Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

January 25, 2017

January 25, 2017

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੁੱਖ ਦਫਤਰ ਫਤਿਹਗੜ੍ਹ ਸਾਹਿਬ ਤੋਂ ਜਾਰੀ ਇਕ ਪ੍ਰੈਸ ਬਿਆਨ 'ਚ ਪਾਰਟੀ ਦੇ ਮੁੱਖ ਬੁਲਾਰੇ ਅਤੇ ਮੀਡੀਆ ਸਲਾਹਕਾਰ ਇਕਬਾਲ ਸਿੰਘ ਟਿਵਾਣਾ ਨੇ ਕਿਹਾ ਕਿ ਸਾਡੀ ਪਾਰਟੀ ਨੇ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਦੀ ਹਮਾਇਤ ਬਿਲਕੁਲ ਨਹੀਂ ਕੀਤੀ।
ਅਖੰਡ ਕੀਰਤਨੀ ਜਥੇ ਨੇ ਸਿਆਸੀ ਆਗੂਆਂ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਆਪਣੀਆਂ ਬਿਆਨਬਾਜ਼ੀਆਂ ਵਿਚ ਜਾਂ ਸਿਆਸੀ ਮੁਫ਼ਾਦਾਂ ਲਈ ਗੁਰਬਾਣੀ, ਸਿੱਖ ਇਤਿਹਾਸ ਅਤੇ ਸਿੱਖ ਪਰੰਪਰਾਵਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਤੋਂ ਬਾਜ਼ ਆਉਣ।
ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਜਾਰੀ ਇਕ ਪ੍ਰੈਸ ਬਿਆਨ 'ਚ ਦੱਸਿਆ ਗਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਆਉਂਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 26 ਜਨਵਰੀ ਤੋਂ 2 ਫਰਵਰੀ, 2017 ਤਕ ਤਿੰਨ ਦਰਜਣ ਰੈਲੀਆਂ ਨੂੰ ਸੰਬੋਧਨ ਕਰਨਗੇ।
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੇਵਲ ਦਸ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਜਾਰੀ ਕੀਤੇ ਗਏ ਚੋਣ ਮਨੋਰਥ ਪੱਤਰ ਨਾਲ ਪ੍ਰਮੁੱਖ ਪਾਰਟੀਆਂ ਵੱਲੋਂ ਚੋਣ ਮਨੋਰਥ ਪੱਤਰ ਜਾਰੀ ਕਰਨ ਦੀ ਰਸਮ ਪੂਰੀ ਹੋ ਗਈ ਹੈ। ਇਨ੍ਹਾਂ ਸਾਰੇ ਚੋਣ ਮਨੋਰਥ ਪੱਤਰਾਂ ਵਿੱਚ ਖੇਤੀ, ਕਿਸਾਨੀ, ਬੇਰੁਜ਼ਗਾਰੀ, ਨਸ਼ਿਆਂ ਵਰਗੇ ਅਹਿਮ ਮੁੱਦਿਆਂ ਬਾਰੇ ਬੁਨਿਆਦੀ ਨੀਤੀਗਤ ਫ਼ੈਸਲਿਆਂ ਦੀ ਝਲਕ ਦੀ ਥਾਂ ਵੱਖ-ਵੱਖ ਵਰਗਾਂ ਨੂੰ ‘ਤੋਹਫ਼ੇ’ ਦੇਣ ’ਤੇ ਜ਼ੋਰ ਦਿੱਤਾ ਗਿਆ ਹੈ।
4 ਫਰਵਰੀ ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ਦਾ ਚਿਹਰਾ ਭਾਵੇਂ ਅਮਰਿੰਦਰ ਸਿੰਘ ਬਣੇ, ਅਰਵਿੰਦ ਕੇਜਰੀਵਾਲ ਜਾਂ ਫਿਰ ਸੁਖਬੀਰ ਬਾਦਲ, ਸਿੱਖ ਕੌਮ ਦਾ ਨਾ ਤਾਂ ਮੁਕੱਦਰ ਬਦਲੇਗਾ ਅਤੇ ਨਾ ਹੀ ਕੌਮ ਦੇ ਹਾਲਾਤ ਤੇ ਸਥਿਤੀ ਵਿਚ ਕੋਈ ਹਾਂ-ਪੱਖੀ ਫਰਕ ਆਵੇਗਾ। ਇਹ ਮਤਾ ਦਲ ਖਾਲਸਾ ਵੱਲੋਂ 'ਭਾਰਤੀ ਸੰਵਿਧਾਨ, ਚੋਣ ਪ੍ਰਣਾਲੀ ਅਤੇ ਸਵੈ-ਨਿਰਣੇ ਦੇ ਹੱਕ' ਵਿਸ਼ੇ 'ਤੇ ਅੰਮ੍ਰਿਤਸਰ ਵਿਖੇ ਕਰਵਾਈ ਗਈ ਕਨਵੈਨਸ਼ਨ ਵਿਚ ਪਾਸ ਕੀਤਾ ਗਿਆ। ਦੂਜੇ ਮਤੇ ਰਾਹੀਂ ਸਪੱਸ਼ਟ ਕੀਤਾ ਗਿਆ ਕਿ ਲੋਕ ਸਭਾ ਜਾਂ ਵਿਧਾਨ ਸਭਾ ਚੋਣਾਂ ਤੋਂ ਉਨ੍ਹਾਂ ਦੀ ਜਥੇਬੰਦੀ ਦੂਰ ਰਹੇਗੀ ਅਤੇ ਉਨ੍ਹਾਂ ਦਾ ਕੋਈ ਵੀ ਮੈਂਬਰ ਚੋਣਾਂ 'ਚ ਹਿੱਸਾ ਨਹੀਂ ਲਵੇਗਾ ਤੇ ਨਾ ਹੀ ਵੋਟ ਪਾਏਗਾ।
ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਾਗੀਆਂ ਨੂੰ ਵਾਪਸ ਆਉਣ ਦੀਆਂ ਦਿੱਤੀਆਂ ਗਈਆਂ ਚਿਤਾਵਨੀਆਂ ਦੇ ਬਾਵਜੂਦ ਬਾਗੀ ਚੋਣ ਮੈਦਾਨ ਵਿੱਚ ਡਟ ਗਏ ਹਨ। ਬੰਗਾ ਤੋਂ ਚੌਧਰੀ ਤਰਲੋਚਨ ਸਿੰਘ ਸੂੰਢ, ਨਕੋਦਰ ਤੋਂ ਗੁਰਬਿੰਦਰ ਸਿੰਘ ਅਟਵਾਲ, ਜਲੰਧਰ ਪੱਛਮੀ ਤੋਂ ਸੁਰਿੰਦਰ ਮਹੇ ਅਤੇ ਗੜ੍ਹਸ਼ੰਕਰ ਤੋਂ ਨਿਮਿਸ਼ਾ ਮਹਿਤਾ ਨੇ ਅਜਿਹੀਆਂ ਧਮਕੀਆਂ ਦੀ ਪ੍ਰਵਾਹ ਕੀਤੇ ਬਿਨਾਂ ਚੋਣ ਮੈਦਾਨ ਛੱਡਣ ਤੋਂ ਇਨਕਾਰ ਕਰ ਦਿੱਤਾ ਹੈ।
ਬਾਦਲ ਦਲ ਵੱਲੋਂ ਮੰਗਲਵਾਰ ਲੁਧਿਆਣਾ ਵਿਖੇ ਪੰਜਾਬ ਵਿਧਾਨ ਸਭਾ ਚੋਣਾਂ 2017 ਲਈ ਜਾਰੀ ਕੀਤੇ ਗਏ ਆਪਣੇ ਚੋਣ ਮਨੋਰਥ ਪੱਤਰ ਵਿੱਚ ਵਾਅਦਿਆਂ ਅਤੇ ਰਿਆਇਤਾਂ ਦੀ ਵਰਖਾ ਕੀਤੀ ਗਈ। ਚੋਣ ਮਨੋਰਥ ਪੱਤਰ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਪ੍ਰੈੱਸ ਕਾਨਫਰੰਸ ਕਰ ਕੇ ਜਾਰੀ ਕੀਤਾ। 52 ਸਫ਼ਿਆਂ ਦੇ ਇਸ ਪੱਤਰ ਦਾ ਵਿਸ਼ਲੇਸ਼ਣ ਕਰਦਿਆਂ ਬਾਦਲ ਨੇ ਦਾਅਵਾ ਕੀਤਾ ਕਿ ਤੀਜੀ ਵਾਰ ਬਣਨ ਜਾ ਰਹੀ ਬਾਦਲ ਦਲ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਮਕਸਦ ਪੰਜਾਬ ਦੇ ਮੂਲਭੂਤ ਢਾਂਚੇ ਨੂੰ ਵਿਸ਼ਵ ਪੱਧਰੀ ਤਰੀਕੇ ਨਾਲ ਵਿਕਸਿਤ ਕਰਨਾ ਹੋਵੇਗਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।