Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

January 13, 2017

January 13, 2017

ਪੰਜਾਬ ਵਿਧਾਨ ਸਭਾ ਦੀਆਂ 4 ਫਰਵਰੀ ਨੂੰ ਪੈਣ ਵਾਲੀਆਂ ਵੋਟਾਂ ਲਈ ਨਾਮਜ਼ਦਗੀਆਂ ਦੇ ਤੀਜੇ ਦਿਨ ਅੱਜ 21 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕੀਤੇ। ਅੱਜ ਦਾਖਲ ਕੀਤੀਆਂ 21 ਨਾਮਜ਼ਦਗੀਆਂ ਨੂੰ ਮਿਲਾ ਕੇ ਹੁਣ ਤੱਕ ਕੁੱਲ 51 ਨਾਮਜ਼ਦਗੀਆਂ ਦਾਖਲ ਹੋ ਚੁੱਕੀਆਂ ਹਨ। ਇਸ ਤੋਂ ਪਹਿਲਾਂ 11 ਤੇ 12 ਜਨਵਰੀ ਨੂੰ ਦੋ ਦਿਨਾਂ ਵਿੱਚ ਕੁੱਲ 30 ਨਾਮਜ਼ਦਗੀਆਂ ਦਾਖਲ ਹੋ ਚੁੱਕੀਆਂ ਸਨ। ਇਹ ਜਾਣਕਾਰੀ ਮੁੱਖ ਚੋਣ ਅਫਸਰ ਦੇ ਬੁਲਾਰੇ ਨੇ ਅੱਜ ਇਥੇ ਜਾਰੀ ਇਕ ਪ੍ਰੈਸ ਬਿਆਨ ਰਾਹੀਂ ਦਿੱਤੀ।
ਚੋਣ ਕਮਿਸ਼ਨ ਭਾਰਤ ਦੇ ਨਿਰਦੇਸ਼ਾਂ ਤੇ ਪੰਜਾਬ ਵਿਧਾਨ ਸਭਾ ਚੋਣਾਂ 2017 ਸਬੰਧੀ ਲਾਗੂ ਮਾਡਲ ਕੋਡ ਆਫ਼ ਕੰਡਕਟ ਦੌਰਾਨ ਵੱਖ-ਵੱਖ ਮਾਮਲਿਆਂ ਦਾ ਨਿਬੇੜਾ ਕਰਨ ਲਈ ਮੁੱਖ ਸਕੱਤਰ ਪੰਜਾਬ ਦੀ ਅਗਵਾਈ ਹੇਠ ਇਕ ਸਕ੍ਰੀਨਿੰਗ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਪ੍ਰਕਾਸ਼ ਸਿੰਘ ਬਾਦਲ ’ਤੇ ਜੁੱਤੀ ਸੁੱਟਣ ਵਾਲੇ ਗੁਰਬਚਨ ਸਿੰਘ ਨੇ ਹਲਕਾ ਲੰਬੀ ਤੋਂ ਚੋਣ ਲੜਨ ’ਤੇ ਆਪਣੀ ਸਹਿਮਤੀ ਪ੍ਰਗਟਾਈ ਹੈ। ਗੁਰਬਚਨ ਸਿੰਘ ਦੀ ਹਮਾਇਤ ਕਰਨ ਵਾਲੀਆਂ ਧਿਰਾਂ ਨੇ ਲੰਬੀ ਤੋਂ ਚੋਣ ਲੜ ਰਹੇ ‘ਆਪ’ ਉਮੀਦਵਾਰ ਜਰਨੈਲ ਸਿੰਘ ਅਤੇ ਕਾਂਗਰਸੀ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਖ਼ੁਦ ਚੋਣ ਮੈਦਾਨ ’ਚੋਂ ਹਟ ਜਾਣ ਅਤੇ ਗੁਰਬਚਨ ਸਿੰਘ ਦੀ ਹਮਾਇਤ ਕਰਨ।
ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲ ਲੰਬੀ ਵਿਧਾਨ ਸਭਾ ਹਲਕੇ ’ਚ ਜੁੱਤੀ ਸੁੱਟਣ ਦੀ ਘਟਨਾ ਤੋਂ ਬਾਅਦ ਮੁੱਖ ਚੋਣ ਕਮਿਸ਼ਨਰ ਨਸੀਮ ਜ਼ੈਦੀ ਨੇ ਰਾਜ ਸਰਕਾਰ ਨੂੰ ਬਾਦਲਾਂ ਦੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ। ਵੀਰਵਾਰ ਨੂੰ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕਿਸੇ ਵੀ ਪਾਰਟੀ ਦੇ ਆਗੂ ਨੂੰ ਭੜਕਾਊ ਭਾਸ਼ਣ ਦੇਣ ਜਾਂ ਲੋਕਾਂ ਨੂੰ ਉਕਸਾਉਣ ਨਹੀਂ ਦਿੱਤਾ ਜਾਵੇਗਾ।
ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਅਤੇ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਨੇ ਆਉਂਦੀਆਂ ਪੰਜਾਬ ਵਿਧਾਨ ਸਭਾ ਦੇ ਮੱਦੇਨਜ਼ਰ ਪੰਜਾਬ ਦੀਆਂ ਸਿਆਸੀ ਜਮਾਤਾਂ ਦੇ ਆਗੂਆਂ ਨੂੰ ਇਕ ਖੁੱਲ੍ਹ ਖਤ ਲਿਖਿਆ ਹੈ। ਉਨ੍ਹਾਂ ਚਿੱਠੀ ਦੀ ਸ਼ੁਰੂਆਤ ਵਾਹਿਗੁਰੂ ਜੀ ਕਾ ਖ਼ਾਲਸਾ॥ ਵਾਹਿਗੁਰੂ ਜੀ ਕੀ ਫਤਿਹ॥ ਨਾਲ ਕਰਦਿਆ ਅੱਗੇ ਲਿਖਿਆ ਕਿ ਬੜੇ ਦੁੱਖ ਦੀ ਗੱਲ ਹੈ ਕਿ ਭਾਰਤੀ ਲੋਕਤੰਤਰ ਰਾਜ ਪ੍ਰਬੰਧ ਦੀਆਂ ਵਾਰਸ ਜਾਂ ਦਾਅਵੇਦਾਰ ਰਾਜਸੀ ਜਥੇਬੰਦੀਆਂ ਆਪਣਾ-ਆਪਣਾ ਪੱਖ ਦ੍ਰਿੜਤਾ ਨਾਲ ਖੂਬਸੂਰਤ ਅੱਖਰਾਂ ਵਿੱਚ ਸਮਾਜ ਅੱਗੇ ਰੱਖਣ ਦੀ ਥਾਂ ਰੁੱਖੇ ਅਤੇ ਭੱਦੇ ਸ਼ਬਦਾਂ ਜਾਂ ਬੋਲਾਂ ਦੀ ਵਰਤੋਂ ਆਮ ਹੀ ਕਰਦੀਆਂ ਸੁਣਾਈ ਤੇ ਦਿਖਾਈ ਦੇ ਰਹੀਆਂ ਹਨ। ਅਜਿਹਾ ਕਰਦਿਆਂ ਇੱਕ ਦੂਜੇ ਦੇ ਮਜ਼ਹਬਾਂ ਧਾਰਮਿਕ ਚਿੰਨ੍ਹਾਂ ਅਤੇ ਅਸਥਾਨਾਂ ਦੀਆਂ ਤਸਵੀਰਾਂ ਆਦਿ ਦੀ ਵਰਤੋਂ ਤੋਂ ਗੁਰਜ਼ ਵੀ ਨਹੀਂ ਕੀਤਾ ਜਾਂਦਾ। ਅਜਿਹਾ ਕਰਨ ਨਾਲ ਜਿਥੇ ਸਬੰਧਤ ਸਮਾਜ ਨੂੰ ਠੇਸ ਪੁੱਜਦੀ ਹੈ ਉਥੇ ਇਸ ਨਾਲ ਰੋਸ ਤੇ ਨਿਰਾਸ਼ਤਾ ਪੈਦਾ ਹੁੰਦੀ ਹੈ। ਪੰਜਾਬ ਅੰਦਰ ਕਿਉਂਕਿ ਚੋਣ ਮਾਹੌਲ ਹੈ ਤੇ ਰਾਜਸੀ ਇਕੱਠਾਂ ਵਿੱਚ ਆਗੂ ਵੱਧ ਘੱਟ ਅਪਮਾਨਤ ਬੋਲ ਬੋਲਣੇ ਸ਼ੁਰੂ ਹੋ ਗਏ ਹਨ ਜੋ ਕਿ ਨਿੰਦਣ ਯੋਗ ਕਿਰਿਆ
ਪੰਜ ਤੀਰ ਰਿਕਾਰਡਸ ਵਲੋਂ ਆਉਣ ਵਾਲੀ ਛੋਟੀ ਫਿਲਮ 'ਭਗਤ ਸਿੰਘ' ਦੀ ਝਲਕ ਜਾਰੀ ਕਰ ਦਿੱਤੀ ਗਈ ਹੈ। ਇਹ ਫਿਲਮ ਭਾਈ ਰਣਧੀਰ ਸਿੰਘ ਦੀ ਭਗਤ ਸਿੰਘ ਨਾਲ ਮੁਲਾਕਾਤ 'ਤੇ ਆਧਾਰਿਤ ਹੈ।
ਕਾਂਗਰਸ ਪਾਰਟੀ ਨੇ ਕਈ ਦਿਨਾਂ ਦੀ ਜੱਦੋ ਜਹਿਦ ਮਗਰੋਂ ਵੀਰਵਾਰ ਨੂੰ 23 ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ, ਪਰ ਅਜੇ ਵੀ 17 ਹਲਕਿਆਂ ਦੇ ਉਮੀਦਵਾਰਾਂ ਦਾ ਫ਼ੈਸਲਾ ਹੋਣਾ ਬਾਕੀ ਹੈ। ਵੀਰਵਾਰ ਨੂੰ ਐਲਾਨੀ ਸੂਚੀ ਵਿੱਚ ਦੂਜੀਆਂ ਪਾਰਟੀਆਂ ਵਿੱਚੋਂ ਆਏ ਚਾਰ ਉਮੀਦਵਾਰ ਵੀ ਕਾਂਗਰਸੀ ਟਿਕਟ ਲੈਣ ’ਚ ਸਫ਼ਲ ਰਹੇ ਹਨ।
ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦੇ ਦੂਜੇ ਦਿਨ 12 ਜਨਵਰੀ ਨੂੰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਬਾਦਲ ਅਤੇ ਸਾਬਕਾ ਵਿੱਤ ਮੰਤਰੀ ਤੇ ਕਾਂਗਰਸੀ ਆਗੂ ਮਨਪ੍ਰੀਤ ਬਾਦਲ ਸਮੇਤ 25 ਉਮੀਦਵਾਰਾਂ ਨੇ ਕਾਗਜ਼ ਦਾਖ਼ਲ ਕੀਤੇ ਹਨ।
ਭਾਰਤੀ ਜਨਤਾ ਪਾਰਟੀ ਨੇ ਵੀਰਵਾਰ 12 ਜਨਵਰੀ ਨੂੰ 23 ਵਿਧਾਨ ਸਭਾ ਹਲਕਿਆਂ ਵਿੱਚੋਂ 17 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਨ੍ਹਾਂ ਉਮੀਦਵਾਰਾਂ ਸਬੰਧੀ ਫੈਸਲਾ ਬੁੱਧਵਾਰ ਨੂੰ ਨਵੀਂ ਦਿੱਲੀ ’ਚ ਹੋਈ ਸੰਸਦੀ ਬੋਰਡ ਦੀ ਮੀਟਿੰਗ ਦੌਰਾਨ ਲੈ ਲਿਆ ਗਿਆ ਸੀ। ਪਾਰਟੀ ਵੱਲੋਂ ਕੁਝ ਨਵੇਂ ਚਿਹਰੇ ਮੈਦਾਨ ’ਚ ਉਤਾਰੇ ਗਏ ਹਨ।
ਭਾਰਤ ਵਿੱਚ ਕੱਟੜਪੰਥੀ ਲੋਕਾਂ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਬਿਪਰਵਾਦੀ ਤਾਕਤਾਂ ਦੇ ਸਿੱਖ ਧਰਮ ਅਤੇ ਸਿੱਖਾਂ ਦੇ ਕੌਮੀ ਸਰੂਪ ਉੱਤੇ ਹਮਲੇ ਲਗਾਤਾਰ ਵਧ ਗਏ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।