Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 6, 2017

March 6, 2017

ਅੱਜ ਸ਼ਾਮ ਤੋਂ ਆਨ ਲਾਈਨ ਮੀਡੀਆ ਦੇ ਕੁਝ ਹਿੱਸਿਆਂ ਵਲੋਂ ਲੁਧਿਆਣਾ ਦੇ ਡੇਰਾ ਪ੍ਰੇਮੀਆਂ ਦੇ ਕਤਲ ਦੀ ਜ਼ਿੰਮੇਵਾਰੀ ਨਾਲ ਸਬੰਧਤ ਖ਼ਬਰਾਂ ਛਪੀਆਂ ਹਨ। ਖ਼ਬਰਾਂ 'ਚ ਕਿਹਾ ਗਿਆ ਕਿ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਇਹ ਜ਼ਿੰਮੇਵਾਰੀ ਲਈ ਹੈ। ਰਿਪੋਰਟਾਂ 'ਚ ਕਿਹਾ ਗਿਆ ਕਿ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਜਸਬੀਰ ਸਿੰਘ ਨਾਂ ਦੇ ਸ਼ਖਸ ਨੇ ਇਨ੍ਹਾਂ ਕਤਲਾਂ ਦੀ ਜ਼ਿੰਮੇਵਾਰੀ ਲਈ ਹੈ। ਇਹ ਰਿਪੋਰਟਾਂ ਬਹੁਤ ਹੀ ਸ਼ੱਕੀ ਹਨ ਕਿਉਂਕਿ ਹਾਲ ਦੇ ਦਿਨਾਂ 'ਚ ਸਿੱਖ ਸਟੂਡੈਂਟਸ ਫੈਡਰੇਸ਼ਨ 'ਚ ਜਸਬੀਰ ਸਿੰਘ ਨਾਂ ਦਾ ਕੋਈ ਵੀ ਆਗੂ ਖ਼ਬਰਾਂ 'ਚ ਨਹੀਂ ਹੈ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਦੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਸਕੱਤਰਾਂ ਧਰਮ ਸਿੰਘ ਕਲੌੜ ਅਤੇ ਭੁਪਿੰਦਰ ਸਿੰਘ ਫਤਿਹਪੁਰ ਨੇ ਇਕ ਪ੍ਰੈਸ ਨੋਟ ਜਾਰੀ ਕਰਕੇ ਕਿਹਾ ਕਿ ਪਿਛਲੇ ਦਿਨੀਂ ਪੰਜਾਬ ਸਰਕਾਰ ਵਲੋਂ ਮਾਰੇ ਗਏ ਡੇਰਾ ਸਿਰਸਾ ਦੇ ਪ੍ਰੇਮੀਆਂ ਦੇ ਪਰਿਵਾਰਕ ਮੈਂਬਰਾਂ ਨੂੰ 10 ਲੱਖ ਰੁਪਏ ਦੇਣੇ ਅਤੇ ਕਤਲ ਦਾ ਸੁਰਾਗ ਦੇਣ ਵਾਲੇ ਨੂੰ ਪੰਜਾਬ ਪੁਲਿਸ ਵਿਚ ਸਬ-ਇੰਸਪੈਕਟਰ ਦੀ ਨੌਕਰੀ ਅਤੇ 50 ਲੱਖ ਦੇ ਇਨਾਮ ਦਾ ਐਲਾਨ ਸਰਾਸਰ ਗਲਤ ਕਦਮ ਹਨ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਪ੍ਰੇਮੀਆਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਵਿਰੋਧ ਕਰਦਾ ਹੈ।
ਭਾਰਤ ਦੀ ਸੁਪਰੀਮ ਕੋਰਟ ਨੇ ਬਾਬਰੀ ਮਸਜਿਦ ਤੋੜਨ ਦੇ ਕੇਸ ਵਿਚ ਅਦਾਲਤੀ ਕਾਰਵਾਈ ਦੀ ਰਫਤਾਰ ਹੌਲੀ ਹੋਣ 'ਤੇ ਆਪਣੀ ਚਿੰਤਾ ਜਾਹਰ ਕੀਤੀ ਅਤੇ ਦੋਸ਼ੀਆਂ 'ਤੇ 22 ਮਾਰਚ ਨੂੰ ਕੋਈ ਫੈਸਲਾ ਲੈਣ ਜਾ ਰਹੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਰਾਏਬਰੇਲੀ ਅਤੇ ਲਖਨਊ ਦੇ ਕੇਸਾਂ ਨੂੰ ਇਕੱਠਿਆਂ ਕਰਕੇ ਲਖਨਊ ਵਿਚ ਸੁਣਵਾਈ ਹੋਵੇਗੀ।
ਸਿਆਸੀ ਸਿੱਖ ਬੰਦੀ ਭਾਈ ਜਗਤਾਰ ਸਿੰਘ ਹਵਾਰਾ ਥਾਣਾ ਬੱਸੀ ਪਠਾਣਾਂ ਦੀ ਪੁਲਿਸ ਨੂੰ ਇਕ ਕਤਲ ਕੇਸ ਵਿਚ ਲੁੜੀਂਦਾ ਹੈ। ਇਸ ਗੱਲ ਦਾ ਪ੍ਰਗਟਾਵਾ ਅੱਜ ਥਾਣਾ ਬੱਸੀ ਪਠਾਣਾਂ ਦੀ ਪੁਲਿਸ ਨੇ ਫਤਿਹਗੜ੍ਹ ਸਾਹਿਬ ਦੀ ਇਕ ਅਦਾਲਤ ਵਿਚ ਕੀਤਾ।
ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਡੇਰਾ ਸਿਰਸਾ ਦੇ ਸਿਆਸੀ ਵਿੰਗ ਦੇ ਮੈਂਬਰ ਸਿੰਦਰਪਾਲ ਸਿੰਘ ਪੱਕਾ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਹੈ ਕਿ ਪਿਛਲੇ ਦੋ ਦਿਨਾਂ ਤੋਂ ਕੋਈ ਉਸਦਾ ਪਿੱਛਾ ਕਰ ਰਿਹਾ ਹੈ। ਇਸ ਕਰਕੇ ਪੰਜਾਬ ਪੁਲਿਸ ਨੇ ਉਸ ਨੂੰ ਦੋ ਗੰਨਮੈਨ ਦੇ ਦਿੱਤੇ ਹਨ। ਸਿਆਸੀ ਵਿੰਗ ਦੇ ਮੈਂਬਰ ਸਿੰਦਰਪਾਲ ਸਿੰਘ ਪੱਕਾ ਨੇ ਬਠਿੰਡਾ ਦੇ ਪੁਲਿਸ ਕਪਤਾਨ ਨੂੰ ਮਿਲ ਕੇ ਸੁਰੱਖਿਆ ਦੀ ਮੰਗ ਕੀਤੀ ਸੀ।
ਗਿਆਨੀ ਗੁਰਬਚਨ ਸਿੰਘ ਨੇ ਮੁੱਖ ਮੰਤਰੀ ਬੇਅੰਤ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਤਹਿਤ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ। ਮੀਡੀਆ ਰਿਪੋਰਟਾਂ ਮੁਤਾਬਕ ਇਸ ਦੌਰਾਨ ਰਾਜੋਆਣਾ ਨੇ ਸੁਣਵਾਈ ਅਧੀਨ ਪਏ ਆਪਣੇ ਕੇਸ ਦੇ ਜਲਦੀ ਨਿਬੇੜੇ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਬੰਦੀਆਂ ਦੀ ਰਿਹਾਈ ਲਈ ਚਾਰਾਜੋਈ ਕਰਨ ਲਈ ਕਿਹਾ।
ਸਿੱਖ ਇਤਿਹਾਸਕ ਸ਼ਖਸੀਅਤਾਂ ਨੂੰ ਆਪਣਾ ਸਤਿਕਾਰ ਭੇਂਟ ਕਰਨ ਦੀ ਪਿਰਤ ਨੂੰ ਅੱਗੇ ਤੋਰਦਿਆਂ ਦਲ ਖ਼ਾਲਸਾ ਨੇ ਸਿੱਖ ਜੁਝਾਰੂ ਜਰਨੈਲ ਬਾਬਾ ਬਘੇਲ ਸਿੰਘ ਵਲੋਂ 1783 ਵਿਚ ਦਿੱਲੀ ਦੇ ਇਤਿਹਾਸਕ ਲਾਲ ਕਿਲ੍ਹੇ ਉੱਤੇ ਨਿਸ਼ਾਨ ਸਾਹਿਬ ਝੁਲਾਉਣ ਦੀ ਗੌਰਵਮਈ ਘਟਨਾ ਦੀ ਯਾਦ ਨੂੰ ਮਨਾਉਦਿਆਂ 'ਖਾਲਸਾ ਮਾਰਚ' ਕਰਨ ਦਾ ਫੈਸਲਾ ਕੀਤਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।