ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਪੰਜਾਬ ਸਰਕਾਰ ਵਲੋਂ ਟਾਡਾ, ਪੋਟਾ, ਪਕੋਕਾ ਵਰਗੇ ਕਾਨੂੰਨ ਬਣਾਉਣ ਦੀ ਸ਼ੁਰੂ ਕੀਤੀ ਪ੍ਰਕਿਰਿਆ ਨੂੰ ਲੋਕ ਵਿਰੋਧੀ ਕਰਾਰ ਦਿੱਤਾ ਹੈ। ਸ. ਮਾਨ ਨੇ ਪੰਜਾਬ ਦੇ ਲੋਕਾਂ ਨੂੰ ਇਸ ਕਾਲੇ ਕਾਨੂੰਨ ਦੀ ਹਰ ਪੱਧਰ 'ਤੇ ਵਿਰੋਧਤਾ ਕਰਨ ਦੀ ਅਪੀਲ ਕੀਤੀ। ਮਾਨ ਨੇ ਗਵਰਨਰ ਪੰਜਾਬ ਨੂੰ ਅਜਿਹੇ ਕਾਲੇ ਕਾਨੂੰਨ ਨੂੰ ਬਿਲਕੁਲ ਵੀ ਪ੍ਰਵਾਨਗੀ ਨਾ ਦੇਣ ਦੀ ਅਪੀਲ ਕੀਤੀ।