Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

February 6, 2017

February 6, 2017

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਹਲਕਾ ਦਾਖਾ ਤੋਂ ਉਮੀਦਵਾਰ ਵਕੀਲ ਹਰਵਿੰਦਰ ਸਿੰਘ ਫ਼ੂਲਕਾ ਅਤੇ ਹਲਕਾ ਗਿੱਲ ਤੋਂ ਉਮੀਦਵਾਰ ਜੀਵਨ ਸਿੰਘ ਸੰਗੋਵਾਲ ਨੇ ਹਲਕਾ ਗਿੱਲ ਦੇ ਆਰ.ਓ. ਗਗਨਦੀਪ ਸਿੰਘ ਵਿਰਕ ਵੱਲੋਂ 5-7 ਹੋਰ ਸਾਥੀਆਂ ਨਾਲ ਸਟਰੌਂਗ ਰੂਮ ਵਿਚ ਵੜ੍ਹ ਕੇ ਈ.ਵੀ.ਐਮ. (EVM) ਮਸ਼ੀਨਾਂ ਨਾਲ ਛੇੜਛਾੜ ਕਰਨ ਦਾ ਦੋਸ਼ ਲਗਾਇਆ ਹੈ। ਐਡਵੋਕੇਟ ਫ਼ੂਲਕਾ ਨੇ ਕਿਹਾ ਕਿ ਇਸ ਬਾਰੇ ਪਾਰਟੀ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ।
ਵਿਧਾਨ ਸਭਾ ਹਲਕਾ ਤਰਨਤਾਰਨ ਅਧੀਨ ਆਉਂਦੇ ਪਿੰਡ ਪਲਾਸੌਰ 'ਚ ਚੋਣਾਂ ਦੀ ਰੰਜਸ਼ ਨੂੰ ਲੈ ਕੇ ਚੱਲੀ ਗੋਲੀ 'ਚ ਇੱਕ ਭਰਾ ਦੀ ਮੌਤ ਹੋ ਗਈ ਜਦਕਿ ਮ੍ਰਿਤਕ ਦਾ ਭਰਾ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ।
ਸਿੱਖ ਸੰਗਤ ਨੂੰ ਬਾਰ-ਬਾਰ ਗੁੰਮਰਾਹ ਕਰਨ ਅਤੇ ਧੋਖਾ ਦੇਣ ਲਈ ਦਲ ਖ਼ਾਲਸਾ ਨੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੀ ਸਖਤ ਆਲੋਚਨਾ ਕਰਦਿਆਂ ਕਿਹਾ ਕਿ ਧਾਰਮਿਕ ਸੰਸਥਾਵਾਂ ਨੂੰ ਅਜਿਹੇ ਸਿਧਾਂਤਾਂ ਤੋਂ ਥਿੜਕੇ ਵਿਅਕਤੀਆਂ ਤੋਂ ਮੁਕਤ ਕਰਾਉਣ ਦਾ ਸਮਾਂ ਆ ਗਿਆ ਹੈ।
ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਦਿੱਲੀ ਇਕਾਈ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ 26 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ। ਇਸ ਸੂਚੀ ਵਿਚ ਕਮੇਟੀ ਦੇ ਮੌਜੂਦਾ ਪੰਜੇ ਅਹੁਦੇਦਾਰਾਂ ਸਣੇ 18 ਮੌਜੂਦਾ ਕਮੇਟੀ ਮੈਂਬਰਾਂ ਦੇ ਨਾਂ ਸ਼ਾਮਿਲ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।