਮਜ਼ਾਕ ਦੱਸਿਆ ਅਤੇ ਕਿਹਾ ਕਿ ਲੋਕਾਂ ਨੂੰ ਗੁਮਰਾਹ ਕਰਨ ਤੋਂ ਇਲਾਵਾ ਇਹ ਦਸਤਾਵੇਜ਼ ਕੁੱਝ ਵੀ ਨਹੀਂ ਹੈ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਪੰਥਕ ਮੋਰਚਾ ਵਲੋਂ 5 ਹੋਰ ਉਮੀਦਵਾਰ ਚੋਣ ਮੈਦਾਨ ਵਿਚ ਉਤਾਰੇ ਗਏ

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੁੱਖ ਦਫ਼ਤਰ ਕਿਲ੍ਹਾ ਸ. ਹਰਨਾਮ ਸਿੰਘ ਤੋਂ ਦਫ਼ਤਰ ਸਕੱਤਰ ਰਣਜੀਤ ਸਿੰਘ ਚੀਮਾ ਨੇ ਲਿਖਤੀ ਪ੍ਰੈਸ ਨੋਟ ਰਾਹੀਂ ਦੱਸਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਪੰਥਕ ਮੋਰਚੇ ਨੇ 5 ਹੋਰ ਵਿਧਾਨ ਸਭਾ ਸੀਟਾਂ ਉਤੇ ਜੋ ਉਮੀਦਵਾਰ ਮੈਦਾਨ ਵਿਚ ਉਤਾਰੇ ਹਨ।
ਸਿਕੰਦਰ ਮਲੂਕੇ ਨੂੰ ਲੱਗੀ ‘ਤਨਖਾਹ’ ਨੂੰ ਕਾਰਜਕਾਰੀ ਜਥੇਦਾਰਾਂ ਵਲੋਂ ਮੰਨਣ ਤੋਂ ਇਨਕਾਰ

ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਨਵੰਬਰ 2015 ਦੇ ਪੰਥਕ ਇਕੱਠ ‘ਚ ਚੁਣੇ ਗਏ ਕਾਰਜਕਾਰੀ ਜਥੇਦਾਰਾਂ ਵਲੋਂ ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਸਰਕਾਰ ਦੇ ਮੰਤਰੀ ਸਿਕੰਦਰ ਮਲੂਕਾ ਨੂੰ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਲਾਈ ਗਈ “ਤਨਖਾਹ” ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ।
ਟਾਡਾ ਕੇਸ (ਲੁਧਿਆਣਾ ਬੈਂਕ ਡਕੈਤੀ) ‘ਚ ਬੰਦ 10 ਸਿੱਖਾਂ ਨੂੰ ਸੁਪਰੀਮ ਕੋਰਟ ਨੇ ਕੀਤਾ ਬਰੀ

ਭਾਰਤ ਦੀ ਸੁਪਰੀਮ ਕੋਰਟ ਨੇ ਅੱਜ 1987 ਦੇ ਟਾਡਾ ਕੇਸ ‘ਚ ਬੰਦ 10 ਬਜ਼ੁਰਗ ਸਿੱਖਾਂ ਨੂੰ ਬਰੀ ਕੀਤਾ। 1986 ‘ਚ ਲੁਧਿਆਣਾ ਬੈਂਕ ਡਕੈਤੀ ਕੇਸ ‘ਚ 2012 ‘ਚ ਲੁਧਿਆਣਾ ਦੀ ਅਦਾਲਤ ਨੇ ਫੈਸਲਾ ਸੁਣਾਉਂਦਿਆਂ 10 ਬਜ਼ੁਰਗ ਸਿੱਖਾਂ ਨੂੰ 10 ਸਾਲ ਦੀ ਸਜ਼ਾ ਸੁਣਾਈ ਸੀ।
ਚੋਣ ਕਮਿਸ਼ਨਰ ਜ਼ੈਦੀ 11 ਜਨਵਰੀ ਨੂੰ ਪੰਜਾਬ ‘ਚ; ਬਾਦਲ ਪਰਿਵਾਰ ਦੀ ਸੁਰੱਖਿਆ ਵਧਾਈ,ਪਥਰਾਅ ਮਾਮਲੇ ’ਚ ਕੇਸ ਦਰਜ

ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਵੱਡੇ ਸਿਆਸਤਦਾਨਾਂ ਦੇ ਜਲਸਿਆਂ ਦੌਰਾਨ ਟਕਰਾਅ ਦੀਆਂ ਸੰਭਾਵਨਾਵਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਪੁਲਿਸ ਨੂੰ ਖਾਸ ਤੌਰ ’ਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੇ ਸਮਾਗਮਾਂ ਦੌਰਾਨ ਵਿਸ਼ੇਸ਼ ਸੁਰੱਖਿਆ ਇੰਤਜ਼ਾਮ ਕਰਨ ਦੇ ਨਿਰਦੇਸ਼ ਦਿੱਤੇ ਹਨ। ਵਧੀਕ ਡੀਜੀਪੀ (ਚੋਣਾਂ) ਵੀ ਕੇ ਭਾਵੜਾ ਨੇ ਦੱਸਿਆ ਕਿ ਸਾਰੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਇਸ ਸਬੰਧੀ ਨਿਰਦੇਸ਼ ਦਿੱਤੇ ਗਏ ਹਨ।
ਹਲਕਾ ਸਾਹਨੇਵਾਲ (ਲੁਧਿਆਣਾ) ਦੇ ਪਿੰਡ ਭਮਾਂ ਖੁਰਦ ਵਿੱਚ ਅਕਾਲੀ ਤੇ ‘ਆਪ’ ਸਮਰਥਕਾਂ ਵਿੱਚ ਹੋਇਆ ਤਕਰਾਰ

ਹਲਕਾ ਸਾਹਨੇਵਾਲ ਦੇ ਪਿੰਡ ਭਮਾਂ ਖੁਰਦ ਵਿਖੇ ਸੋਮਵਾਰ ‘ਆਪ’ ਅਤੇ ਅਕਾਲੀ ਦਲ ਨਾਲ ਸਬੰਧਤ ਸਮਰਥਕਾਂ ਵਿਚ ਤਕਰਾਰ ਹੋ ਗਈ ਜਦੋਂ ‘ਆਪ’ ਦੇ ਵਰਕਰ ਪਿੰਡ ਦੇ ਚੌਂਕ ਵਿਚ ਲੋਕਾਂ ਦੇ ਫਾਰਮ ਭਰ ਰਹੇ ਸਨ। ਇਸ ਦਾ ਪਤਾ ਲੱਗਣ ’ਤੇ ਅਕਾਲੀ ਸਮਰਥਕ ਪਿੰਡ ਦੇ ਸਾਬਕਾ ਸਰਪੰਚ ਤੇ ਬਲਾਕ ਸਮਿਤੀ ਮੈਂਬਰ ਜਸਵਿੰਦਰ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਉਨ੍ਹਾਂ ਨੂੰ ਰੋਕਣ ਦਾ ਯਤਨ ਕੀਤਾ ਜਿਸ ਕਾਰਣ ਪਿੰਡ ਦਾ ਮਾਹੌਲ ਤਣਾਅਪੂਰਨ ਹੋ ਗਿਆ।
ਦੋ ਧੜਿਆਂ ਦੀ ਖਹਿਬਾਜ਼ੀ ਨੂੰ ਸੁਖਬੀਰ ‘ਤੇ ਹਮਲੇ ਦੇ ਰੂਪ ‘ਚ ਪੇਸ਼ ਕੀਤਾ ਜਾ ਰਿਹੈ: ਹਰਸਿਮਰਤ ਬਾਦਲ

ਜਲਾਲਾਬਾਦ ਵਿਖੇ ਸੁਖਬੀਰ ਬਾਦਲ ਦੇ ਕਾਫਲੇ ਉਪਰ ਹਮਲਾ ਹੋਣ ਦੀ ਘਟਨਾ ਸਬੰਧੀ ਚਰਚਾ ਨਿਰਮੂਲ ਹੈ। ਇਹ ਹਮਲਾ ਬਾਦਲ ਦੇ ਕਾਫਲੇ ਉਪਰ ਨਹੀਂ ਹੋਇਆ ਸਗੋਂ ਦੋ ਧੜਿਆਂ ਦੀ ਆਪਸੀ ਖਹਿਬਾਜ਼ੀ ਦੀ ਘਟਨਾ ਸੀ। ਇਹ ਦਾਅਵਾ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਮੁਕਤਸਰ ਦੇ ਅਕਾਲੀ ਉਮੀਦਵਾਰ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੇ ਹੱਕ ‘ਚ ਪ੍ਰਚਾਰ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ‘ਆਮ ਆਦਮੀ ਪਾਰਟੀ’ ਦੇ ਬੁਲਾਰੇ ਅਤੇ ਐਮ. ਪੀ. ਭਗਵੰਤ ਮਾਨ ਵੱਲੋਂ ਸ਼ਰੇਆਮ ਲੋਕਾਂ ਨੂੰ ਪੱਥਰਬਾਜ਼ੀ ਲਈ ਭੜਕਾਇਆ ਜਾ ਰਿਹਾ ਜੋ ਕਿ ਬਹੁਤ ਹੀ ਨਿੰਦਣਯੋਗ ਤੇ ਚਿੰਤਾਜਨਕ ਗੱਲ ਹੈ।
ਜੇ ਅਕਾਲੀ ਸਰਕਾਰ ਨਾ ਰਹੀ ਤਾਂ ਮੁਫਤ ਆਟਾ-ਦਾਲ, ਬਿਜਲੀ, ਮੁਫ਼ਤ ਟਿਊਬਵੈੱਲ ਕੁਨੈਕਸ਼ਨ ਨਹੀਂ ਮਿਲਣੇ: ਬਾਦਲ

ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕੱਲ੍ਹ ਆਪਣੇ ਪਿੰਡ ਬਾਦਲ ਦੇ ਗੁਰਦੁਆਰੇ ’ਚ ਅਰਦਾਸ ਕਰਕੇ ਆਪਣੀ 11ਵੀਂ ਵਿਧਾਨ ਸਭਾ ਚੋਣ ਲਈ ਮੁਹਿੰਮ ਦਾ ਆਗਾਜ਼ ਕੀਤਾ। ਉਹ ਮੰਦਰ ਤੇ ਮਸਜਿਦ ’ਚ ਵੀ ਗਏ
