Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

February 23, 2017

February 23, 2017

ਦਿੱਲੀ ਗੁਰਦੁਆਰਾ ਚੋਣਾਂ ਦੇ ਸਬੰਧ 'ਚ ਬਿਆਨ ਜਾਰੀ ਕਰਦਿਆਂ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਨੇ ਦਿੱਲੀ ਦੀਆਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰਦੁਆਰਿਆਂ ਦੀ ਸੇਵਾ ਸੰਭਾਲ ਲਈ ਅਤੇ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਸਿੱਖ ਸਦਭਾਵਨਾ ਦਲ ਦੇ ਮੁੱਖ ਸੇਵਾਦਾਰ ਭਾਈ ਬਲਦੇਵ ਸਿੰਘ ਵਡਾਲਾ ਅਤੇ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਦਾ ਸਾਥ ਦੇਣ।
ਕਾਰਜਕਾਰੀ ਜਥੇਦਾਰਾਂ ਨੇ ਇਕ ਅਹਿਮ ਫੈਸਲੇ ਰਾਹੀਂ ਪੰਥ ਪ੍ਰਵਾਣਿਤ ਅਰਦਾਸ ਵਿੱਚ ਤਬਦੀਲੀ ਕੀਤੇ ਜਾਣ ਦੇ ਸੰਗੀਨ ਦੋਸ਼ ਤਹਿਤ ਬਾਦਲ ਸਰਕਾਰ ਦੇ ਮੰਤਰੀ ਸਿਕੰਦਰ ਮਲੂਕਾ, ਸ਼੍ਰੋਮਣੀ ਕਮੇਟੀ ਮੈਂਬਰ ਮੇਜਰ ਸਿੰਘ ਅਤੇ ਸਾਬਕਾ ਮੈਂਬਰ ਸਤਨਾਮ ਸਿੰਘ ਭਾਈ ਰੂਪਾ ਨੂੰ ਪੰਥ ‘ਚੋਂ "ਖਾਰਿਜ" ਕਰ ਦਿੱਤਾ ਹੈ। ਇਸੇ ਤਰ੍ਹਾਂ ਲਏ ਇਕ ਹੋਰ ਫੈਸਲੇ ਰਾਹੀਂ ਦਸਮੇਸ਼ ਪਿਤਾ ਦੀ ਜੀਵਨ ਹਯਾਤੀ ਬਾਰੇ ਗਲਤ ਵਖਿਆਨ ਕਰਨ ਦੇ ਦੋਸ਼ ਤਹਿਤ ਨੀਲਧਾਰੀ ਸੰਪਰਦਾ ਦੇ ਮੁਖੀ ਸਤਨਾਮ ਸਿੰਘ ਨੀਲਧਾਰੀ ਨੂੰ ਵੀ ਪੰਥ 'ਚੋ ਖਾਰਜ ਕਰ ਦਿੱਤਾ ਗਿਆ ਹੈ।
ਕਪੂਰੀ ਵੱਲ ਜਾ ਰਹੇ ਬੈਂਸ ਭਰਾਵਾਂ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਪਟਿਆਲਾ ਪੁਲਿਸ ਨੇ ਸਰਹਿੰਦ ਰੋਡ ਸਥਿਤ ਦਾਣਾ ਮੰਡੀ 'ਚ ਰੋਕ ਲਿਆ ਹੈ। ਇਸ ਮੌਕੇ ਸਿਮਰਜੀਤ ਬੈਂਸ ਨੇ ਕਿਹਾ ਕਿ ਨਹਿਰ ਸਬੰਧੀ ਸੁਪਰੀਮ ਕੋਰਟ ਦਾ ਜਿਹੜਾ ਵੀ ਫੈਸਲਾ ਆਇਆ ਹੈ ਉਹ ਬਾਦਲਾਂ ਦੀ ਗੱਦਾਰੀ ਦਾ ਨਤੀਜਾ ਹੈ। ਬੈਂਸ ਨੇ ਕਿਹਾ ਕਿ ਇਨੈਲੋ ਅਤੇ ਬਾਦਲ ਦਲ ਆਪਸ 'ਚ ਮਿਲੇ ਹੋਏ ਹਨ। ਸਿਮਰਜੀਤ ਬੈਂਸ ਨੇ ਬਾਦਲਾਂ ਦੇ ਪਰਿਵਾਰਕ ਮਿੱਤਰ ਚੌਟਾਲਿਆਂ ਨੂੰ ਲਲਕਾਰਦੇ ਹੋਏ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਚੂੜੀਆਂ ਨਹੀਂ ਪਾਈਆਂ ਹੋਈਆਂ। ਜਿਹੜਾ ਵੀ ਪੰਜਾਬ 'ਚ ਆ ਕੇ ਇਥੋਂ ਪਾਣੀ ਲਿਜਾਣ ਦੀ ਕੋਸ਼ਿਸ਼ ਕਰੇਗਾ ਉਸਨੂੰ ਪਤਾ ਲੱਗ ਜਾਏਗਾ।
ਹਰਿਆਣਾ ਦੀ ਮੁੱਖ ਵਿਰੋਧੀ ਪਾਰਟੀ ਇੰਡੀਅਨ ਨੈਸ਼ਨਲ ਲੋਕ ਦਲ ਦੇ ਕਾਰਜਕਰਤਾਵਾਂ ਨੇ ਆਪਣੇ ਆਗੂ ਅਭੈ ਚੌਟਾਲਾ ਦੀ ਅਗਵਾਈ 'ਚ ਸ਼ੰਭੂ ਬਾਰਡਰ ਵੱਲ ਮਾਰਚ ਸ਼ੁਰੂ ਕਰ ਦਿੱਤਾ ਹੈ। ਜਿੱਥੇ ਕਿ ਹਰਿਆਣਾ ਅਤੇ ਪੰਜਾਬ ਦੀ ਪੁਲਿਸ ਨੇ ਨਾਕੇ ਲਾਏ ਹੋਏ ਹਨ। ਨੀਮ ਫੌਜੀ ਦਸਤਿਆਂ ਦੀਆਂ 10 ਕੰਪਨੀਆਂ ਵੀ ਇਸ ਮੌਕੇ ਲਾਈਆਂ ਗਈਆਂ ਹਨ।
ਵਿਚਾਰ ਮੰਚ, ਸੰਵਾਦ ਵਲੋਂ 11 ਫਰਵਰੀ, 2017 ਨੂੰ ਲੁਧਿਆਣਾ ਦੇ ਪੰਜਾਬੀ ਭਵਨ ਵਿਖੇ 'ਆਧੁਨਿਕਤਾ: ਇਕ ਪੜਚੋਲ' ਵਿਸ਼ੇ 'ਤੇ ਵਿਚਾਰ-ਚਰਚਾ ਕਰਵਾਈ ਗਈ ਸੀ। ਵਿਚਾਰ-ਚਰਚਾ ਦੀ ਸਮਾਪਤੀ ਸਮੇਂ ਭਾਈ ਮਨਧੀਰ ਸਿੰਘ ਨੇ ਜੋ ਵਿਚਾਰ ਰੱਖੇ, ਉਹ ਸਿੱਖ ਸਿਆਸਤ ਨਿਊਜ਼ ਦੇ ਪਾਠਕਾਂ/ਦਰਸ਼ਕਾਂ ਲਈ ਪੇਸ਼ ਹਨ:
ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਖਾੜਕੂਵਾਦ ਦੌਰਾਨ 1992 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਬੇਅੰਤ ਸਿੰਘ ਨੂੰ ਮੁੱਖ ਮੰਤਰੀ ਬਣਾਉਣ ਵਿੱਚ ਉਨ੍ਹਾਂ ਨੇ ਵਿਸ਼ੇਸ਼ ਭੂਮਿਕਾ ਨਿਭਾਈ ਸੀ। ਇਹ ਖ਼ੁਲਾਸਾ ਉਨ੍ਹਾਂ ਨੇ ਨੌਜਵਾਨ ਲੇਖਕ ਖੁਸ਼ਵੰਤ ਸਿੰਘ ਵੱਲੋਂ ਉਨ੍ਹਾਂ (ਕੈਪਟਨ) ਦੇ ਜੀਵਨ ਬਾਰੇ ਲਿਖੀ ਪੁਸਤਕ ‘ਦਿ ਪੀਪਲਜ਼ ਮਹਾਰਾਜਾ-ਐਨ ਆਥੋਰਾਈਜ਼ਡ ਬਾਇਓਗ੍ਰਾਫੀ’ ਦੇ ਰਿਲੀਜ਼ ਸਮਾਗਮ ਵਿੱਚ ਹੋਈ ਵਿਚਾਰ ਚਰਚਾ ਦੌਰਾਨ ਕੀਤਾ। ਇਸ ਮੌਕੇ ਲੇਖਕ ਖੁਸ਼ਵੰਤ ਸਿੰਘ ਨੇ ਦਾਅਵਾ ਕੀਤਾ ਕਿ ਸਮਕਾਲੀ ਸਿਆਸੀ ਆਗੂਆਂ ਵਿੱਚੋਂ ਇਹ ਕਿਸੇ ਪਹਿਲੇ ਸਿਆਸੀ ਆਗੂ ਦੀ ਜੀਵਨੀ ਹੈ।
2004 ਵਿਚ ਵੀ ਭਾਰਤੀ ਸੁਪਰੀਮ ਕੋਰਟ ਦੇ ਜੱਜ ਅਰਿਜੀਤ ਪਸਿਆਤ ਦੀ ਅਦਾਲਤ ਨੇ ਪੰਜਾਬ ਵੱਲੋਂ ਦਰਿਆਈ ਪਾਣੀ 'ਤੇ ਹਰਿਆਣਾ ਦਾ ਹੱਕ ਨਾ ਹੋਣ 'ਤੇ ਹਰਿਆਣਾ ਨੂੰ ਦੇਣਯੋਗ ਵਾਧੂ ਪਾਣੀ ਨਾ ਹੋਣ ਦੀਆਂ ਦਲੀਲਾਂ ਅਤੇ ਤੱਥ ਇਹ ਕਹਿ ਕੇ ਰੱਦ ਕਰ ਦਿੱਤੇ ਸਨ ਕਿ ਉਸ ਦਾ ਫੈਸਲਾ ਨਹਿਰ ਬਣਾਉਣ ਬਾਰੇ ਹੈ, ਪਾਣੀ ਦੇਣ ਜਾਂ ਨਾ ਦੇਣ ਬਾਰੇ ਨਹੀਂ।
ਮਨੁੱਖੀ ਅਧਿਕਾਰਾਂ ਬਾਰੇ ਆਪਣੀ ਸਾਲਾਨਾ ਰਿਪੋਰਟ ਵਿੱਚ ਯੂਕੇ ਸਥਿਤ ਮਨੁੱਖੀ ਅਧਿਕਾਰਾਂ ਦੀ ਜਥੇਬੰਦੀ ਐਮਨੈਸਟੀ ਇੰਟਰਨੈਸ਼ਨਲ ਨੇ ਕਿਹਾ, ‘ਮਨੁੱਖੀ ਅਧਿਕਾਰ ਕਾਰਕੁਨਾਂ ਅਤੇ ਪੱਤਰਕਾਰਾਂ ਨੂੰ ਭਾਰਤ ਵਿੱਚ ਸਰਕਾਰੀ ਤੇ ਗ਼ੈਰ-ਸਰਕਾਰੀ ਵਿਅਕਤੀਆਂ ਦੀਆਂ ਧਮਕੀਆਂ ਅਤੇ ਹਮਲਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।’
ਇੰਡੀਅਨ ਨੈਸ਼ਨਲ ਲੋਕ ਦਲ ਦੇ ਆਗੂ ਅਤੇ ਬਾਦਲ ਪਰਿਵਾਰ ਦੇ ਦੋਸਤ ਅਭੈ ਚੌਟਾਲਾ ਵਲੋਂ 23 ਫਰਵਰੀ ਨੂੰ ਸਤਲੁਜ-ਯਮੁਨਾ ਲਿੰਕ ਨਹਿਰ ਪੁੱਟਣ ਦੇ ਐਲਾਨ ਦੇ ਜਵਾਬ 'ਚ ਲੁਧਿਆਣਾ ਦੇ ਬੈਂਸ ਭਰਾਵਾਂ ਨੇ ਐਲਾਨ ਕੀਤਾ ਕਿ ਉਹ ਪਟਿਆਲਾ ਦੇ ਕਪੂਰੀ ਵਿਖੇ ਚੌਟਾਲਿਆਂ ਦੇ 'ਸਵਾਗਤ' ਲਈ ਜਾਣਗੇ ਅਤੇ ਉਥੇ 'ਲਲਕਾਰ ਰੈਲੀ' ਕਰਨਗੇ।
ਇਨੈਲੋ ਵੱਲੋਂ 23 ਫਰਵਰੀ ਨੂੰ ਪੰਜਾਬ ਅੰਦਰ ਦਾਖਲ ਐਸਵਾਈਐਲ ਨਹਿਰ ਦੀ ਮੁੜ ਖੁਦਾਈ ਕਰਨ ਦੇ ਐਲਾਨ ਦੇ ਮੱਦੇਨਜ਼ਰ ਬੁੱਧਵਾਰ ਪੰਜਾਬ ਹਰਿਆਣਾ ਸਰਹੱਦ ’ਤੇ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਉਂਜ ਇਸ ਸਬੰਧੀ ਅਭਿਆਸ ਤੋਂ ਬਾਅਦ ਦੇਰ ਸ਼ਾਮੀ ਇਥੋਂ ਬਹੁਤੀ ਪੁਲਿਸ ਹਟਾ ਲਈ ਗਈ, ਜੋ ਅਧਿਕਾਰਤ ਤੌਰ ’ਤੇ 23 ਫਰਵਰੀ ਸਵੇਰੇ ਇਥੇ ਆ ਕੇ ਮੋਰਚੇ ਸੰਭਾਲ਼ੇਗੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।