Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 17, 2017

March 17, 2017

ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਕੁਝ ਘੰਟਿਆਂ ਬਾਅਦ ਹੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ 12 ਆਈਏਐਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ। ਪਿਛਲੀ ਸਰਕਾਰ ‘ਚ ਮੁੱਖ ਸਕੱਤਰ ਸਰਵੇਸ਼ ਕੌਸ਼ਲ ਦਾ ਵੀ ਤਬਾਦਲਾ ਕਰ ਦਿੱਤਾ ਗਿਆ ਹੈ।
ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਮੀਡੀਆ ਨੂੰ ਦੱਸਿਆ ਹੈ ਕਿ ਪੰਜਾਬ ਵਿਚ ਨਸ਼ਿਆਂ ਨੂੰ ਨੱਥ ਪਾਉਣ ਲਈ ਇਕ ਕਨੂੰਨ ਘੜਿਆ ਜਾ ਰਿਹਾ ਹੈ।
ਸਿੱਖ ਇਤਿਹਾਸਕਾਰ ਭਾਈ ਅਜਮੇਰ ਸਿੰਘ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ 'ਤੇ ਲਿਖੀ ਗਈ ਨਵੀਂ ਕਿਤਾਬ "ਤੂਫਾਨਾਂ ਦਾ ਸ਼ਾਹ-ਅਸਵਾਰ: ਕਰਤਾਰ ਸਿੰਘ ਸਰਾਭਾ" 7 ਮਾਰਚ, 2017 ਨੂੰ ਉਨ੍ਹਾਂ ਦੇ ਜੱਦੀ ਪਿੰਡ ਸਰਾਭਾ ਵਿਖੇ ਸ਼ਹੀਦ ਸਰਾਭਾ ਦੇ ਵਾਰਸਾਂ ਵਿਚੋਂ ਇਕ ਬੀਬੀ ਸਤਵੰਤ ਕੌਰ ਨੇ ਜਾਰੀ ਕੀਤੀ।
ਆਏ ਦਿਨ ਇਹੋ ਜਿਹੀਆਂ ਖ਼ਬਰਾਂ ਸੁਣਨ ਨੂੰ ਮਿਲਦੀਆਂ ਹਨ ਕਿ ਸ਼ਹਿਰਾਂ ਦੇ ਅੰਗਰੇਜ਼ੀ ਸਕੂਲਾਂ ਵਿਚ ਬੱਚਿਆਂ ਨੂੰ ਪੰਜਾਬੀ ਬੋਲਣ ਤੋਂ ਰੋਕਿਆ ਜਾਂਦਾ ਹੈ। ਇੱਥੇ ਹੀ ਬੱਸ ਨਹੀਂ ਅਧਿਕਾਪਕ ਬੱਚਿਆਂ ਨੂੰ ਹਿੰਦੀ ਬੋਲਣ ਲਈ ਮਜਬੂਰ ਕਰਦੇ ਹਨ। ਇਸੇ ਕੜੀ ਵਿਚ ਹੁਣ ਪੰਜਾਬ ਐਂਡ ਸਿੰਧ ਬੈਂਕ ਦੀ ਇਕ ਖ਼ਬਰ ਆਈ ਹੈ। ਬੈਂਕ ਦੇ ਸਾਰੇ ਕੰਮਕਾਜ ਨੂੰ ਹਿੰਦੀ ਵਿਚ ਕਰਨਾ ਲਾਜ਼ਮੀ ਕਰ ਦਿੱਤਾ ਗਿਆ ਹੈ। ਇਸ ਸਬੰਧ 'ਚ ਗ੍ਰਹਿ ਮੰਤਰਾਲੇ ਭਾਰਤ ਸਰਕਾਰ ਦੇ ਰਾਜ ਭਾਸ਼ਾ ਵਿਭਾਗ ਵਲੋਂ ਮੀਟਿੰਗ ਕੀਤੀ ਗਈ ਅਤੇ ਐਲਾਨ ਕੀਤਾ ਗਿਆ ਕਿ ਹੁਣ ਪੰਜਾਬ ਅਤੇ ਸਿੰਧ ਬੈਂਕ ਦੀਆਂ ਸਾਰੀਆਂ ਸ਼ਾਖਾਵਾਂ ਪੰਜਾਬੀ ਵਿਚ ਨਹੀਂ ਸਗੋਂ ਹਿੰਦੀ ਵਿਚ ਕੰਮ ਕਰਨਗੀਆਂ।
ਨਵੇਂ ਬਣੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੰਗਰੇਜ਼ੀ ਵਿੱਚ ਸਹੁੰ ਚੁੱਕਣ ’ਤੇ ਪੰਜਾਬੀ ਪ੍ਰੇਮੀਆਂ ਨੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਕੈਪਟਨ ਦੀ ਅਗਵਾਈ ਹੇਠ ਬਣੀ ਕਾਂਗਰਸ ਦੀ ਸਰਕਾਰ ਤੋਂ ਪੰਜਾਬ ਤੇ ਪੰਜਾਬੀ ਪ੍ਰਤੀ ਬਹੁਤੀ ਉਮੀਦ ਨਹੀਂ ਰੱਖਣੀ ਚਾਹੀਦੀ। ਨਵੀਂ ਬਣੀ ਵਜ਼ਾਰਤ ਵਿੱਚ ਦੋ ਹੋਰ ਮੰਤਰੀਆਂ ਨੇ ਵੀ ਅੰਗਰੇਜ਼ੀ ਤੇ ਹਿੰਦੀ ਵਿੱਚ ਸਹੁੰ ਚੁੱਕੀ ਹੈ, ਜਿਸ ਬਾਰੇ ਪੰਜਾਬੀ ਵਿਦਵਾਨਾਂ ਨੇ ਰੋਸ ਪ੍ਰਗਟਾਇਆ ਹੈ।
ਆਮ ਆਦਮੀ ਪਾਰਟੀ ਨੇ ਵੀਰਵਾਰ ਨੂੰ ਨਵੀਂ ਸਰਕਾਰ ਦੇ ਸੁੰਹ ਚੁੱਕ ਸਮਾਗਮ ਦੌਰਾਨ ਆਪ ਦੇ ਵਿਧਾਇਕਾਂ ਨੂੰ ਸਰਕਾਰੀ ਤੌਰ 'ਤੇ ਬੁਲਾਵਾ ਮਿਲਣ ਉਪਰੰਤ ਰਾਜ ਭਵਨ ਪਹੁੰਚੇ 'ਆਪ' ਦੇ ਵਿਧਾਇਕਾਂ ਨੂੰ ਬੈਠਣ ਲਈ ਸਥਾਨ ਵੀ ਨਾ ਦਿੱਤਾ ਗਿਆ ਅਤੇ ਉਹ ਪੰਡਾਲ ਦੇ ਅੰਤ ਵਿਚ ਖੜ੍ਹੇ ਰਹੇ।
ਕਾਂਗਰਸ ਵਿਧਾਇਕ ਦਲ ਦੇ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ (16 ਮਾਰਚ) ਨੂੰ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿੱਚ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਹਾਜ਼ਰੀ ਵਿੱਚ ਪੰਜਾਬ ਦੇ 26ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਸਮਾਗਮ ਵਿੱਚ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਕਈ ਹੋਰ ਸਾਬਕਾ ਕੇਂਦਰੀ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਹਾਜ਼ਰ ਸਨ। ਉਨ੍ਹਾਂ ਨਾਲ ਦੋ ਰਾਜ ਮੰਤਰੀਆਂ ਸਣੇ ਨੌਂ ਕੈਬਨਿਟ ਮੰਤਰੀਆਂ ਨੂੰ ਸਹੁੰ ਚੁਕਾਈ ਗਈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।