ਆਮ ਆਦਮੀ ਪਾਰਟੀ ਨੇ ਸ਼ਨੀਵਾਰ ਨੂੰ ਸੂਬੇ ਵਿਚ ਕਾਨੂੰਨ ਵਿਵਸਥਾ ਦੀ ਮਾੜੀ ਹਾਲਤ ਦਾ ਮੁੱਦਾ ਚੁੱਕਿਆ। ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਪ ਵਿਧਾਇਕ ਅਤੇ ਵਿਰੋਧੀ ਧਿਰ ਦੇ ਆਗੂ ਐਚ.ਐਸ. ਫੂਲਕਾ, ਅਮਨ ਅਰੋੜਾ, ਪਿਰਮਲ ਸਿੰਘ ਧੌਲਾ, ਕੁਲਵੰਤ ਸਿੰਘ ਪੰਡੌਰੀ, ਜਗਤਾਰ ਸਿੰਘ ਹਿਸੋਵਾਲ ਅਤੇ ਅਮਰਜੀਤ ਸਿੰਘ ਸੰਧੋਆ ਨੇ ਕਿਹਾ ਕਿ ਸੂਬੇ ਵਿਚ ਸਰਕਾਰ ਦੀ ਤਬਦੀਲੀ ਨਾਲ ਕਾਰਜ ਕਰਨ ਦੀ ਨੀਤੀ ਵਿਚ ਕੋਈ ਤਬਦੀਲੀ ਨਹੀਂ ਆਈ ਹੈ ਅਤੇ ਕਾਂਗਰਸੀ ਆਗੂ ਅਕਾਲੀਆਂ ਨਾਲੋਂ ਵੀ ਮਾੜਾ ਵਿਵਹਾਰ ਕਰ ਰਹੇ ਹਨ।