Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 20, 2017

March 20, 2017

1984 ਸਿੱਖ ਕਤਲੇਆਮ ਨਾਲ ਸਬੰਧਤ ਕੇਸਾਂ ਦੀ ਪੈਰਵੀ ਹੁਣ ਐਚ.ਐਸ. ਫੂਲਕਾ ਨਹੀਂ ਕਰਨਗੇ। ਫੂਲਕਾ ਨੇ ਖੁਦ ਇਸਦੀ ਜ਼ਿੰਮੇਵਾਰੀ ਆਪਣੀ ਬੇਟੀ ਨੂੰ ਸੌਂਪੀ ਹੈ। ਫੂਲਕਾ ਨੇ ਦੱਸਿਆ ਕਿ ਉਨ੍ਹਾਂ ਦੀ ਪੁੱਤਰੀ ਐਡਵੋਕੇਟ ਪ੍ਰਭਸਹਾਏ ਕੌਰ ਦੀ ਅਗਵਾਈ 'ਚ ਵਕੀਲਾਂ ਦੀ ਇਕ ਟੀਮ ਕੰਮ ਕਰੇਗੀ। ਫੂਲਕਾ ਸ਼ਨੀਵਾਰ ਨੂੰ ਦਾਖਾ ਵਿਖੇ ਆਪਣੇ ਦਫਤਰ 'ਚ ਪੱਤਰਕਾਰਾਂ ਨਾਲ ਗੱਲ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ 1984 ਸਿੱਖ ਕਤਲੇਆਮ ਪੀੜਤਾਂ ਦਾ ਸੁਪਰੀਮ ਕੋਰਟ 'ਚ ਚੱਲ ਰਿਹਾ ਕੇਸ ਹੁਣ ਮੇਰੀ ਬੇਟੀ ਐਡਵੋਕੇਟ ਪ੍ਰਭਸਹਾਏ ਕੌਰ ਲੜੇਗੀ। ਕਿਉਂਕਿ ਹਲਕਾ ਦਾਖਾ ਦੀ ਜਨਤਾ ਨੇ ਮੈਨੂੰ ਵਿਧਾਇਕ ਚੁਣਿਆ ਹੈ ਇਸ ਲਈ ਅਦਾਲਤ 'ਚ ਮੈਂ ਖੁਦ ਪੈਰਵੀ ਨਹੀਂ ਕਰ ਸਕਦਾ ਪਰ ਮੇਰੀ ਬੇਟੀ ਅਤੇ ਪੂਰੀ ਟੀਮ ਇਸ ਕੇਸ ਨੂੰ ਆਖਰੀ ਪੜਾਅ ਤਕ ਲੜੇਗੀ। ਕੇਸ ਨੂੰ ਲੜਨ ਲਈ ਮੈਂ ਖੁਦ ਇਨ੍ਹਾਂ ਨੂੰ ਦਿਸ਼ਾ ਨਿਰਦੇਸ਼ ਦਿਆਂਗਾ।
ਖਡੂਰ ਸਾਹਿਰ ਤੋਂ ਕਾਂਗਰਸੀ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਆਪਣੇ ਹਲਕੇ ਵਿੱਚ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਢ ਦਿੱਤੀ ਹੈ। ਮੀਡੀਆ ਦੀਆਂ ਖ਼ਬਰਾਂ ਮੁਤਾਬਕ ਸਿੱਕੀ ਨੇ ਆਪਣੇ ਹਲਕੇ ਵਿੱਚ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਜਾਂ ਇਸ ਮਾਮਲੇ ’ਚ ਕਿਸੇ ਵੀ ਤਰ੍ਹਾਂ ਜੁੜੇ ਬੰਦਿਆਂ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਅਜਿਹੇ ਧੰਦੇ ਬੰਦ ਕਰਕੇ ਕੋਈ ਸਾਫ਼ ਸੁਥਰਾ ਕਾਰੋਬਾਰ ਸ਼ੁਰੂ ਕਰ ਲੈਣ ਨਹੀਂ ਤਾਂ ਫੜੇ ਜਾਣ ’ਤੇ ਉਨ੍ਹਾਂ ਦੀ ਮਦਦ ਲਈ ਕੋਈ ਵੀ ਅੱਗੇ ਨਹੀਂ ਆਵੇਗਾ। ਇਸ ਸਬੰਧੀ ਉਨ੍ਹਾਂ ਆਪਣੇ ਹਲਕੇ ਦੇ ਗੁਰਦੁਆਰਿਆਂ ਤੋਂ ਮੁਨਾਦੀ ਵੀ ਕਰਾਈ ਹੈ। ਮੁਨਾਦੀ 'ਚ ਕਿਹਾ ਗਿਆ ਹੈ ਕਿ ਨਸ਼ਿਆਂ ਦੇ ਧੰਦੇ ਵਿੱਚ ਗ੍ਰਿਫਤਾਰ ਹੋਣ ਵਾਲੇ ਦੀ ਹਲਕੇ ਦਾ ਕੋਈ ਵੀ ਵਿਅਕਤੀ ਮਦਦ ਨਾ ਕਰੇ।
ਪੰਜਾਬ ਦੇ ਸਿਹਤ, ਖੋਜ ਤੇ ਮੈਡੀਕਲ ਸਿੱਖਿਆ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਹੈ ਕਿ ਬਾਦਲ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੇ ਅਖੀਰਲੇ ਮਹੀਨਿਆਂ ਦੌਰਾਨ ਸੰਗਤ ਦਰਸ਼ਨ ਪ੍ਰੋਗਰਾਮਾਂ ਵਿਚ ਪੈਸੇ ਦੀ ਕੀਤੀ ਅੰਨ੍ਹੀ ਦੁਰਵਰਤੋਂ ਦੀ ਸਰਕਾਰ ਵੱਲੋਂ ਉੱਚ ਪੱਧਰੀ ਜਾਂਚ ਕਰਵਾਈ ਜਾਵੇਗੀ।
ਦਿੱਲੀ ਵੱਲ ਮਾਰਚ ਕਰਨ ਤੋਂ ਰੋਕਣ ਉਤੇ ਕੱਲ੍ਹ (ਐਤਵਾਰ) ਜਾਟਾਂ ਅਤੇ ਪੁਲਿਸ ਵਿਚਕਾਰ ਹੋਈ ਝੜਪ ਵਿੱਚ ਐਸਪੀ, ਡੀਐਸਪੀ ਤੇ 18 ਪੁਲਿਸ ਮੁਲਾਜ਼ਮਾਂ ਸਮੇਤ ਕੁੱਲ 35 ਵਿਅਕਤੀ ਫੱਟੜ ਹੋ ਗਏ। ਸਿਰਸਾ-ਹਿਸਾਰ-ਦਿੱਲੀ ਮੁੱਖ ਮਾਰਗ ਉਤੇ ਪਿੰਡ ਢਾਣੀ ਗੋਪਾਲ ਵਿੱਚ ਹੋਏ ਟਕਰਾਅ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਦੀਆਂ ਦੋ ਬੱਸਾਂ ਨੂੰ ਅੱਗ ਲਗਾ ਦਿੱਤੀ। ਸਥਿਤੀ ਉਦੋਂ ਤਣਾਅਪੂਰਨ ਬਣ ਗਈ ਜਦੋਂ ਜ਼ਿਲ੍ਹਾ ਹਿਸਾਰ ਦੇ ਪਿੰਡ ਚਮਾਰਖੇੜਾ ਤੇ ਖੇੜੀ ਦੇ ਜਾਟ ਪ੍ਰਦਰਸ਼ਨਕਾਰੀਆਂ ਨੇ ਢਾਣੀ ਗੋਪਾਲ ਵਿੱਚ ਲੱਗੇ ਧਰਨੇ ਵਿੱਚ ਸ਼ਾਮਲ ਹੋਣ ਲਈ ਫਤਿਆਬਾਦ ਜ਼ਿਲ੍ਹੇ ਵਿੱਚ ਦਾਖ਼ਲ ਹੋਣ ਦਾ ਯਤਨ ਕੀਤਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।