Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

January 14, 2017

January 14, 2017

ਕੈਪਟਨ ਅਮਰਿੰਦਰ ਸਿੰਘ ਕਾਂਗਰਸ ਹਾਈਕਮਾਂਡ ਤੋਂ ਬਾਦਲ ਖਿਲਾਫ ਲੰਬੀ ਤੋਂ ਚੋਣ ਲਈ ਇਜਾਜ਼ਤ ਚਾਹੁੰਦੇ ਹਨ। ਅੱਜ ਡਾ. ਦਲਜੀਤ ਸਿੰਘ ਨੂੰ ਅੰਮ੍ਰਿਤਸਰ ਵਿਖੇ ਕਾਂਗਰਸ 'ਚ ਸ਼ਾਮਲ ਕਰਵਾਉਣ ਮੌਕੇ ਉਨ੍ਹਾਂ ਮੀਡੀਆ ਨਾਲ ਗੱਲ ਕਰਦਿਆਂ ਇਹ ਗੱਲ ਕਹੀ।
ਪੰਜਾਬ ਕਾਂਗਰਸ ਵਲੋਂ ਅੱਜ ਜਾਰੀ ਇਕ ਪ੍ਰੈਸ ਬਿਆਨ 'ਚ ਦੱਸਿਆ ਗਿਆ ਕਿ ਆਮ ਆਦਮੀ ਪਾਰਟੀ ਦੇ ਆਗੂ ਡਾ. ਦਲਜੀਤ ਸਿੰਘ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ 'ਚ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ।
ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸੁਰਜੀਤ ਬਰਨਾਲਾ ਦੀ ਚੰਡੀਗੜ੍ਹ ਦੇ ਪੀ.ਜੀ.ਆਈ. 'ਚ 92 ਵਰ੍ਹਿਆਂ ਦੀ ਉਮਰ 'ਚ ਮੌਤ ਹੋ ਗਈ। ਬਰਨਾਲਾ ਨੇ 29 ਸਤੰਬਰ 1985 ਤੋਂ 11 ਮਈ 1987 ਤਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੀ ਅਗਵਾਈ ਕੀਤੀ ਸੀ।
ਸ਼੍ਰੋਮਣੀ ਅਕਾਲੀ ਦਲ ਸ਼ਹਿਰੀ -1 ਦੇ ਪ੍ਰਧਾਨ ਚੌਧਰੀ ਮਦਨ ਲਾਲਾ ਬੱਗਾ ਨੇ ਅਕਾਲੀ ਦਲ ਨੂੰ ਅਲਵਿਦਾ ਆਖ ਦਿੱਤਾ ਹੈ। ਬੱਗਾ ਨਾਲ ਕਈ ਹੋਰਨਾਂ ਆਗੂਆਂ ਨੇ ਵੀ ਪਾਰਟੀ ਛੱਡ ਦਿੱਤੀ ਹੈ। ਬੱਗਾ ਨੇ ਕਿਹਾ ਕਿ ਉਹ ਲੁਧਿਆਣਾ ਉੱਤਰੀ ਤੋਂ ਆਜ਼ਾਦ ਚੋਣ ਲੜਨਗੇ।
ਨਿਊ ਚੰਡੀਗੜ੍ਹ ਨੂੰ ਹਵਾਈ ਅੱਡੇ ਨਾਲ ਜੋੜਨ ਲਈ 200 ਫੁੱਟ ਚੌੜੀ ਸੜਕ ਦੇ ਨਿਰਮਾਣ ਲਈ ਜ਼ਮੀਨ ਗ੍ਰਹਿਣ ਕਰਨ ਲਈ ਅਕਾਲੀ-ਭਾਜਪਾ ਗੱਠਜੋੜ ਸਰਕਾਰ ਵੱਲੋਂ ਚੋਣ ਜ਼ਾਬਤੇ ਤੋਂ ਮਹਿਜ਼ ਇਕ ਦਿਨ ਪਹਿਲਾਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਦਾ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਰਾਜ ਸਰਕਾਰ ਤੋਂ ਰਿਪੋਰਟ ਮੰਗ ਲਈ ਹੈ।
ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਖਾਲਿਸਤਾਨੀਆਂ ਵੱਲੋਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਖ਼ਾਤਰ ‘ਆਪ’ ਨੂੰ ਫੰਡ ਭੇਜੇ ਜਾ ਰਹੇ ਰਹੇ ਹਨ। ਉਨ੍ਹਾਂ ਕਿਹਾ ਕਿ ਕੱਟੜ ਧਿਰਾਂ ਤੇ ‘ਆਪ’ ਵੱਲੋਂ ਗੁਪਤ ਰਣਨੀਤੀ ਘੜੀ ਗਈ ਹੈ, ਜਿਸ ਵਿੱਚ ਅਕਾਲੀ ਉਮੀਦਵਾਰਾਂ ’ਤੇ ਹਮਲੇ ਕਰਾਉਣਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ’ਤੇ ਹਮਲਾ ਕਰਾਉਣਾ ਵੀ ‘ਆਪ’ ਤੇ ਗਰਮਖਿਆਲੀ ਧਿਰਾਂ ਦੀ ਅਗਾਊਂ ਯੋਜਨਾ ਦਾ ਹਿੱਸਾ ਸੀ। ਉਨ੍ਹਾਂ ਆਖਿਆ ਕਿ ‘ਆਪ’ ਦੇ ਅਰਵਿੰਦ ਕੇਜਰੀਵਾਲ ਅਤੇ ਜਰਨੈਲ ਸਿੰਘ ਇਨ੍ਹਾਂ ਗਰਮਖਿਆਲੀ ਧਿਰਾਂ ਨਾਲ ਕਈ ਮੀਟਿੰਗਾਂ ਕਰ ਚੁੱਕੇ ਹਨ।
ਅੰਮ੍ਰਿਤਸਰ ਜ਼ਿਲ੍ਹਾ ਕਾਂਗਰਸ ਕਮੇਟੀ (ਦਿਹਾਤੀ) ਦੇ ਪ੍ਰਧਾਨ ਗੁਰਜੀਤ ਸਿੰਘ ਔਜਲਾ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਹੋਣਗੇ। ਇਹ ਜਾਣਕਾਰੀ ਸ਼ੁੱਕਰਵਾਰ ਕਾਂਗਰਸ ਦੇ ਜਨਰਲ ਸਕੱਤਰ ਮਧੂ ਸੂਦਨ ਮਿਸਤਰੀ ਵੱਲੋਂ ਦਿੱਤੀ ਗਈ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਅਸਤੀਫਾ ਦੇਣ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ। ਅੰਮ੍ਰਿਤਸਰ ਲੋਕ ਸਭਾ ਹਲਕੇ ਲਈ ਜ਼ਿਮਨੀ ਚੋਣ ਵੀ ਵਿਧਾਨ ਸਭਾ ਚੋਣਾਂ ਦੇ ਨਾਲ 4 ਫਰਵਰੀ ਨੂੰ ਕਰਵਾਈ ਜਾਵੇਗੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।