Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

February 21, 2017

February 21, 2017

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਸਾਲ 2005 ਵਿੱਚ ਛਾਪੀ ਗਈ ਵਿਵਾਦਤ ਪੁਸਤਕ ‘ਸਿੱਖ ਇਤਿਹਾਸ (ਹਿੰਦੀ)’ ਨਾਲ ਸਬੰਧਤ ਕਿਸੇ ਵੀ ਦੋਸ਼ੀ ਖਿਲਾਫ ਕਾਰਵਾਈ ਨਾ ਹੋਣ ਕਾਰਣ ਇਸੇ ਪੁਸਤਕ ਦੇ ਬਾਜ਼ਾਰ ਵਿੱਚ ਵਿਕ ਰਹੇ ਪੰਜਾਬੀ ਤਰਜ਼ਮੇ ਨੂੰ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਦੱਸਦਿਆਂ ਲੋਕ ਭਲਾਈ ਇਨਸਾਫ ਵੈਲਫੈਅਰ ਸੁਸਾਇਟੀ (ਰਜਿ) ਦੇ ਅਹੁਦੇਦਾਰਾਂ ਨੇ ਡਿਊਟੀ ਮੈਜਿਸਟਰੇਟ ਅੰਮ੍ਰਿਤਸਰ ਦੀ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ।
ਵਿਚਾਰ ਮੰਚ, ਸੰਵਾਦ ਵਲੋਂ 11 ਫਰਵਰੀ, 2017 ਨੂੰ ਲੁਧਿਆਣਾ ਦੇ ਪੰਜਾਬੀ ਭਵਨ ਵਿਖੇ 'ਆਧੁਨਿਕਤਾ: ਇਕ ਪੜਚੋਲ' ਵਿਸ਼ੇ 'ਤੇ ਵਿਚਾਰ-ਚਰਚਾ ਕਰਵਾਈ ਗਈ ਸੀ। ਸ੍ਰੀ ਗੁਰੂ ਅੰਗਦ ਦੇਵ ਕਾਲਜ, ਖਡੂਰ ਸਾਹਿਬ ਦੇ ਪੰਜਾਬ ਵਿਭਾਗ ਦੇ ਮੁਖੀ ਡਾ. ਕੰਵਲਜੀਤ ਸਿੰਘ ਨੇ 'ਆਧੁਨਿਕਤਾ ਅਤੇ ਸਿੱਖੀ ਦੀ ਵਿਆਖਿਆ ਦੇ ਨਵੇਂ ਰੁਝਾਨ' 'ਤੇ ਆਪਣੇ ਵਿਚਾਰ ਹਾਜ਼ਰੀਨ ਨਾਲ ਸਾਂਝੇ ਕੀਤੇ। ਇਸ ਦੀ ਵੀਡੀਓ ਰਿਕਾਰਡਿੰਗ ਸਿੱਖ ਸਿਆਸਤ ਨਿਊਜ਼ ਦੇ ਪਾਠਕਾਂ/ਦਰਸ਼ਕਾਂ ਲਈ ਪੇਸ਼ ਹੈ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਲੋਂ ਇਕ ਬਿਆਨ ਜਾਰੀ ਕਰਕੇ ਸਿੱਖ ਸੰਗਤਾਂ ਨੂੰ ਦੱਸਿਆ ਗਿਆ ਕਿ ਉਨ੍ਹਾਂ ਦੀ ਪਾਰਟੀ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜੋ 26 ਫਰਵਰੀ ਨੂੰ ਚੋਣਾਂ ਹੋ ਰਹੀਆਂ ਹਨ, ਵਿਚ ਆਪਣੇ ਵਲੋਂ ਕੋਈ ਵੀ ਉਮੀਦਵਾਰ ਖੜ੍ਹਾ ਨਹੀਂ ਕੀਤਾ ਹੈ।
ਵਿਚਾਰ ਮੰਚ, ਸੰਵਾਦ ਵਲੋਂ 11 ਫਰਵਰੀ, 2017 ਨੂੰ ਲੁਧਿਆਣਾ ਦੇ ਪੰਜਾਬੀ ਭਵਨ ਵਿਖੇ 'ਆਧੁਨਿਕਤਾ: ਇਕ ਪੜਚੋਲ' ਵਿਸ਼ੇ 'ਤੇ ਵਿਚਾਰ-ਚਰਚਾ ਕਰਵਾਈ ਗਈ ਸੀ। ਡਾ. ਸਿਕੰਦਰ ਸਿੰਘ ਵਲੋਂ ਵਿਚਾਰ-ਚਰਚਾ 'ਚ ਆਪਣੇ ਵਿਚਾਰ ਸੰਖੇਪ ਰੂਪ 'ਚ ਰੱਖੇ ਗਏ। ਜਿਸ ਦੀ ਵੀਡੀਓ ਰਿਕਾਰਡਿੰਗ ਸਿੱਖ ਸਿਆਸਤ ਨਿਊਜ਼ ਦੇ ਪਾਠਕਾਂ/ਦਰਸ਼ਕਾਂ ਲਈ ਪੇਸ਼ ਹੈ।
15 ਫਰਵਰੀ, 2107 ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਸ਼ਹੀਦ ਭਗਤ ਸਿੰਘ ਆਡੀਟੋਰੀਅਮ (ਸਟੂਡੈਂਟਸ ਹੋਮ) ਵਿਖੇ "ਅੰਗ੍ਰੇਜ਼ੀ ਬਸਤੀਵਾਦੀ ਰਾਜ ਵੇਲੇ ਸਿੱਖ ਸੰਘਰਸ਼ 'ਤੇ ਰਾਸ਼ਟਰਵਾਦ ਦਾ ਪਰਛਾਵਾਂ" ਵਿਸ਼ੇ 'ਤੇ ਸਿੱਖ ਇਤਿਹਾਸਕਾਰ ਅਤੇ ਲਿਖਾਰੀ ਭਾਈ ਅਜਮੇਰ ਸਿੰਘ ਨੇ ਹਾਜ਼ਰੀਨ ਨੂੰ ਸੰਬੋਧਨ ਕੀਤਾ। ਉਸਦੀ ਪੂਰੀ ਵੀਡੀਓ ਰਿਕਾਰਡਿੰਗ ਸਿੱਖ ਸਿਆਸਤ ਦੇ ਪਾਠਕਾਂ/ ਦਰਸ਼ਕਾਂ/ ਸਰੋਤਿਆਂ ਲਈ ਪੇਸ਼ ਹੈ।
ਪਾਕਿਸਤਾਨ ਨੇ ਅਫ਼ਗਾਨਿਸਤਾਨ ਦੀ ਸਰਹੱਦ ਵੱਲ ਭਾਰੀ ਤੋਪਖਾਨਾ ਭੇਜਿਆ ਹੈ। ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੇ ਸੋਮਵਾਰ ਕਿਹਾ ਕਿ ਸਰਹੱਦ 'ਤੇ ਸੁਰੱਖਿਆ ਪ੍ਰਬੰਧ ਇੰਤਹਾਪਸੰਦੀ ਖਿਲਾਫ਼ ਜੰਗ ਲਈ ਮਜ਼ਬੂਤ ਕੀਤੇ ਗਏ ਹਨ। ਪਾਕਿਸਤਾਨੀ ਅੰਗ੍ਰੇਜ਼ੀ ਅਖ਼ਬਾਰ 'ਐਕਸਪ੍ਰੈਸ ਟ੍ਰਿਬਿਊਨ' ਨੇ ਸੁਰੱਖਿਆ ਅਧਿਕਾਰੀਆਂ ਦੇ ਹਵਾਲੇ ਨਾਲ ਕਿਹਾ ਕਿ ਦੇਸ਼ ਵਿਚ ਲਗਾਤਾਰ 'ਦਹਿਸ਼ਤਗਰਦੀ' ਹਮਲਿਆਂ ਪਿੱਛੋਂ ਪਾਕਿਸਤਾਨੀ ਫ਼ੌਜ ਨੇ ਚਮਨ ਤੇ ਤੋਰਖਾਮ ਜ਼ਿਲ੍ਹਿਆਂ ਵਿਚ ਪਾਕਿਸਤਾਨ-ਅਫ਼ਗਾਨ ਸਰਹੱਦ 'ਤੇ ਭਾਰੀ ਤੋਪਖਾਨਾ ਭੇਜਿਆ ਹੈ।
1984 ਦੇ ਸਿੱਖ ਕਤਲੇਆਮ ਦੀ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ਟੀਮ (SIT) ਦੀ ਸਟੇਟਸ ਰਿਪੋਰਟ (ਹੁਣ ਤਕ ਕੀਤੀ ਜਾਂਚ ਦੀ ਰਿਪੋਰਟ) ਸੋਮਵਾਰ ਨੂੰ ਸੁਪਰੀਮ ਕੋਰਟ 'ਚ ਦਾਇਰ ਕਰ ਦਿੱਤੀ ਹੈ। ਰਿਪੋਰਟ ਜਸਟਿਸ ਦੀਪਕ ਮਿਸ਼ਰਾ ਦੀ ਅਗਵਾਈ ਵਾਲੇ ਬੈਂਚ ਸਾਹਮਣੇ ਪੇਸ਼ ਕੀਤੀ ਗਈ ਜਿਸ ਨੇ ਇਸ ਨੂੰ ਰਿਕਾਰਡ ਵਿਚ ਸ਼ਾਮਿਲ ਕਰ ਲਿਆ ਹੈ।
ਹਰਿਆਣਾ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਬਾਦਲ ਪਰਿਵਾਰ ਦੇ ਨਜ਼ਦੀਕੀ ਅਭੈ ਚੌਟਾਲਾ ਨੇ ਕਿਹਾ ਕਿ ਜੇਕਰ ਹਰਿਆਣਾ-ਪੰਜਾਬ ਦੀ ਸਰਹੱਦ 'ਤੇ ਫੌਜ ਵੀ ਤਾਇਨਾਤ ਕੀਤੀ ਗਈ ਤਾਂ ਵੀ 23 ਫਰਵਰੀ ਨੂੰ ਹਰ ਹਾਲ 'ਚ ਸਤਲੁਜ-ਯਮੁਨਾ ਲਿੰਕ ਨਹਿਰ ਪੁੱਟਾਂਗੇ। ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਸੀਨੀਅਰ ਆਗੂ ਨੇ ਸੋਮਵਾਰ ਆਪਣੀ ਰਿਹਾਇਸ਼ 'ਤੇ ਪੱਤਰਕਾਰਾਂ ਨੂੰ ਕਿਹਾ ਕਿ ਜਨ ਜਾਗ੍ਰਿਤੀ ਮੁਹਿੰਮ ਦੇ ਤੀਜੇ ਪੜਾਅ 'ਚ ਪਾਰਟੀ ਦਫ਼ਤਰ 'ਚ ਕਾਰਜਕਰਤਾਵਾਂ ਨਾਲ ਬੈਠਕ 'ਚ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।
ਆਸਟ੍ਰੇਲੀਆ ਦੇ ਮੈਲਬੌਰਨ 'ਚ ਅੱਜ ਸਵੇਰੇ ਇਕ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ 'ਚ ਸਵਾਰ ਸਾਰੇ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਮਿੰਨੀ ਪਲੇਨ ਮੈਲਬੌਰਨ ਦੇ ਸ਼ਾਪਿੰਗ ਕੰਪਲੈਕਸ ਦੀ ਦੀਵਾਰ ਨਾਲ ਟਕਰਾ ਗਿਆ। ਜਿਸ ਕਾਰਨ ਉਸ ਵਿਚ ਅੱਗ ਲੱਗ ਗਈ। ਜਿਸ ਵਕਤ ਇਹ ਹਾਦਸਾ ਹੋਇਆ, ਉਸ ਸਮੇਂ ਸ਼ਾਪਿੰਗ ਸੈਂਟਰ ਬੰਦ ਸੀ।
ਵਿਚਾਰ ਮੰਚ, ਸੰਵਾਦ ਵਲੋਂ 11 ਫਰਵਰੀ, 2017 ਨੂੰ ਲੁਧਿਆਣਾ ਦੇ ਪੰਜਾਬੀ ਭਵਨ ਵਿਖੇ 'ਆਧੁਨਿਕਤਾ: ਇਕ ਪੜਚੋਲ' ਵਿਸ਼ੇ 'ਤੇ ਵਿਚਾਰ-ਚਰਚਾ ਕਰਵਾਈ ਗਈ ਸੀ। ਸਿੱਖ ਇਤਿਹਾਸਕਾਰ ਅਤੇ ਵਿਦਵਾਨ ਭਾਈ ਅਜਮੇਰ ਸਿੰਘ ਵਲੋਂ ਦਿੱਤੇ ਭਾਸ਼ਣ ਤੋਂ ਬਾਅਦ ਭਾਈ ਮਨਧੀਰ ਸਿੰਘ ਵਲੋਂ ਦਿੱਤੀਆਂ ਗਈਆਂ ਸੰਖੇਪ ਟਿੱਪਣੀਆਂ ਦੀ ਰਿਕਾਰਡਿੰਗ ਸਿੱਖ ਸਿਆਸਤ ਨਿਊਜ਼ ਦੇ ਦਰਸ਼ਕਾਂ/ ਪਾਠਕਾਂ ਲਈ ਪੇਸ਼ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।