Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

February 9, 2017

February 9, 2017

ਭਾਈ ਜਗਤਾਰ ਸਿੰਘ ਹਵਾਰਾ ਨੇ ਆਪਣੇ 7 ਪੈਂਡਿੰਗ ਕੇਸਾਂ ਲਈ ਸਮਰਾਲਾ ਅਦਾਲਤ ਵਿਚ ਪਹੁੰਚ ਕੀਤੀ ਹੈ। ਭਾਈ ਹਵਾਰਾ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ (SSN) ਨੂੰ ਦੱਸਿਆ ਕਿ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਭਾਈ ਹਵਾਰਾ ਨੂੰ ਹਾਲ ਹੀ ਵਿਚ ਦੱਸਿਆ ਕਿ ਕਾਗਜ਼ਾਂ 'ਚ ਉਨ੍ਹਾਂ 'ਤੇ ਕਈ ਕੇਸ ਪੈਂਡਿੰਗ ਪਏ ਹਨ।
ਪੰਜਾਬ ਦਾ ਚੋਣ ਦੰਗਲ ਖਿਝਾਉਣ ਵਾਲਾ ਅਤੇ ਲੁਭਾਵਣਾ ਸੀ। ਇਹ ਖਿਝਾਉਣ ਵਾਲਾ ਇਸ ਲਈ ਸੀ ਕਿਉਂਕਿ ਪੰਜਾਬ ਦੇ ‘ਹਵਾਈ’ ਵਿਕਾਸ ਦੇ ਉਲਟ ਇਸ ਸਾਹਮਣੇ ਵਿਕਰਾਲ ਚੁਣੌਤੀਆਂ ਖੜ੍ਹੀਆਂ ਹਨ। ਚੋਣਾਂ ਦੌਰਾਨ ਅਸੀਂ ਕੋਝੇ ਹੱਥਕੰਡੇ, ਡਰਾਮੇ ਅਤੇ ਸਿਆਸਤਦਾਨਾਂ ਵੱਲੋਂ ਇਕ ਦੂਜੇ ਖ਼ਿਲਾਫ਼ ਨਿੱਜੀ ਹਮਲੇ ਦੇਖੇ। ਦੋ ਸਿਆਸੀ ਆਗੂਆਂ ਪ੍ਰਕਾਸ਼ ਸਿੰਘ ਬਾਦਲ ਅਤੇ ਧਰਮਵੀਰ ਗਾਂਧੀ ਨੂੰ ਸਲਾਹੁਣਾ ਬਣਦਾ ਹੈ, ਜਿਨ੍ਹਾਂ ਨੇ ਸਿਸ਼ਟਤਾ ਵਾਲੀ ਭਾਸ਼ਾ ਅਤੇ ਸਲੀਕੇ ਦਾ ਪੱਲਾ ਨਹੀਂ ਛੱਡਿਆ। ਇਸ ਖਿਝ ਦੇ ਬਾਵਜੂਦ ਚੋਣ ਦ੍ਰਿਸ਼ ਲੁਭਾਵਣਾ ਸੀ ਕਿਉਂਕਿ ਪਹਿਲੀ ਵਾਰ ਪੰਜਾਬ ਦੇ ਦੋ ਦਲੀਂ ਮੁਕਾਬਲੇ ਨੂੰ ਤੀਜੇ ਖਿਡਾਰੀ ਵੱਲੋਂ ਚੁਣੌਤੀ ਦਿੱਤੀ ਗਈ। ਇਹ ਧਿਰ ਆਮ ਆਦਮੀ ਪਾਰਟੀ (ਆਪ) ਹੈ।
ਆਰ.ਐਸ.ਐਸ ਮੁਖੀ ਮੋਹਨ ਭਾਗਵਤ ਵਲੋਂ ਦਿੱਤੇ ਗਏ ਵਿਵਾਦਤ ਬਿਆਨ ਕਿ ਹਿੰਦੁਸਤਾਨ ਵਿਚ ਪੈਦਾ ਹੋਏ ਸਾਰੇ ਲੋਕ ਹਿੰਦੂ ਹਨ ਦੀ ਸਖਤ ਨਿੰਦਾ ਕਰਦਿਆਂ ਦਲ ਖ਼ਾਲਸਾ ਨੇ ਅੱਜ ਮੁੜ ਦੁਹਰਾਇਆ ਕਿ ਸਿੱਖ ਨਾ ਤਾਂ ਹਿੰਦੂ ਹਨ ਤੇ ਨਾ ਹੀ ਉਹ ਹਿੰਦੁਸਤਾਨੀ ਸੱਭਿਆਚਾਰ ਨੂੰ ਮੰਨਦੇ ਹਨ।
ਮਨੁੱਖੀ ਅਧਿਕਾਰਾਂ ਲਈ ਕੰਮ ਕਰਨ ਵਾਲੀ ਸੰਸਥਾ ਐਮਨੇਸਟੀ ਇੰਟਰਨੈਸ਼ਨਲ ਦੀ ਇਕ ਹੈਰਾਨ ਕਰਨ ਵਾਲੀ ਰਿਪੋਰਟ ਸਾਹਮਣੇ ਆਈ ਹੈ। ਇਸ ਰਿਪੋਰਟ ਮੁਤਾਬਿਕ ਸੀਰੀਆ ਦੀ ਸੈਡਨਿਆ ਜੇਲ੍ਹ ‘ਚ 13,000 ਦੇ ਕਰੀਬ ਸਰਕਾਰ ਵਿਰੋਧੀਆਂ ਨੂੰ ਫਾਹੇ ਲਾਇਆ ਗਿਆ ਹੈ। ਇਹ ਸਰਕਾਰੀ ਕਤਲ ਸਤੰਬਰ 2011 ਤੋਂ ਲੈ ਕੇ ਦਸੰਬਰ 2015 ਦਰਮਿਆਨ ਸਰਕਾਰੀ ਹੁਕਮਾਂ ਅਧੀਨ ਕੀਤੇ ਗਏ ਹਨ।
ਜੈਸ਼-ਏ-ਮੁਹੰਮਦ ਦੇ ਮੁਖੀ ਮਸੂਦ ਅਜ਼ਹਰ ਨੂੰ ਆਲਮੀ ਦਹਿਸ਼ਤਗਰਦ ਨਾਮਜ਼ਦ ਕਰਨ ਲਈ ਅਮਰੀਕਾ ਵੱਲੋਂ ਸੰਯੁਕਤ ਰਾਸ਼ਟਰ ’ਚ ਦਿੱਤੀ ਗਈ ਤਜਵੀਜ਼ ਨੂੰ ਰੋਕੇ ਜਾਣ ’ਤੇ ਚੀਨ ਨੇ ਆਪਣੇ ਫ਼ੈਸਲੇ ਨੂੰ ਸਹੀ ਠਹਿਰਾਇਆ ਹੈ। ਚੀਨ ਨੇ ਕਿਹਾ ਹੈ ਕਿ ਉਨ੍ਹਾਂ ਵੱਲੋਂ ਰੱਖੀਆਂ ਗਈਆਂ ਸ਼ਰਤਾਂ ਨੂੰ ਅਜੇ ਤੱਕ ਨਹੀਂ ਮੰਨਿਆ ਗਿਆ ਹੈ।
ਪੰਜਾਬ ਦੇ ਪੰਜ ਵਿਧਾਨ ਸਭਾ ਹਲਕਿਆਂ ਮਜੀਠਾ, ਸੰਗਰੂਰ, ਮੁਕਤਸਰ, ਮੋਗਾ, ਸਰਦੂਲਗੜ੍ਹ ਅਤੇ ਅੰਮ੍ਰਿਤਸਰ ਸੰਸਦੀ ਹਲਕੇ ਵਿੱਚ ਪੈਂਦੇ 48 ਪੋਲਿੰਗ ਬੂਥਾਂ ’ਤੇ ਅੱਜ (ਵੀਰਵਾਰ ਨੂੰ) ਦੁਬਾਰਾ ਵੋਟਾਂ ਪਵਾਈਆਂ ਜਾ ਰਹੀਆਂ ਹਨ। ਇਨ੍ਹਾਂ ਪੋਲਿੰਗ ਬੂਥਾਂ ’ਤੇ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਾਂ ਪੈਣਗੀਆਂ। ਇਨ੍ਹਾਂ ਬੂਥਾਂ ’ਤੇ 4 ਫਰਵਰੀ ਨੂੰ ਪਈਆਂ ਵੋਟਾਂ ਦੌਰਾਨ ਵੀਵੀਪੀਏਟ ਮਸ਼ੀਨਾਂ (ਵੋਟ ਦੀ ਪੁਸ਼ਟੀ ਲਈ ਪਰਚੀ ਕੱਢਣ ਵਾਲੀ ਮਸ਼ੀਨ) ’ਚ ਖ਼ਰਾਬੀ ਆਉਣ ਕਾਰਨ ਇਹ ਵੋਟਾਂ ਪਵਾਈਆਂ ਜਾ ਰਹੀਆਂ ਹਨ। ਦੁਬਾਰ ਵੋਟਿੰਗ ਦੇ ਕੰਮ 'ਤੇ ਨਿਗਰਾਨੀ ਲਈ ਉਪ ਚੋਣ ਕਮਿਸ਼ਨਰ ਸੰਦੀਪ ਸਕਸੈਨਾ ਪੰਜਾਬ ’ਚ ਹੀ ਰੁਕੇ ਹੋਏ ਹਨ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਬੀਤੇ ਦਿਨੀਂ ਭਾਰਤ-ਪਾਕਿ ਸਰਹੱਦ ਉਤੇ ਬੀਐਸਐਫ ਵਲੋਂ ਇਕ ਨਿਹੱਥੇ ਪਾਕਿਸਤਾਨੀ ਨਾਗਰਿਕ ਨੂੰ ਕਤਲ ਕਰਨ ਦੀ ਪੁਰਜੋਰ ਸ਼ਬਦਾਂ ਵਿਚ ਨਿਖੇਧੀ ਕੀਤੀ। ਉਨ੍ਹਾਂ ਅਜਿਹੇ ਕਤਲ ਨੂੰ ਭਾਰਤੀ ਸੰਵਿਧਾਨ ਦੀ ਧਾਰਾ 21 ਦੀ ਉਲੰਘਣਾ ਦੱਸਿਆ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਇਸੇ ਤਰ੍ਹਾਂ ਕਈ ਸਿੱਖਾਂ ਅਤੇ ਪਾਕਿਸਤਾਨੀਆਂ ਨੂੰ ਬੀਐਸਐਫ ਵਲੋਂ ਮਾਰਿਆ ਜਾ ਚੁੱਕਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।