Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 10, 2017

April 10, 2017

1984 ਸਿੱਖ ਕਤਲੇਆਮ ਨੂੰ ਨਸ਼ਲਕੁਸੀ ਨਾ ਮੰਨਣ ਦੇ ਭਾਰਤ ਸਰਕਾਰ ਦੇ ਸਟੈਂਡ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ। ਭਾਜਪਾ ਦੀ ਭਾਈਵਾਲ ਪਾਰਟੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਭਾਰਤੀ ਸੰਸਦ ’ਚ ਇਸ ਬਾਰੇ ਭਾਰਤ ਸਰਕਾਰ ਨੂੰ ਮੁਆਫ਼ੀ ਮੰਗਣ ਲਈ ਕਿਹਾ।
ਇੰਗਲੈਂਡ ਤੋਂ ਚੀਨ ਤਕ ਪਹਿਲੀ ਰੇਲ ਗੱਡੀ 12000 ਕਿਲੋਮੀਟਰ ਦੇ ਸਫਰ 'ਤੇ ਏਸੈਕਸ ਤੋਂ ਅੱਜ ਸ਼ੁਰੂ ਹੋਣ ਜਾ ਰਹੀ ਹੈ। ਬ੍ਰਿਟਿਸ਼ ਬ੍ਰਾਡਕਾਸਟਿੰਗ ਕਾਰਪੋਰੇਸ਼ਨ (ਬੀਬੀਸੀ) ਮੁਤਾਬਕ ਸਮਾਨ ਢੋਣ ਵਾਲੀ ਇਸ ਰੇਲ ਗੱਡੀ 'ਚ 30 ਬੋਗੀਆਂ ਹਨ, ਜਿਨ੍ਹਾਂ ਵਿਚ ਵ੍ਹਿਸਕੀ, ਸਾਫਟ ਡ੍ਰਿੰਕ, ਵਿਟਾਮਿਨ ਅਤੇ ਦਵਾਈਆਂ ਵਰਗੇ ਬਰਤਾਨਵੀ ਉਤਪਾਦ ਲੱਦੇ ਹੋਏ ਹਨ। ਇਹ ਟ੍ਰੇਨ ਕੁਲ 17 ਦਿਨਾਂ 'ਚ 12 ਹਜ਼ਾਰ
ਪਟਿਆਲਾ ਤੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਰਾਜੀਵ-ਲੌਂਗੋਵਾਲ ਸਮਝੌਤੇ ਨੂੰ ਗੈਰਸੰਵਿਧਾਨਕ ਕਰਾਰ ਦਿੰਦਿਆਂ ਉਸ ਸਮਝੌਤੇ ਦੀਆਂ ਸਾਰੀਆਂ ਮੱਦਾਂ ਨੂੰ ਰੱਦ ਕਰਾਉਣ ਲਈ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ ਦੀ ਗੱਲ ਕਹੀ ਹੈ। ਡਾ. ਗਾਂਧੀ ਨੇ ਕਿਹਾ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਸਿਰਫ ਇੱਕ ਰਾਜਨੀਤਕ ਪਾਰਟੀ ਦੇ ਆਗੂ ਸਨ, ਜਿਨ੍ਹਾਂ ਨੂੰ ਨਾ ਤਾਂ ਸਮਝੌਤਾ ਕਰਨ ਦਾ ਕੋਈ ਸੰਵਿਧਾਨਕ ਅਧਿਕਾਰ ਪ੍ਰਾਪਤ ਸੀ ਅਤੇ ਨਾ ਹੀ ਉਨ੍ਹਾਂ ਕੋਲ ਕੋਈ ਸਰਕਾਰੀ ਅਹੁਦਾ ਸੀ। ਇਸ ਲਈ ਇਸ ਸਮਝੌਤੇ ਉੱਪਰ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਦਸਤਖਤਾਂ ਦਾ ਕੋਈ ਅਰਥ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਮਾਹਿਰ ਵਕੀਲਾਂ ਰਾਹੀਂ ਇਸ ਸਮਝੌਤੇ ਖਿਲਾਫ ਸੁਪਰੀਮ ਕੋਰਟ ਵਿੱਚ ਕਾਨੂੰਨੀ ਲੜਾਈ ਲੜਨਗੇ।
ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਐਚ ਐਸ ਫੂਲਕਾ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਮੰਗ ਕੀਤੀ ਹੈ ਕਿ ਉਹ ਸਪਸ਼ਟ ਕਰਨ ਕਿ ਕੈਨੇਡਾ ਸਰਕਾਰ ਵੱਲੋਂ 1984 ਦੇ ਸਿੱਖ ਵਿਰੋਧੀ ਦੰਗਿਆਂ ਨੂੰ ਕਤਲੇਆਮ ਕਰਾਰ ਦੇਣ ਵਾਲੇ ਮਤੇ ’ਤੇ ਕੇਂਦਰ ਸਰਕਾਰ ਨੇ ਵਿਰੋਧ ਦਰਜ ਕਰਾਉਣ ਤੋਂ ਪਹਿਲਾਂ ਕੀ ਉਨ੍ਹਾਂ ਨਾਲ ਸਲਾਹ ਕੀਤੀ ਸੀ।
ਭਾਰਤ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਸ੍ਰੀਨਗਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਿੱਚ ਐਤਵਾਰ ਨੂੰ 6.5 ਫੀਸਦ ਵੋਟਾਂ ਹੀ ਭੁਗਤੀਆਂ। ਇਸ ਦੌਰਾਨ ਕਸ਼ਮੀਰੀ ਨੌਜਵਾਨਾਂ ਵਲੋਂ ਜ਼ਬਰਦਸਤ ਵਿਰੋਧ ਪ੍ਰਦਰਸ਼ਨ ਕੀਤੇ ਗਏ। ਭਾਰਤੀ ਮੀਡੀਆ ਦੀਆਂ ਖ਼ਬਰਾਂ ਮੁਤਾਬਕ ਵਿਰੋਧ ਪ੍ਰਦਰਸ਼ਨ ਕਰ ਰਹੇ ਲੋਕਾਂ 'ਤੇ ਭਾਰਤੀ ਫੌਜੀ ਅਤੇ ਨੀਮ ਫੌਜੀ ਦਸਤਿਆਂ ਵਲੋਂ ਗੋਲਬਾਰੀ ਕਰਕੇ ਘੱਟ ਤੋਂ ਘੱਟ 8 ਕਸ਼ਮੀਰੀ ਨੌਜਵਾਨਾਂ ਨੂੰ ਮਾਰ ਦਿੱਤਾ ਗਿਆ ਅਤੇ ਕਈ ਹੋਰ ਜ਼ਖਮੀ ਹੋ ਗਏ।
ਅੱਜ ਵਿਦਿਆਰਥੀਆਂ ਦੇ ਇਕ ਧੜੇ ਨੇ ਕਰਨੈਲ ਸਿੰਘ ਪੀਰ ਮੁਹੰਮਦ ਨੂੰ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਦਾ ਐਲਾਨ ਕਰ ਦਿੱਤਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।