Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 14, 2017

April 14, 2017

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ਕਿ ਜਸਟਿਨ ਟਰੂਡੋ ਦੀ ਸਰਕਾਰ ਵਿੱਚ ਰੱਖਿਆ ਮੰਤਰੀ ਹਰਜੀਤ ਸੱਜਣ ਸਮੇਤ ਪੰਜ ਮੰਤਰੀ ਖਾਲਿਸਤਾਨੀਆਂ ਦੇ ਹਮਾਇਤੀ ਹਨ, ਨੂੰ ਕੈਨੇਡਾ ਨੇ ਨਿਰਾਸ਼ਾ ਭਰਿਆ ਤੇ ਗ਼ਲਤ ਕਰਾਰ ਦਿੱਤਾ ਹੈ।
ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਅਤੇ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ (ਇਸਮਾ) ਵੱਲੋਂ ਆਰੰਭੀ ਵਿਰਸਾ ਸੰਭਾਲ ਗੱਤਕਾ ਲੜੀ ਤਹਿਤ ਵਿਸਾਖੀ ਦੇ ਦਿਹਾੜੇ ਮੌਕੇ ਅੱਜ ਇੱਥੇ ਤਲਵੰਡੀ ਸਾਬੋ ਵਿਖੇ 15ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ ਖਾਲਸਾਈ ਜਾਹੋ-ਜਲਾਲ ਨਾਲ ਕਰਵਾਏ ਗਏ। ਇਹ ਜਾਣਕਾਰੀ ਦਿੰਦਿਆਂ ਇਸਮਾ ਦੇ ਸੀਨੀਅਰ ਸਕੱਤਰ ਉਦੇ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਬਠਿੰਡਾ ਦੇ ਸਹਿਯੋਗ ਨਾਲ ਕਰਵਾਏ ਇਸ ਵਿਰਾਸਤੀ ਟੂਰਨਾਮੈਂਟ ਵਿਚ 10 ਟੀਮਾਂ ਨੇ ਭਾਗ ਲਿਆ ਅਤੇ ਟੂਰਨਾਮੈਂਟ ਦਾ ਉਦਘਾਟਨ ਅਕੈਡਮੀ ਦੇ ਚੇਅਰਮੈਨ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਨੇ ਕੀਤਾ।
ਅਮਰੀਕੀ ਫ਼ੌਜ ਨੇ ਵੀਰਵਾਰ ਨੂੰ ਅਫ਼ਗ਼ਾਨਿਸਤਾਨ ਵਿੱਚ ਆਈਐਸ ਦੇ ਟਿਕਾਣੇ ਉਤੇ ਇਕ ਜ਼ਬਰਦਸਤ ਬੰਬ ਸੁੱਟਿਆ, ਜਿਸ ਨੂੰ ਸਭ ਤੋਂ ਵੱਡਾ ਗ਼ੈਰਪਰਮਾਣੂ ਬੰਬ ਮੰਨਿਆ ਜਾਂਦਾ ਹੈ। ਇਸ ਬੰਬ ਧਮਾਕੇ ਵਿੱਚ 22 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਇਹ ਜਾਣਕਾਰੀ ਅਮਰੀਕੀ ਰੱਖਿਆ ਵਿਭਾਗ ਪੈਂਟਾਗਨ ਨੇ ਦਿੱਤੀ ਹੈ। ਇਸ ਜੀਬੀਯੂ-43/ਬੀ ਮੈਸਿਵ ਆਰਡਨੈਂਸ ਏਅਰ ਬਲਾਸਟ ਬੰਬ ਨੇ ਅਫ਼ਗਾਨਿਸਤਾਨ ਦੇ ਨਾਂਗਰਹਾਰ ਸੂਬੇ ਦੇ ਆਚਿਨ ਜ਼ਿਲ੍ਹੇ ਵਿੱਚ ਆਈਐਸ ਦੇ ਇਕ ‘ਸੁਰੰਗ ਰੂਪੀ’ ਟਿਕਾਣੇ ਨੂੰ ਨਿਸ਼ਾਨਾ ਬਣਾਇਆ।
ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਵੀਰਵਾਰ ਨੂੰ ਕਿਹਾ ਕਿ ਜਦੋਂ ਬ੍ਰਿਐਗਜ਼ਿਟ (ਬਰਤਾਨੀਆ ਦੇ ਯੂਰੋਪੀਅਨ ਯੂਨੀਅਨ ਤੋਂ ਵੱਖ ਹੋ ਜਾਣ ਤੋਂ ਬਾਅਦ) ਤੋਂ ਬਾਅਦ ਮੁਲਕ ਵਿਸ਼ਵ ਵਿੱਚ ਆਪਣੀ ਨਵੀਂ ਤੇ ਸ਼ਾਨਦਾਰ ਭੂਮਿਕਾ ਲਈ ਅੱਗੇ ਵਧ ਰਿਹਾ ਹੈ ਤਾਂ ਇਸ ਨੂੰ ਸਿੱਖਾਂ ਦੇ ਬਰਾਬਰੀ ਤੇ ਸਤਿਕਾਰ ਵਾਲੇ ਸਿਧਾਂਤਾਂ ਦੀ ਸਭ ਤੋਂ ਵੱਧ ਲੋੜ ਹੈ।
ਵਿਸਾਖੀ ਮੌਕੇ ਆਮ ਆਦਮੀ ਪਾਰਟੀ ਵੱਲੋਂ ਕੀਤੀ ਗਈ ਸਿਆਸੀ ਕਾਨਫਰੰਸ ਵਿੱਚ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਦੀ ਨਿੰਦਾ ਅਤੇ ਪਾਰਟੀ ਦੀ ਪੰਜਾਬ ਇਕਾਈ ਨੂੰ ਖੁਦਮੁਖਤਿਆਰੀ ਦਿੱਤੇ ਜਾਣ ਦਾ ਮੁੱਦਾ ਭਾਰੂ ਰਿਹਾ। ਪੰਜਾਬ ਵਿਧਾਨ ਸਭਾ ਵਿੱਚ ਪਾਰਟੀ ਦੇ ਚੀਫ ਵ੍ਹਿਪ ਸੁਖਪਾਲ ਸਿੰਘ ਖਹਿਰਾ ਨੇ ਵੀਰਵਾਰ ਨੂੰ ਇਸ ਮੁੱਦੇ ਨੂੰ ਜ਼ੋਰ ਨਾਲ ਚੁੱਕਿਆ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਹੋਈ ਹਾਰ ਦੀ ਪੜਚੋਲ ਕਰਕੇ ਪਾਰਟੀ ਨੂੰ ਨਵੇਂ ਸਿਰੇ ਤੋਂ ਲਾਮਬੰਦ ਕੀਤਾ ਜਾਵੇ। ਖਹਿਰਾ ਨੇ ਕਿਹਾ ਚੋਣਾਂ ਦੌਰਾਨ ਮੁੱਖ ਮੰਤਰੀ ਦਾ ਚਿਹਰਾ ਨਾ ਦੇਣਾ ਵੱਡੀ ਭੁੱਲ ਸੀ।
ਪੰਜਾਬ ਆ ਰਹੇ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੂੰ ਰਾਜ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖ਼ਾਲਿਸਤਾਨ ਸਮਰਥਕ ਦੱਸ ਕੇ ਭਾਵੇਂ ਮਿਲਣ ਤੋਂ ਨਾਂਹ ਕਰ ਦਿੱਤੀ ਹੈ, ਪਰ ਸ਼੍ਰੋਮਣੀ ਕਮੇਟੀ ਵੱਲੋਂ ਹਰਜੀਤ ਸਿੰਘ ਸੱਜਣ ਨੂੰ ਦਰਬਾਰ ਸਾਹਿਬ ਵਿਖੇ ਆਮਦ ’ਤੇ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਕੈਨੇਡਾ ਦੇ ਪਹਿਲੇ ਸਿੱਖ ਰੱਖਿਆ ਮੰਤਰੀ ਹਰਜੀਤ ਸਿੰਘ ਅੰਮਿਤਧਾਰੀ ਸਿੱਖ ਹਨ। ਉਨ੍ਹਾਂ ਦਾ ਪਿਛੋਕੜ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬੰਬੇਲੀ ਨਾਲ ਸਬੰਧਤ ਹੈ। ਉਹ 1976 ਵਿੱਚ ਕੈਨੇਡਾ ਚਲੇ ਗਏ ਸਨ, ਜਿੱਥੇ ਉਹ ਕੈਨੇਡਾ ਫ਼ੌਜ ਵਿੱਚ ਸਨ।
ਜੂਨ 1984 'ਚ ਭਾਰਤੀ ਫੌਜ ਵਲੋਂ ਦਰਬਾਰ ਸਾਹਿਬ 'ਤੇ ਕੀਤੇ ਗਏ ਹਮਲੇ ਦੌਰਾਨ ਕੰਪਲੈਕਸ ਅੰਦਰੋਂ ਗ੍ਰਿਫਤਾਰ ਕੀਤੇ ਸਿੱਖਾਂ ਨੂੰ ਜੋਧਪੁਰ ਜੇਲ੍ਹ 'ਚ ਕੈਦ ਰੱਖਣ ਦੇ ਮਾਮਲੇ 'ਚ ਉਨ੍ਹਾਂ ਵਲੋਂ ਦਾਇਰ ਮੁਆਵਜ਼ੇ ਦੀਆਂ ਅਪੀਲਾਂ ਨੂੰ ਮਨਜ਼ੂਰ ਕਰਦਿਆਂ ਇੱਕ ਸਥਾਨਕ ਅਦਾਲਤ ਨੇ ਹਰੇਕ ਅਪੀਲਕਰਤਾ ਨੂੰ ਕੇਸ ਦਾਇਰ ਕਰਨ ਤੋਂ ਹੁਣ ਤਕ ਚਾਰ-ਚਾਰ ਲੱਖ ਰੁਪਏ ਮੁਆਵਜ਼ਾ ਸਣੇ ਵਿਆਜ ਦਿੱਤੇ ਜਾਣ ਦਾ ਹੁਕਮ ਸੁਣਾਇਆ ਹੈ। ਮੁਆਵਜ਼ਾ ਲੈਣ ਲਈ ਢਾਈ ਦਹਾਕਿਆਂ ਤੋਂ ਕਾਨੂੰਨੀ ਜੱਦੋ-ਜਹਿਦ ਕਰ ਰਹੇ ਇਨ੍ਹਾਂ ਜੋਧਪੁਰੀ ਨਜ਼ਰਬੰਦਾਂ ਨੂੰ ਜ਼ਿਲ੍ਹਾ ਸੈਸ਼ਨ ਜੱਜ ਅੰਮ੍ਰਿਤਸਰ ਗੁਰਬੀਰ ਸਿੰਘ ਦੀ ਅਦਾਲਤ ਵਲੋਂ ਮੁਆਵਜ਼ਾ ਸਣੇ ਵਿਆਜ ਦਿੱਤੇ ਜਾਣ ਦਾ ਹੁਕਮ ਸੁਣਾਇਆ ਗਿਆ।
ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਵਲੋਂ 13 ਅਪ੍ਰੈਲ 1978 ਦੇ ਸਾਕੇ 'ਚ ਸ਼ਹੀਦ ਹੋਏ 13 ਸਿੰਘਾਂ ਨੂੰ ਯਾਦ ਕਰਦਿਆਂ ਗੁਰਦੁਆਰਾ ਅੰਗੀਠਾ ਸਾਹਿਬ, ਰਾਮਸਰ ਰੋਡ, ਅੰਮ੍ਰਿਤਸਰ ਵਿਖੇ ਅਰਦਾਸ ਕੀਤੀ ਗਈ। ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਦਮਦਮੀ ਟਕਸਾਲ ਦੇ ਵਿਦਿਆਰਥੀ ਭਾਈ ਰਣਜੀਤ ਸਿੰਘ ਅਰਦਾਸ ਕੀਤੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।