Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

February 7, 2017

February 7, 2017

ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਦੇ ਉਮੀਦਵਾਰਾਂ ਦਾ ਵਿਰੋਧ ਕਰਨ 'ਤੇ ਸ਼ਾਹਕੋਟ ਹਲਕੇ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਸ਼ਿੰਗਾਰਾ ਸਿੰਘ ਲੋਹੀਆ ਅਤੇ ਨਗਰ ਕੌਂਸਲ ਕਾਦੀਆਂ ਦੇ ਪ੍ਰਧਾਨ ਜਰਨੈਲ ਸਿੰਘ ਮਾਹਲ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ ਕਰ ਦਿੱਤਾ ਹੈ।
ਸਾਕਾ ਨਕੋਦਰ ਦੇ ਸ਼ਹੀਦਾਂ ਦੀ ਯਾਦ ਕੈਲੀਫੋਰਨੀਆ ਦੇ ਦੋ ਸ਼ਹਿਰਾਂ ਫਰੀਮਾਂਟ ਅਤੇ ਮਿਲਪੀਟਸ ਵਿਖੇ ਦੋ ਵੱਖ-ਵੱਖ ਸਮਾਗਮਾਂ ਦੌਰਾਨ ਮਨਾਈ ਗਈ, ਜਿੱਥੇ ਵੱਡੀ ਗਿਣਤੀ 'ਚ ਸੰਗਤ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸ਼ਹੀਦ ਪਰਿਵਾਰਾਂ ਦਾ ਸਨਮਾਨ ਕੀਤਾ।
ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਲਈ ਪੰਜ ਹਲਕਿਆਂ ਦੇ 32 ਪੋਲਿੰਗ ਸਟੇਸ਼ਨਾਂ ਅਤੇ ਅੰਮ੍ਰਿਤਸਰ ਲੋਕ ਸਭਾ ਹਲਕੇ ਲਈ ਹੋ ਰਹੀ ਜ਼ਿਮਨੀ ਚੋਣ ਲਈ 16 ਪੋਲਿੰਗ ਬੂਥਾਂ ‘ਤੇ ਮੁੜ ਵੋਟਿੰਗ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ। ਚੋਣ ਕਮਿਸ਼ਨ ਨੇ ਮੁੜ ਵੋਟਿੰਗ ਲਈ 9 ਫਰਵਰੀ (ਵੀਰਵਾਰ) ਦਾ ਦਿਨ ਤੈਅ ਕੀਤਾ ਹੈ।
ਸਿੱਖ ਇਤਿਹਾਸਕਾਰ ਭਾਈ ਅਜਮੇਰ ਸਿੰਘ ਨੇ ਸੰਤ ਅਤਰ ਸਿੰਘ ਦੀ ਯਾਦ 'ਚ ਕਰਵਾਏ ਗਏ ਸਮਾਗਮ ਦੌਰਾਨ ਮਸਤੂਆਣਾ ਵਿਖੇ ਵਖਿਆਨ ਕੀਤਾ। ਭਾਈ ਅਜਮੇਰ ਸਿੰਘ ਦੇ ਭਾਸ਼ਣ ਦੀ ਪੂਰੀ ਰਿਕਾਰਡਿੰਗ ਦਰਸ਼ਕਾਂ/ ਪਾਠਕਾਂ ਲਈ ਪੇਸ਼ ਹੈ।
ਵਿਚਾਰ ਮੰਚ, ਸੰਵਾਦ ਵਲੋਂ "ਆਧੁਨਿਕਤਾ: ਇਕ ਪੜਚੋਲ" ਵਿਸ਼ੇ 'ਤੇ 11 ਫਰਵਰੀ 2017 (ਸ਼ਨੀਵਾਰ) ਨੂੰ ਲੁਧਿਆਣਾ ਦੇ ਪੰਜਾਬੀ ਭਵਨ 'ਚ ਇਕ ਸੈਮੀਨਾਰ ਕਰਵਾਇਆ ਜਾ ਰਿਹਾ ਹੈ।
ਵਿਧਾਨ ਸਭਾ ਚੋਣਾਂ ਮੌਕੇ ਸਿੱਖ ਪੰਥ ਵਿਰੋਧੀ ਡੇਰਾ ਸਿਰਸਾ ਵਲੋਂ ਬਾਦਲ ਦਲ ਦੀ ਕੀਤੀ ਹਮਾਇਤ ਦੇ ਮਾਮਲੇ ਦੀ ਜਾਂਚ ਕਰਨ ਜਾ ਰਹੇ ਸ਼੍ਰੋਮਣੀ ਕਮੇਟੀ ਦੇ ਤਿੰਨ ਅਹੁਦੇਦਾਰ ਹੁਣ ‘ਈਦ ਤੋਂ ਬਾਅਦ ਤੰਬਾ ਫੂਕਣ' ਵਾਲੀ ਰਸਮ ਨਿਭਾਉਣਗੇ।
ਐਡਵੋਕੇਟ ਜਸਪਾਲ ਸਿੰਘ ਮੰਝਪੁਰ, ਜਿਨ੍ਹਾਂ ਨੇ ਸਿਆਸੀ ਸਿੱਖ ਕੈਦੀਆਂ ਦੀ ਸੂਚੀ ਬਣਾਈ ਹੈ, ਨੇ ਹਾਈ ਕੋਰਟੀ ਨੂੰ ਇਕ ਚਿੱਠੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਲਿਖੀ ਹੈ ਜਿਸ ਵਿਚ ਉਨ੍ਹਾਂ ਖਦਸ਼ਾ ਜਾਹਰ ਕੀਤਾ ਹੈ ਕਿ ਸਿਆਸੀ ਸਿੱਖ ਕੈਦੀ ਮੱਖਣ ਸਿੰਘ ਨੂੰ ਪੰਜਾਬ ਪੁਲਿਸ ਵਲੋਂ ਕਿਸੇ ਝੂਠੇ ਕੇਸ ਵਿਚ ਫਸਾਇਆ ਜਾ ਸਕਦਾ ਹੈ।
ਉਤਰਾਖੰਡ, ਦਿੱਲੀ, ਹਰਿਆਣਾ ਅਤੇ ਪੰਜਾਬ, ਚੰਡੀਗੜ੍ਹ 'ਚ ਕੱਲ੍ਹ (ਸੋਮਵਾਰ) ਦੀ ਰਾਤ ਭੂਚਾਲ ਦੇ ਜ਼ੋਰਦਾਰ ਝਟਕੇ ਮਹਿਸੂਸ ਕੀਤੇ ਗਏ। ਭੂ-ਵਿਗਿਆਨ ਬਿਊਰੋ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਭੂਚਾਲ ਦਾ ਕੇਂਦਰ ਉੱਤਰਾਖੰਡ ਵਿੱਚ ਰੁਦਰਪ੍ਰਯਾਗ ਵਿਖੇ ਸਥਿਤ ਸੀ। ਰਿਕਟਰ ਪੈਮਾਨੇ ’ਤੇ ਇਸ ਦੀ ਸ਼ਿੱਦਤ 5.8 ਮਾਪੀ ਗਈ। ਖ਼ਬਰ ਲਿਖੇ ਜਾਣ ਤੱਕ ਇਸ ਸਬੰਧੀ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਮਿਲੀ ਸੀ।
ਸ਼੍ਰੋਮਣੀ ਅਕਾਲੀ ਦਲ (ਬਾਦਲ) ਦਿੱਲੀ ਇਕਾਈ ਨੇ ਸੋਮਵਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ 10 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।