Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

January 11, 2017

January 11, 2017

ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਮੰਗ ਕੀਤੀ ਹੈ ਕਿ ਪੰਜਾਬ ਪੁਲਿਸ ਮੁਖੀ ਸੁਰੇਸ਼ ਅਰੋੜਾ ਨੂੰ ਬਦਲਿਆ ਜਾਵੇ। ਪਾਰਟੀ ਦਾ ਕਹਿਣਾ ਹੈ ਕਿ ਉਹ ਸੁਖਬੀਰ ਬਾਦਲ ਦੇ ਹਿਤਾਂ ਮੁਤਾਬਕ ਕੰਮ ਕਰ ਰਹੇ ਹਨ।
ਲੁਧਿਆਣਾ ਦੀ ਇਕ ਅਦਾਲਤ ਨੇ ਘਵੱਦੀ ਕੇਸ ਵਿਚ ਹੋਰ ਸਿੱਖ ਜਗਜੀਤ ਸਿੰਘ ਪੁੱਤਰ ਨਾਜ਼ਮ ਸਿੰਘ ਪਿੰਡ ਹੇੜੀਕੇ, ਜ਼ਿਲ੍ਹਾ ਸੰਗਰੂਰ ਦੀ ਜ਼ਮਾਨਤ ਕੱਲ੍ਹ (10 ਜਨਵਰੀ) ਨੂੰ ਮਨਜ਼ੂਰ ਕਰ ਲਈ ਸੀ। ਅੱਜ ਉਨ੍ਹਾਂ ਦੇ ਪਰਿਵਾਰਕ ਮੈਂਬਰ ਜ਼ਮਾਨਤ ਭਰ ਰਹੇ ਹਨ। ਉਮੀਦ ਹੈ ਕਿ ਅੱਜ ਜਗਜੀਤ ਸਿੰਘ ਦੀ ਜ਼ਮਾਨਤ ਭਰ ਜਾਏਗੀ ਅਤੇ ਉਹ ਦੇਸ਼ ਸ਼ਾਮ ਜੇਲ੍ਹ ਤੋਂ ਰਿਹਾਅ ਹੋ ਜਾਣਗੇ।
ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 'ਤੇ ਚੋਣ ਸਭਾ ਦੌਰਾਨ ਇਕ ਸ਼ਖਸ ਨੇ ਜੁੱਟੀ ਸੁੱਟੀ ਹੈ। ਮੁੱਖ ਮੰਤਰੀ ਬਾਦਲ ਆਪਣੇ ਵਿਧਾਨ ਸਭਾ ਹਲਕੇ ਲੰਬੀ 'ਚ ਆਉਂਦੀਆਂ ਚੋਣਾਂ ਲਈ ਪ੍ਰਚਾਰ ਕਰ ਰਹੇ ਸਨ। ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਇਹ ਘਟਨਾ ਸੰਗਤ ਦਰਸ਼ਨ ਮੌਕੇ ਦੀ ਹੈ। ਰਿਪੋਰਟਾਂ ਮੁਤਾਬਕ ਇਕ ਸ਼ਖਸ ਨੂੰ ਇਸ ਘਟਨਾ ਦੇ ਸਬੰਧ 'ਤ ਪੁਲਿਸ ਨੇ ਹਿਰਾਸਤ 'ਚ ਲਿਆ ਹੈ।
ਆਮ ਆਦਮੀ ਪਾਰਟੀ ਦੇ ਮੀਡੀਆ ਵਿੰਗ ਵਲੋਂ ਪ੍ਰੈਸ ਨੋਟ ਜਾਰੀ ਕਰਕੇ ਦੱਸਿਆ ਗਿਆ ਕਿ ਦਰਬਾਰੀ ਲਾਲ ਜੋ ਕਿ ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਕੇਂਦਰੀ ਤੋਂ ਉਮੀਦਵਾਰ ਸਨ ਦੀ ਟਿਕਟ ਉਨ੍ਹਾਂ ਉਪਰ ਭ੍ਰਿਸ਼ਟਾਚਾਰ ਦੇ ਦੋਸ਼ਾਂ ਕਾਰਨ ਰੱਦ ਕੀਤੀ ਗਈ ਹੈ। ਪਾਰਟੀ ਉਨਾਂ ਨੂੰ ਪਿਛਲੇ ਕਈ ਦਿਨਾਂ ਤੋਂ ਆਪਣੀ ਸਥਿਤੀ ਸਪਸ਼ਟ ਕਰਨ ਲਈ ਬੁਲਾ ਰਹੀ ਸੀ ਪਰੰਤੂ ਉਹ ਪਾਰਟੀ ਨੂੰ ਆਪਣੀ ਸਥਿਤੀ ਸਪਸ਼ਟ ਕਰਨ ਲਈ ਹਾਜ਼ਰ ਨਹੀਂ ਹੋਏ। ਇਸ ਪਿਛੋਂ ਪਾਰਟੀ ਨੇ ਉਨ੍ਹਾਂ ਦੀ ਟਿਕਟ ਰੱਦ ਕਰਨ ਦਾ ਫੈਸਲਾ ਕੀਤਾ ਹੈ। ਪਾਰਟੀ ਨਵੇਂ ਉਮੀਦਵਾਰ ਦਾ ਐਲਾਨ ਛੇਤੀ ਹੀ ਕਰੇਗੀ।
ਤਖ਼ਤ ਦਮਦਮਾ ਸਾਹਿਬ ਦੀ ਦਰਸ਼ਨੀ ਡਿਊੜੀ ਕੋਲ ਕੱਲ੍ਹ ਪੰਚਾਇਤ ਮੰਤਰੀ ਸਿਕੰਦਰ ਮਲੂਕਾ ਦੇ ਕਾਫ਼ਲੇ ਨੂੰ ਘੇਰ ਕੇ ਸਿੱਖਾਂ ਨੇ ਕਾਲੀਆਂ ਝੰਡੀਆਂ ਦਿਖਾਈਆਂ। ਮਲੂਕਾ ਖੁਦ ਇਸ ਕਾਫ਼ਲੇ ਵਿੱਚ ਸ਼ਾਮਲ ਨਹੀਂ ਸਨ ਪਰ ਉਨ੍ਹਾਂ ਦੇ ਪੁੱਤਰ ਗੁਰਪ੍ਰੀਤ ਸਿੰਘ ਮਲੂਕਾ, ਪਾਇਲਟ ਗੱਡੀ ਅਤੇ ਹੋਰ ਸਮਰੱਥਕ ਸ਼ਾਮਲ ਸਨ। ਕੈਬਨਿਟ ਮੰਤਰੀ ਅਜੇ ਗੁਰਦੁਆਰਾ ਸਾਹਿਬ ਅੰਦਰ ਹੀ ਸੀ, ਜਿਸ ਨੂੰ ਪੁਲਿਸ ਨੇ ਤਖ਼ਤ ਦੇ ਪਿਛਲੇ ਪਾਸੇ ਕਿਸੇ ਹੋਰ ਰਸਤੇ ਰਾਹੀਂ ਤੋਰਿਆ।
ਸ਼ਿਵ ਸੈਨਾ (ਹਿੰਦੋਸਤਾਨ) ਦੇ ਆਗੂ ਅਮਿਤ ਘਈ ਵੱਲੋਂ ਸਿੱਖ ਆਗੂਆਂ ਦੇ ਪੁਤਲੇ ਫੂਕਣ ਦੇ ਐਲਾਨ ਤੋਂ ਬਾਅਦ ਮੋਗਾ ਦੇ ਮੁੱਖ ਚੌਂਕ 'ਚ ਸਿੱਖ ਨੌਜਵਾਨਾਂ ਨੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਸ਼ਿਵ ਸੈਨਾ ਆਗੂ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕਰ ਲਿਆ ਅਤੇ ਉਸ ਦੀ ਰਿਹਾਇਸ਼ ਉੱਤੇ ਪੁਲਿਸ ਮੁਲਾਜਮਾਂ ਦਾ ਪਹਿਰਾ ਲਗਾ ਦਿੱਤਾ ਗਿਆ ਹੈ।
ਪੰਜਾਬ ਵਿਚ ਖਾੜਕੂਵਾਦ ਦੌਰਾਨ 1987 ਵਿਚ ਲੁਧਿਆਣਾ ਦੇ ਪੰਜਾਬ ਨੈਸ਼ਨਲ ਬੈਂਕ ਦੀ ਸ਼ਾਖਾ ਮਿਲਰ ਗੰਜ ਵਿਚ ਹੋਈ 5 ਕਰੋੜ 70 ਲੱਖ ਦੇ ਬਹੁਚਰਚਿਤ ਡਕੈਤੀ ਕੇਸ ਨੂੰ ਕੱਲ੍ਹ (10 ਜਨਵਰੀ) ਸੁਪਰੀਮ ਕੋਰਟ ਦੇ ਜਸਟਿਸ ਪਿਨਾਕੀ ਘੋਸ਼ ਤੇ ਜਸਟਿਸ ਨਾਰੀਮਾਨ ਦੇ ਦੋਹਰੇ ਬੈਂਚ ਨੇ ਬਾ-ਇੱਜ਼ਤ ਬਰੀ ਕਰ ਦਿੱਤਾ।
ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਅਤੇ ਅੰਮ੍ਰਿਤਸਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਅਮਲ ਅੱਜ ਤੋਂ ਸ਼ੁਰੂ ਹੋ ਜਾਵੇਗਾ। ਚੋਣ ਕਮਿਸ਼ਨ ਨੇ ਵਿਧਾਨ ਸਭਾ ਚੋਣਾਂ ਦਾ ਐਲਾਨ 4 ਜਨਵਰੀ ਨੂੰ ਕਰ ਦਿੱਤਾ ਸੀ ਅਤੇ ਅੱਜ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।