Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

January 16, 2017

January 16, 2017

ਵਾਟਸਐਪ ਨੇ ਸਫਾਈ ਦਿੱਤੀ ਹੈ ਕਿ ਉਸਦੇ ਪਲੇਟਫਾਰਮ 'ਤੇ ਭੇਜੇ ਜਾਣ ਵਾਲੇ ਏਨਕ੍ਰਿਪਟੈਡ (encrypted) ਸੁਨੇਹੇ ਨੂੰ ਵਿਚਾਲੇ ਨਾ ਤਾਂ ਕੋਈ ਰੋਕ ਕੇ ਪੜ੍ਹ ਸਕਦਾ ਹੈ ਅਤੇ ਨਾ ਹੀ ਉਸ 'ਚ ਰੁਕਾਵਟ ਪਾਈ ਜਾ ਸਕਦੀ ਹੈ। ਵਾਟਸਐਪ ਵਲੋਂ ਕਿਹਾ ਗਿਆ ਕਿ ਸਾਲ 2016 ਦੇ ਅਪ੍ਰੈਲ ਮਹੀਨੇ ਤੋਂ ਹੀ ਵਾਟਸਐਪ ਕਾਲ ਅਤੇ ਸੁਨੇਹੇ ਸ਼ੁਰੂ ਤੋਂ ਅਖੀਰ ਤਕ ਡਿਫਾਲਟ ਰੂਪ (by default) ਏਨਕ੍ਰਿਪਟੈਡ ਹੀ ਹਨ।
ਪੰਜਾਬ ਵਿਚ ਜਦੋਂ ਸਾਰੀਆਂ ਭਾਰਤੀ ਮੁੱਖਧਾਰਾ ਵਾਲੀਆਂ ਰਾਜਨੀਤਿਕ ਪਾਰਟੀਆਂ ਚੋਣਾਂ ਦੀ ਤਿਆਰੀ ਵਿਚ ਰੁਝੀਆਂ ਹੋਈਆਂ ਹਨ, ਵੱਖਵਾਦੀ ਸਿੱਖ ਰਾਜਨੀਤਿਕ ਪਾਰਟੀ ਦਲ ਖ਼ਾਲਸਾ ਵਲੋਂ 24 ਜਨਵਰੀ ਨੂੰ ਅੰਮ੍ਰਿਤਸਰ ਵਿਖੇ ਭਾਰਤੀ ਸੰਵਿਧਾਨ, ਵੋਟ-ਪ੍ਰਣਾਲੀ ਅਤੇ ਸਵੈ-ਨਿਰਣੇ ਦੇ ਅਧਿਕਾਰ ਬਾਰੇ ਇਕ ਕਨਵੈਨਸ਼ਨ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਗੁਰੂ ਹਰਗੋਬਿੰਦ ਖਾਲਸਾ ਕਾਲਜ, ਗੁਰੂਸਰ ਸੁਧਾਰ (ਜ਼ਿਲ੍ਹਾ ਲੁਧਿਆਣਾ) ਵਿਖੇ ਪੰਜਾਬ ਯੂਨੀਵਰਸਿਟੀ ਨਾਲ ਸਬੰਧਿਤ ਕਾਲਜਾਂ ਦੇ ਅੰਤਰ-ਕਾਲਜ ਗੱਤਕਾ ਮੁਕਾਬਲੇ ਸ਼ੁਰੂ ਹੋਏ ਜਿਸ ਵਿੱਚ ਵੱਖ-ਵੱਖ ਕਾਲਜਾਂ ਵਿੱਚੋਂ ਲੜਕਿਆਂ ਦੀਆਂ 16 ਟੀਮਾਂ ਅਤੇ ਲੜਕੀਆਂ ਦੀਆਂ 18 ਟੀਮਾਂ ਭਾਗ ਲੈ ਰਹੀਆਂ ਹਨ। ਤਿੰਨ ਰੋਜ਼ਾ ਗੱਤਕਾ ਮੁਕਾਬਲਿਆਂ ਦਾ ਉਦਘਾਟਨ ਕਾਲਜ ਪਿੰ੍ਰਸੀਪਲ ਡਾ. ਐਸ.ਐਸ. ਦਿਓਲ ਅਤੇ ਗੱਤਕਾ ਐਸੋਸੀਏਸ਼ਨ ਪੰਜਾਬ ਦੇ ਜਨਰਲ ਸਕੱਤਰ ਉਦੇ ਸਿੰਘ, ਜੋ ਕਿ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ (ਇਸਮਾ) ਦੇ ਸਕੱਤਰ ਵੀ ਹਨ, ਨੇ ਕੀਤਾ।
ਪੰਜਾਬ ਦੇ ਆਈਏਐਸ ਅਧਿਕਾਰੀਆਂ ਵੱਲੋਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨਾਲ ਤਾਇਨਾਤੀਆਂ ਦੌਰਾਨ ਅਹਿਮ ਵਿਭਾਗਾਂ ਦੀ ਜ਼ਿੰਮੇਵਾਰੀ ਨਿਭਾਉਣ ਦਾ ਚੋਣ ਕਮਿਸ਼ਨ ਨੇ ਸਖ਼ਤ ਨੋਟਿਸ ਲਿਆ ਹੈ। ਅਜਿਹੇ ਹੀ ਦੋ ਆਈਏਐਸ ਅਧਿਕਾਰੀਆਂ ਨੂੰ ਤੁਰੰਤ ਤਬਦੀਲ ਕਰਨ ਦੇ ਹੁਕਮ ਦਿੱਤੇ ਗਏ ਹਨ। ਇਨ੍ਹਾਂ ਅਧਿਕਾਰੀਆਂ ਵਿੱਚ ਡਾ. ਐਸ. ਕਰੁਣਾ ਰਾਜੂ ਅਤੇ ਅਸ਼ਵਨੀ ਕੁਮਾਰ ਸ਼ਰਮਾ ਦੇ ਨਾਂ ਸ਼ਾਮਲ ਹਨ। ਸਟੇਟ ਟਰਾਂਸਪੋਰਟ ਕਮਿਸ਼ਨਰ (ਐਸਟੀਸੀ) ਅਸ਼ਵਨੀ ਕੁਮਾਰ ਸ਼ਰਮਾ ਦੀ ਥਾਂ ਰਜਤ ਅਗਰਵਾਲ ਅਤੇ ਰੋਪੜ ਦੇ ਕਮਿਸ਼ਨਰ ਡਾ. ਕਰੁਣਾ ਐਸ. ਰਾਜੂ ਨੂੰ ਤਬਦੀਲ ਕਰ ਕੇ ਵਿਵੇਕ ਪ੍ਰਤਾਪ ਸਿੰਘ ਨੂੰ ਲਾਉਣ ਦੇ ਹੁਕਮ ਦਿੱਤੇ ਗਏ ਹਨ।
ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਜਨਰਲ ਜੇ.ਜੇ. ਸਿੰਘ ਨੇ ਆਪਣੇ ਵਿਰੋਧੀ ਉਮੀਦਵਾਰ ਤੇ ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੇ ਲੰਬੀ ਤੋਂ ਚੋਣ ਲੜਨ ਦੇ ਭਖ਼ੇ ਮੁੱਦੇ ‘ਤੇ ਆਖਿਆ ਹੈ ਕਿ ਅਸਲ ‘ਚ ਕੈਪਟਨ ਉਨ੍ਹਾਂ ਤੋਂ ਡਰ ਕੇ ਹੀ ਭੱਜ ਰਹੇ ਹਨ। ਇੱਥੇ ਆਪਣੇ ਚੋਣ ਜਲਸੇ ਨੂੰ ਸੰਬੋਧਨ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਆਖਿਆ ਕਿ ਸਿਆਸੀ ਡਰ ਦੇ ਸਿਵਾਏ ਹੋਰ ਕੋਈ ਕਾਰਨ ਨਹੀਂ ਕਿ ਕੈਪਟਨ ਲੰਬੀ ਹਲਕੇ ਵੱਲ ਝਾਤ ਪਾਉਣ ਲੱਗੇ ਹਨ।
1984 ਸਿੱਖ ਕਤਲੇਆਮ ਦੇ ਦਰਦ ਨੂੰ ਬਿਆਨ ਕਰਦੀ ਯਾਦਗਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਕੰਪਲੈਕਸ ਵਿਖੇ ਤਿਆਰ ਕੀਤੀ ਗਈ "ਸੱਚ ਦੀ ਕੰਧ" ਯਾਦਗਾਰ ਕਤਲੇਆਮ ਪੀੜਤ ਵਿੱਧਿਆਵਾਂ ਵੱਲੋਂ ਗਿਆਨੀ ਗੁਰਬਚਨ ਸਿੰਘ, ਮਨਜੀਤ ਸਿੰਘ ਜੀ.ਕੇ., ਪੰਜਾਬੀ ਯੁਨੀਵਰਸਿਟੀ ਪਟਿਆਲਾ ਦੇ ਵਾਇੰਸ ਚਾਂਸਲਰ ਡਾ. ਜਸਪਾਲ ਸਿੰਘ ਅਤੇ ਸਾਬਕਾ ਰਾਜਸਭਾ ਮੈਂਬਰ ਤ੍ਰਿਲੋਚਨ ਸਿੰਘ ਦੀ ਮੌਜੂਦਗੀ ਵਿਚ ਸੰਗਤਾਂ ਨੂੰ ਸਮਰਪਿਤ ਕੀਤੀ ਗਈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।