Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 7, 2017

April 7, 2017

ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਆਗੂ ਅਤੇ ਦਾਖਾ ਹਲਕਾ ਦੇ ਵਿਧਾਇਕ ਹਰਵਿੰਦਰ ਸਿੰਘ ਫੂਲਕਾ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਬੀਤੇ ਦਿਨੀਂ ਗੜ੍ਹਿਆਂ ਦੀ ਬੇਮੌਸਮੀ ਮਾਰ ਪੈਣ ਕਰਕੇ ਜਿਨ੍ਹਾਂ ਕਿਸਾਨਾਂ ਦੀਆਂ ਫਸਲਾਂ ਬੁਰੀ ਤਰ੍ਹਾਂ ਤਬਾਹ ਹੋ ਗਈਆਂ ਹਨ, ਸਰਕਾਰ ਉਹਨਾਂ ਨੂੰ ਜਲਦੀ ਤੋਂ ਜਲਦੀ ਸਹੀ ਮੁਆਵਜ਼ਾ ਦੇਵੇ।
ਅਮਰੀਕਾ ਵਿੱਚ ਕਾਂਗਰਸ ਦੇ 115ਵੇਂ ਇਜਲਾਸ ਦੌਰਾਨ ਵਿਸਾਖੀ ਨੂੰ ‘ਸਿੱਖ ਨੈਸ਼ਨਲ ਡੇਅ’ ਵਜੋਂ ਮਾਨਤਾ ਦਿੱਤੇ ਜਾਣ ਨਾਲ ਸੰਸਦ ਵਿੱਚ ਵੀ ਇਸ ਨੂੰ ਮਾਨਤਾ ਮਿਲਣ ਦਾ ਰਾਹ ਪੱਧਰਾ ਹੋ ਗਿਆ ਹੈ। ਇਹ ਖ਼ੁਲਾਸਾ ਸਿੱਖ ਕੋਆਰਡੀਨੇਸ਼ਨ ਕਮੇਟੀ ਅਤੇ ਅਮਰੀਕਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂਆਂ ਵੱਲੋਂ ਕੀਤਾ ਗਿਆ। ਇਸ ਦੌਰਾਨ 8 ਅਪਰੈਲ ਨੂੰ ਨੈਸ਼ਨਲ ਸਿੱਖ ਡੇਅ ਪਰੇਡ ਦੀਆਂ ਤਿਆਰੀਆਂ ਵੀ ਮੁਕੰਮਲ ਹੋ ਗਈਆਂ ਹਨ।
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਅਤੇ ਕੱਟੜ ਹਿੰਦੂਵਾਦ ਦੇ ਬਿੰਬ ਯੋਗੀ ਆਦਿਤਨਾਥ ਨੇ ਵੀਰਵਾਰ ਨੂੰ ਹਿੰਦੂ ਰਾਸ਼ਟਰਵਾਦੀ ਵਿਚਾਰਧਾਰਾ ਦੀ ਵਕਾਲਤ ਕਰਦੇ ਹੋਏ ਦਾਅਵਾ ਕੀਤਾ ਕਿ ਹਿੰਦੂ ਰਾਸ਼ਟਰ ਦੀ ਵਿਚਾਰਧਾਰਾ 'ਚ ਕੁਝ ਵੀ ਗਲਤ ਨਹੀਂ ਹੈ। ਉਸਨੇ ਇਸ ਵਿਵਾਦਤ ਵਿਚਾਰਧਾਰਾ ਦੀ ਵਕਾਲਤ ਭਾਰਤ ਸਕਰਾਰ ਦੇ ਟੀਵੀ ਚੈਨਲ ਦੂਰਦਰਸ਼ਨ 'ਤੇ ਇਕ ਇੰਟਰਵਿਊ ਦੌਰਾਨ ਕੀਤਾ। ਹਿੰਦੂਵਾਦੀ ਜਥੇਬੰਦੀ ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐਸ.ਐਸ.) ਭਾਰਤੀ ਉਪਮਹਾਦੀਪ ਨੂੰ ਇਕ ਹਿੰਦੂ ਰਾਸ਼ਟਰ ਬਣਾਉਣ ਦੀ ਤਿਆਰੀ ਵਿਚ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਹੋਂਦ ਚਿੱਲੜ ਸਿੱਖ ਕਤਲੇਆਮ ਦੇ ਦੋਸ਼ੀਆਂ ਵਿਰੁੱਧ ਫੌਰੀ ਕਾਰਵਾਈ ਲਈ ਇੱਕ ਪੱਤਰ ਲਿਖਿਆ ਹੈ। ਪੱਤਰ 'ਚ ਕਿਹਾ ਗਿਆ ਕਿ ਹਰਿਆਣਾ ਦੇ ਹੋਂਦ ਚਿੱਲੜ ਵਿਖੇ ਹੋਇਆ ਸਿੱਖ ਕਤਲੇਆਮ ਮਨੁੱਖਤਾ ਤੋਂ ਕੋਹਾਂ ਦੂਰ ਉਹ ਕਰੂਰ ਕਾਰਾ ਹੈ ਜਿਸਨੂੰ ਸਿੱਖ ਕੌਮ ਕਦੇ ਵੀ ਭੁਲਾ ਨਹੀਂ ਸਕਦੀ। ਇਸ ਕਤਲੇਆਮ ਵਿਚ ਜਿੱਥੇ 32 ਨਿਰਦੋਸ਼ ਸਿੱਖਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ, ਉਥੇ ਹੀ ਸਿੱਖਾਂ ਦੀ ਜਾਇਦਾਦ ਲੁੱਟ ਲਈਆਂ ਗਈਆਂ ਜਾਂ ਸਾੜ ਦਿੱਤੀਆਂ ਗਈਆਂ।
ਡਾ. ਧਰਮਵੀਰ ਗਾਂਧੀ ਮੈਂਬਰ ਪਾਰਲੀਮੈਂਟ ਪਟਿਆਲਾ ਨੇ ਪ੍ਰੈਸ ਬਿਆਨ ਜਾਰੀ ਕਰਕੇ ਦੱਸਿਆ ਕਿ ਡਾ. ਗਾਂਧੀ ਦੀ ਅਗਵਾਈ 'ਚ ਪੰਜਾਬ ਫਰੰਟ ਦੇ ਆਗੂਆਂ ਦਾ ਇੱਕ ਵਫਦ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਕੱਲ੍ਹ (ਬੁੱਧਵਾਰ) ਉਹਨਾਂ ਦੀ ਰਿਹਾਇਸ਼ 'ਤੇ ਮਿਲਿਆ ਅਤੇ ਮੰਗ ਕੀਤੀ ਕਿ ਸਰਕਾਰ ਨਸ਼ਿਆਂ ਦੀ ਸਮੱਸਿਆ ਦੀ ਸਿਰਫ ਸਪਲਾਈ ਪੱਖ 'ਤੇ ਹੀ ਜ਼ੋਰ ਦੇਣ ਦੀ ਬਜਾਏ ਨਸ਼ਿਆਂ ਦੀ ਮੰਗ ਦੀ ਪੂਰਤੀ ਵੱਲ ਵੀ ਬਰਾਬਰ ਧਿਆਨ ਦੇਵੇ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।
ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।