March 2017 Archive

ਪੰਜ ਸਾਲਾਂ ਬਾਅਦ ਵੀ ਪੰਜਾਬ ਪੁਲਿਸ ਫਾਇਰਿੰਗ ‘ਚ ਮਾਰੇ ਗਏ ਸਿੱਖ ਨੌਜਵਾਨ ਨੂੰ ਇਨਸਾਫ ਨਹੀਂ ਮਿਲਿਆ

ਭਾਰਤ ਦੀ ਇਕ ਅਦਾਲਤ ਵਲੋਂ ਸਿਆਸੀ ਸਿੱਖ ਕੈਦੀ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ 30 ਮਾਰਚ, 2012 ਨੂੰ ਫਾਂਸੀ ਦੇਣ ਲਈ "ਕਾਲੇ ਵਾਰੰਟ" ਜਾਰੀ ਹੋਣ ਨਾਲ ਪੰਜਾਬ ਵਿਚ ਸਿੱਖ ਨੌਜਵਾਨਾਂ ਵਲੋਂ ਵੱਡੇ ਪੱਧਰ 'ਤੇ ਵਿਰੋਧ ਪ੍ਰਦਰਸ਼ਨਾਂ ਦੀ ਸ਼ੁਰੂਆਤ ਹੋਈ ਸੀ। ਸਿੱਖ ਜਥੇਬੰਦੀਆਂ ਵਲੋਂ 28 ਮਾਰਚ, 2012 ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ ਜੋ ਕਿ ਸ਼ਾਂਤੀਪੂਰਨ ਢੰਗ ਨਾਲ ਚੱਲ ਰਿਹਾ ਸੀ।

ਹੁਣ ਕਾਂਗਰਸੀਆਂ ਦੀਆਂ ਬੱਸਾਂ ਦੀ ਸਰਦਾਰੀ; ਮਿਨੀ ਬੱਸ ਅਪਰੇਟਰਾਂ ਨੇ ਮੁੱਖ ਮੰਤਰੀ ਕੋਲੋਂ ਸਮਾਂ ਮੰਗਿਆ

ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਸਾਂਝੀ ਐਕਸ਼ਨ ਕਮੇਟੀ ਨੇ ਅਕਾਲੀ-ਭਾਜਪਾ ਕਾਰਜਕਾਲ ਵਿੱਚ ਟਰਾਂਸਪੋਰਟ ਵਿਭਾਗ ’ਚ ਹੋਏ ਘੁਟਾਲਿਆਂ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਕਮੇਟੀ ਨੇ ਮੰਗ ਕੀਤੀ ਹੈ ਕਿ ਜਾਂਚ ਦੀ ਮਿਆਦ ਵੀ ਤੈਅ ਕੀਤੀ ਜਾਵੇ। ਕਮੇਟੀ ਨੇ ਕਿਹਾ ਕਿ ਬੱਸ ਅੱਡਿਆਂ ਵਿੱਚ ਹੁਣ ਬਾਦਲਾਂ ਦੀਆਂ ਬੱਸਾਂ ਦੀ ਥਾਂ ਕਾਂਗਰਸੀਆਂ ਦੀਆਂ ਬੱਸਾਂ ਦੀ ਸਰਦਾਰੀ ਹੋ ਗਈ ਹੈ।

ਕਾਰਜਕਾਰੀ ਜਥੇਦਾਰ ਵਲੋਂ ਡੇਰਾ ਸਿਰਸਾ ਦੀ ਹਮਾਇਤ ਲੈਣ ਵਾਲੇ 40 ਆਗੂ ਦੋਸ਼ੀ ਕਰਾਰ

ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੁਕਮਨਾਮੇ ਦੀ ਉਲੰਘਣਾ ਕਰਕੇ ਡੇਰਾ ਸਿਰਸਾ ਦੀ ਹਮਾਇਤ ਲੈਣ ਗਏ ਵੱਖ-ਵੱਖ ਰਾਜਸੀ ਦਲਾਂ ਦੇ 40 ਸਿੱਖ ਆਗੂਆਂ ਨੂੰ ਭਾਈ ਧਿਆਨ ਸਿੰਘ ਮੰਡ ਅਤੇ ਸਾਥੀ ਸਿੰਘਾਂ ਨੇ ਵੀਰਵਾਰ ਨੂੰ ਦੋਸ਼ੀ ਕਰਾਰ ਦਿੰਦਿਆਂ ਆਉਂਦੀ 20 ਅਪ੍ਰੈਲ ਨੂੰ ਧਾਰਮਿਕ ਸਜ਼ਾ ਸੁਣਾਉਣ ਦਾ ਐਲਾਨ ਕੀਤਾ ਗਿਆ ਹੈ। 2015 'ਚ ਪਿੰਡ ਚੱਬਾ ਵਿਖੇ ਹੋਏ ਪੰਥਕ ਇਕੱਠ 'ਚ ਚੁਣੇ ਗਏ ਕਾਰਜਕਾਰੀ ਜਥੇਦਾਰਾਂ ਦੇ ਆਦੇਸ਼ 'ਤੇ ਇਨ੍ਹਾਂ 40 ਰਾਜਨੀਤਕ ਆਗੂਆਂ, ਜਿਨ੍ਹਾਂ 'ਚ ਹਾਕਮ ਪਾਰਟੀ 'ਚ ਇਕ ਕੈਬਨਿਟ ਮੰਤਰੀ ਸਮੇਤ ਕਈ ਜਿੱਤੇ ਤੇ ਹਾਰੇ ਸਿੱਖ ਆਗੂ ਵੀ ਸ਼ਾਮਿਲ ਹਨ, ਵਿਚੋਂ ਕਿਸੇ ਪਾਰਟੀ ਦਾ ਇਕ ਵੀ ਆਗੂ ਅਕਾਲ ਤਖਤ ਸਾਹਿਬ ਵਿਖੇ ਪੇਸ਼ ਨਹੀਂ ਹੋਇਆ।

1984 ਸਿੱਖ ਕਤਲੇਆਮ: ਕਾਂਗਰਸ ਆਗੂ ਜਗਦੀਸ਼ ਟਾਈਟਲਰ ਵਲੋਂ ਝੂਠ ਫੜਨ ਵਾਲੇ ਟੈਸਟ ਤੋਂ ਇਨਕਾਰ

ਕਾਂਗਰਸ ਆਗੂ ਜਗਦੀਸ਼ ਟਾਈਟਰ ਨੇ ਵੀਰਵਾਰ (30 ਮਾਰਚ) ਦਿੱਲੀ ਦੀ ਇਕ ਅਦਾਲਤ ਨੂੰ ਦੱਸਿਆ ਕਿ ਉਹ ਲਾਈ ਡਿਟੈਕਟਰ ਟੈਸਟ (ਝੂਠ ਫੜਨ ਵਾਲਾ ਟੈਸਟ) ਕਰਵਾਉਣ ਲਈ ਤਿਆਰ ਨਹੀਂ ਹੈ। ਟਾਈਟਲਰ ਨੇ ਕਿਹਾ ਕਿ ਇਹ ਟੈਸਟ ਕਰੂਰਤਾ ਦੇ ਬਰਾਬਰ ਹੈ।

ਬਾਦਲ-ਭਾਜਪਾ ਰਾਜ ਵੇਲੇ ਹੋਏ ਭ੍ਰਿਸ਼ਟਾਚਾਰ ਦੀ ਜਾਂਚ ਲਈ ਕਮਿਸ਼ਨ ਬਣੇ: ਆਮ ਆਦਮੀ ਪਾਰਟੀ

ਪੰਜਾਬ ਵਿਧਾਨ ਸਭਾ ਵਿਚ ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ ਅਤੇ ਲੋਕ ਇਨਸਾਫ ਪਾਰਟੀ ਗਠਜੋੜ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਪਿਛਲੇ 10 ਸਾਲ ਪੰਜਾਬ ਨੂੰ ਲੁੱਟ ਕੇ ਬਰਬਾਦ ਕਰਨ ਲਈ ਜ਼ਿੰਮੇਵਾਰ ਲੋਕਾਂ ਦਾ ਪਰਦਾਫਾਸ਼ ਕਰਨ ਲਈ ਜਾਂਚ ਕਮਿਸ਼ਨ ਗ

ਪੰਜਾਬ ਪੁਲਿਸ ਬਦਲੀਆਂ: 7 ਆਈ.ਪੀ.ਐਸ. ਅਤੇ 1 ਪੀ.ਪੀ.ਐਸ. ਦੇ ਤਬਾਦਲੇ

ਪੰਜਾਬ ਸਰਕਾਰ ਨੇ ਸੱਤ ਆਈਪੀਐਸ ਅਤੇ ਇਕ ਪੀਪੀਐਸ ਅਧਿਕਾਰੀਆਂ ਦੇ ਤਬਾਦਲੇ ਕਰਦਿਆਂ ਰਾਕੇਸ਼ ਅਗਰਵਾਲ ਨੂੰ ਡੀਆਈਜੀ (ਸਪੈਸ਼ਲ ਪ੍ਰੋਟੈਕਸ਼ਨ ਯੂਨਿਟ), ਐਸ.ਕੇ ਰਾਮਪਾਲ ਨੂੰ ਡੀ.ਆਈ.ਜੀ (ਸਕਿਓਰਿਟੀ), ਐਚ.ਐਸ. ਸਿੱਧੂ ਨੂੰ ਏਡੀਜੀਪੀ (ਐਸਟੀਐਫ), ਪ੍ਰਮੋਦ ਬਾਨ ਨੂੰ ਆਈਜੀਪੀ (ਐਸਟੀਐਫ), ਬਲਕਾਰ ਸਿੰਘ ਸਿੱਧੂ ਨੂੰ ਆਈਜੀਪੀ (ਐਸ.ਟੀ.ਐਫ), ਬੀ. ਚੰਦਰਸ਼ੇਖਰ ਨੂੰ ਆਈਜੀਪੀ (ਐਸਟੀਐਫ), ਏ.ਐਸ. ਰਾਏ ਨੂੰ ਆਈਜੀਪੀ (ਜ਼ੋਨ 1, ਪਟਿਆਲਾ) ਨਾਲ ਵਾਧੂ ਚਾਰਜ ਆਈਜੀਪੀ ਵਿਜੀਲੈਂਸ ਬਿਊਰੋ ਪੰਜਾਬ ਲਾਇਆ ਹੈ। ਪੀਪੀਐਸ ਅਧਿਕਾਰੀ ਸਨੇਹਦੀਪ ਸ਼ਰਮਾ ਨੂੰ ਏਆਈਜੀ (ਐਸਟੀਐਫ) ਲਾਇਆ ਗਿਆ ਹੈ।

ਭਾਰਤ ਨੇ ਕਸ਼ਮੀਰ ’ਚ ਹੋਰ ਫੌਜੀ ਦਸਤੇ ਭੇਜੇ; ਤਿੰਨ ਨੌਜਵਾਨਾਂ ਦੀ ਮੌਤ ਤੋਂ ਬਾਅਦ ਹਾਲਾਤ ਨਾਜ਼ੁਕ

ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਵਿੱਚ ਬੀਤੇ ਦਿਨੀਂ ਭਾਰਤੀ ਫੌਜੀ ਦਸਤਿਆਂ ਦੀ ਗੋਲੀਆਂ ਨਾਲ ਤਿੰਨ ਨੌਜਵਾਨਾਂ ਦੀ ਹੋਈ ਮੌਤ ਦੇ ਰੋਸ ਵਜੋਂ ਹੜਤਾਲ ਦੇ ਸੱਦੇ ਦੌਰਾਨ ਵਾਦੀ ’ਚ ਭਾਰਤ ਵਲੋਂ ਵਾਧੂ ਫੌਜੀ ਅਤੇ ਨੀਮ ਫੌਜੀ ਦਸਤੇ ਭੇਜੇ ਗਏ ਹਨ। ਇਸੇ ਦੌਰਾਨ ਕਸ਼ਮੀਰ ਯੂਨੀਵਰਸਿਟੀ, ਸੈਂਟਰਲ ਯੂਨੀਵਰਸਿਟੀ ਤੇ ਇਸਲਾਮਿਕ ਯੂਨੀਵਰਸਿਟੀ ਆਫ ਸਾਇੰਸ ਐਂਡ ਟੈਕਨਾਲੋਜੀ ਨੇ ਆਪਣੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ।

31 ਹਜ਼ਾਰ ਕਰੋੜ ਦੇ ਅਨਾਜ ਘੁਟਾਲੇ ਦੀ ਜਾਂਚ ਵਿਜੀਲੈਂਸ ਹਵਾਲੇ: ਕੈਪਟਨ ਅਮਰਿੰਦਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 31 ਹਜ਼ਾਰ ਕਰੋੜ ਰੁਪਏ ਦੇ ਅਨਾਜ ਘੁਟਾਲੇ ਦੀ ਜਾਂਚ ਵਿਜੀਲੈਂਸ ਨੂੰ ਸੌਂਪਣ ਦਾ ਐਲਾਨ ਕਰਦਿਆਂ ਆਖਿਆ ਕਿ ਉਨ੍ਹਾਂ ਦੀ ਸਰਕਾਰ ਇਸ ਘੁਟਾਲੇ ਦੀ ਜੜ੍ਹ ਤੱਕ ਜਾਵੇਗੀ ਅਤੇ ਮੁਲਜ਼ਮਾਂ ਨੂੰ ਸਖ਼ਤ ਸਜ਼ਾ ਦੇਣਾ ਯਕੀਨੀ ਬਣਾਇਆ ਜਾਵੇਗਾ।

1984 ਸਿੱਖ ਕਤਲੇਆਮ: ਦਿੱਲੀ ਹਾਈਕੋਰਟ ਵਲੋਂ 5 ਕੇਸ ਫਿਰ ਤੋਂ ਖੋਲ੍ਹਣ ਦੇ ਹੁਕਮ

ਦਿੱਲੀ ਹਾਈਕੋਰਟ ਨੇ 1984 ਸਿੱਖ ਕਤਲੇਆਮ ਦੌਰਾਨ ਦਿੱਲੀ ਕੈਂਟ ਦੇ ਰਾਜਨਗਰ ਇਲਾਕੇ 'ਚ ਹੋਏ 25 ਸਿੱਖਾਂ ਦੇ ਕਤਲੇਆਮ ਨਾਲ ਸਬੰਧਿਤ ਐਫ.ਆਈ.ਆਰ. ਨੰਬਰ 416/84 'ਚ ਸ਼ਾਮਿਲ 5 ਕੇਸਾਂ ਨੂੰ ਮੁੜ ਤੋਂ ਖੋਲ੍ਹਣ ਦਾ ਹੁਕਮ ਦਿੱਤਾ ਹੈ। ਜਸਟਿਸ ਗੀਤਾ ਮਿੱਤਲ ਅਤੇ ਅਨੂ ਮਲਹੋਤਰਾ ਦੀ ਬੈਂਚ ਨੇ ਬੁੱਧਵਾਰ ਕੇਸ ਦੀ ਸੁਣਵਾਈ ਦੌਰਾਨ ਇਸ ਸਬੰਧੀ ਦਿੱਲੀ ਪੁਲਿਸ ਨੂੰ ਹੁਕਮ ਦਿੱਤਾ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 11 ਅਰਬ 6 ਕਰੋੜ ਦਾ ਸਾਲਾਨਾ ਬਜਟ ਪਾਸ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਪ੍ਰਧਾਨਗੀ ਹੇਠ ਅੱਜ ਇਤਿਹਾਸਿਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਬਜਟ ਇਜਲਾਸ ਵਿੱਚ ਸ਼੍ਰੋਮਣੀ ਕਮੇਟੀ ਦਾ ਸਾਲ 2017-18 ਦਾ ਸਾਲਾਨਾ ਬਜਟ 11 ਅਰਬ 6 ਕਰੋੜ 59 ਲੱਖ 98 ਹਜ਼ਾਰ 434 ਰੁਪਏ (11,06,59,98,434/-ਰੁਪਏ) ਪਾਸ ਕਰ ਦਿੱਤਾ ਗਿਆ। ਇਹ ਬਜਟ ਪਿਛਲੇ ਸਾਲ ਨਾਲੋਂ 88 ਕਰੋੜ 10 ਲੱਖ 6 ਹਜ਼ਾਰ ਰੁਪਏ ਵੱਧ ਹੈ ਜੋ 8.65 ਫੀਸਦੀ ਬਣਦਾ ਹੈ। ਬਜਟ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਅਮਰਜੀਤ ਸਿੰਘ ਚਾਵਲਾ ਵੱਲੋਂ ਪੇਸ਼ ਕੀਤਾ ਗਿਆ ਜਿਸ ਨੂੰ ਹਾਜ਼ਰ ਮੈਬਰਾਂ ਨੇ ਪ੍ਰਵਾਨਗੀ ਦਿੱਤੀ।

Next Page »