Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 1, 2017

April 1, 2017

ਦਿੱਲੀ 'ਚ ਸ਼ਨੀਵਾਰ ਨੂੰ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਨੁਮਾਇੰਦਿਆਂ ਨੇ ਚੋਣ ਕਮੀਸ਼ਨ ਕੋਲ ਪਹੁੰਚ ਕੀਤੀ ਹੈ। ਅਸਲ 'ਚ ਪੰਜ ਸੂਬਿਆਂ ਦੇ ਚੋਣ ਨਤੀਜੇ ਆਉਣ ਤੋਂ ਬਾਅਦ ਜਿਵੇਂ ਸਭ ਤੋਂ ਪਹਿਲਾਂ ਮਾਇਆਵਤੀ ਨੇ ਵੋਟਿੰਗ ਮਸ਼ੀਨ 'ਚ ਗੜਬੜੀ ਦਾ ਮੁੱਦਾ ਚੁੱਕਿਆ ਸੀ। ਹੁਣ ਹੋਰ ਸਿਆਸੀ ਪਾਰਟੀਆਂ ਵੀ ਇਸ ਮੁੱਦੇ ਨੂੰ ਚੁੱਕ ਰਹੀਆਂ ਹਨ। ਅਸਲ 'ਚ ਮੱਧ ਪ੍ਰਦੇਸ਼ 'ਚ ਡੈਮੋ ਵੇਲੇ ੜੜਫਅਠ ਵਾਲੀ ਵੋਟਿੰਗ ਮਸ਼ੀਨ 'ਚ ਦੋ ਬਟਨ ਦੱਬੇ ਗਏ ਅਤੇ ਨਿਕਲੀ ਇਕ ਹੀ ਪਾਰਟੀ ਦੇ ਚੋਣ ਨਿਸ਼ਾਨ ਵਾਲੀ ਪਰਚੀ। ਇਸੇ ਸ਼ਿਕਾਇਤ ਦੇ ਨਾਲ 'ਆਪ' ਅਤੇ ਕਾਂਗਰਸ ਨੇ ਚੋਣ ਕਮੀਸ਼ਨ ਕੋਲ ਪਹੁੰਚ ਕੀਤੀ ਹੈ।
ਪੰਜਾਬ 'ਚ ਕਣਕ ਅਤੇ ਝੋਨੇ ਦੀ ਬਚੀ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਖੇਤੀਬਾੜੀ ਮਹਿਕਮਾ ਪੂਰੀ ਤਰ੍ਹਾਂ ਚੌਕਸ ਹੋ ਗਿਆ ਹੈ। ਪਰਾਲੀ ਨੂੰ ਸਾੜਨ ਦੇ ਗੰਭੀਰ ਨਤੀਜਿਆਂ ਤੋਂ ਸਰਕਾਰ ਵੀ ਪੂਰੀ ਤਰ੍ਹਾਂ ਵਾਕਿਫ਼ ਹੈ ਅਤੇ ਇਸ ਵਾਰ ਸਰਕਾਰ ਨੇ ਅਜਿਹਾ ਵਰਤਾਰਾ ਰੋਕਣ ਦਾ ਸਖਤ ਫ਼ੈਸਲਾ ਕੀਤਾ ਹੈ।
‘ਪੰਜਾਬ ਦੇ ਲੋਕ ਕਾਂਗਰਸ ਦੀ ਸਰਕਾਰ ਬਣਾ ਕੇ ਹੁਣ ਤੋਂ ਹੀ ਪਛਤਾ ਰਹੇ ਹਨ।’ ਇਹ ਗੱਲ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸ਼ੁੱਕਰਵਾਰ ਨੂੰ ਕੁਰਾਲੀ ਦੇ ਫਤਿਹਗੜ੍ਹ ਪੈਲੇਸ ਵਿੱਚ ਕਹੀ। ਹਲਕੇ ਦੇ ਵੋਟਰਾਂ ਦਾ ਧੰਨਵਾਦ ਕਰਨ ਲਈ ਕੀਤੀ ਰੈਲੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਕਿਸੇ ਵੀ ਪੱਖ ਤੋਂ ਪੰਜਾਬ ਅਤੇ ਲੋਕਾਂ ਦਾ ਭਲਾ ਨਹੀਂ ਕਰ ਸਕਦੀ, ਜਿਸ ਦਾ ਅਹਿਸਾਸ ਪੰਜਾਬ ਦੇ ਲੋਕਾਂ ਨੂੰ ਹੁਣ ਤੋਂ ਹੀ ਹੋਣਾ ਸ਼ੁਰੂ ਹੋ ਗਿਆ ਹੈ। ਸੁਖਬੀਰ ਨੇ ਦਾਅਵਾ ਕੀਤਾ ਕਿ ਉਹ ਚੋਣ ਨਤੀਜਿਆਂ ਤੋਂ ਬਾਅਦ ਦੋ ਦਰਜਨ ਹਲਕਿਆਂ ਦਾ ਦੌਰਾ ਕਰ ਚੁਕੇ ਹਨ ਇਸ ਲਈ ਉਨ੍ਹਾਂ ਨੂੰ ਪਤਾ ਹੈ ਕਿ ਲੋਕ ਕਾਂਗਰਸ ਨੂੰ ਸੱਤਾ ਸੌਂਪੇ ਜਾਣ ਨੂੰ ਆਪਣੀ ਗਲਤੀ ਮੰਨ ਰਹੇ ਹਨ। ਸੁਖਬੀਰ ਨੇ ਕਿਹਾ ਕਿ ਲੋਕਾਂ ਦਾ ਕਾਂਗਰਸ ਦਾ ਸਰਕਾਰ ਬਣਾਉਣ ਦਾ ਚਾਅ ਵੀ ਛੇ ਮਹੀਨਿਆਂ ਵਿੱਚ ਉਤਰ ਜਾਵੇਗਾਙ ਬਾਦਲ ਨੇ ਦਾਅਵਾ ਕੀਤਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦਾ ਸਫਾਇਆ ਹੋਵੇਗਾ ਅਤੇ ਸਾਰੀਆਂ 13 ਸੀਟਾਂ ਅਕਾਲੀ-ਭਾਜਪਾ ਗਠਜੋੜ ਜਿੱਤੇਗਾ।
ਅਮਰੀਕਾ ਵਿੱਚ ਸਿੱਖ ਭਾਈਚਾਰੇ ਵਿਰੁੱਧ ਹਿੰਸਕ ਧਮਕੀਆਂ ਦੀਆਂ ਘਟਨਾਵਾਂ ਵਧ ਰਹੀਆਂ ਹਨ। ‘ਏਬੀਸੀ ਟੈਲੀਵਿਜ਼ਨ ਨੈੱਟਵਰਕ’ ਮੁਤਾਬਕ ‘ਸਿੱਖਸ ਪੁਲੀਟੀਕਲ ਐਕਸ਼ਨ ਕਮੇਟੀ’ (ਸਿੱਖਸਪੀਏਸੀ) ਦੇ ਚੇਅਰਮੈਨ ਗੁਰਿੰਦਰ ਸਿੰਘ ਖ਼ਾਲਸਾ ਨੇ ਕਿਹਾ ਕਿ ਹੁਣ ਤੱਕ ਇੰਡੀਆਨਾ ਰਾਜ ਵਿੱਚ ਸਿੱਖਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਅਤੇ ਬੁਰਛਾਗਰਦੀ ਦੀਆਂ ਦੋ-ਦੋ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਇਸ ਰਿਪੋਰਟ ਅਨੁਸਾਰ ਫਿਸ਼ਰਜ਼ ਸਿਟੀ ਦੀ ਇਕ ਘਟਨਾ ਵਿੱਚ ਬੰਦੂਕਧਾਰੀ ਨੇ ਇਕ ਸਿੱਖ ਨੂੰ ਸਿੱਧੀ ਧਮਕੀ ਦਿੱਤੀ ਹੈ।
ਥਾਣਾ ਖਾਲੜਾ ਅਧੀਨ ਆਉਂਦੇ ਪਿੰਡ ਬਹਿੜਵਾਲ ਵਿਖੇ ਪਿੰਡ ਦੇ ਇਕ ਸਿਆਸੀ ਧੜੇ ਵੱਲੋਂ ਦੂਜੇ ਸਿਆਸੀ ਧੜੇ 'ਤੇ ਜਗ੍ਹਾ 'ਤੇ ਕਬਜ਼ੇ ਨੂੰ ਛੁਡਾਉਣ ਸਬੰਧੀ ਚਲਾਈਆਂ ਗੋਲੀਆਂ ਦੌਰਾਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ਗੰਭੀਰ ਜ਼ਖਮੀ ਹੋ ਗਏ। ਮੀਡੀਆ ਵਿਚ ਛਪੀ ਖ਼ਬਰ ਮੁਤਾਬਕ ਇਸ ਸਬੰਧੀ ਭਿੱਖੀਵਿੰਡ ਦੇ ਇਕ ਨਿੱਜੀ ਹਸਪਤਾਲ ਵਿਚ ਜਾਣਕਾਰੀ ਦਿੰਦਿਆਂ ਪੰਜਾਬ ਸਿੰਘ ਨੰਬਰਦਾਰ ਨੇ ਦੱਸਿਆ ਕਿ ਬੁੱਧ ਸਿੰਘ ਜੋ ਬਾਦਲ ਦਲ ਨਾਲ ਸੰਬੰਧਿਤ ਹੈ, ਦੀ ਜਗ੍ਹਾ 'ਤੇ ਕਬਜ਼ਾ ਕਰਨ ਦੀ ਨੀਅਤ ਨਾਲ ਅਜੀਤ ਸਿੰਘ ਅਤੇ ਉਸ ਦੇ ਕਰੀਬ 40-50 ਸਾਥੀਆਂ ਨੇ ਰਾਤ ਸਮੇਂ ਹਮਲਾ ਕਰ ਦਿੱਤਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।