ਪੁਲਿਸ ਰਿਮਾਂਡ ਖਤਮ ਹੋਣ ‘ਤੇ ਮਨਜਿੰਦਰ ਸਿੰਘ ਹੁਸੈਨਪੁਰਾ ਨੂੰ ਭੇਜਿਆ ਜੇਲ੍ਹ

22 ਅਪ੍ਰੈਲ (ਸ਼ਨੀਵਾਰ) ਨੂੰ ਲੁਧਿਆਣਾ ‘ਚ ਰਾਜ ਸਿੰਘ ਸਹਿਣਾ ਅਤੇ ਮਨਜਿੰਦਰ ਸਿੰਘ ਨੂੰ ਲੁਧਿਆਣਾ ਪੁਲਿਸ ਨੇ ਰਾਜ ਸਿੰਘ ਦੇ ਘਰੋਂ ਚੁੱਕ ਲਿਆ ਸੀ। ਰਾਜ ਸਿੰਘ ਨੂੰ 23 ਅਪ੍ਰੈਲ ਰਾਤ ਨੂੰ ਛੱਡ ਦਿੱਤਾ ਪਰ ਮਨਜਿੰਦਰ ਸਿੰਘ ਪੁੱਤਰ ਮਨਜੀਤ ਸਿੰਘ ਪਿੰਡ ਹੁਸੈਨਪੁਰ, ਪਟਿਆਲਾ ਨੂੰ ਗ਼ੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀਆਂ ਧਾਰਾਵਾਂ ਅਤੇ ਅਸਲਾ ਐਕਟ ਦੀ ਧਾਰਾ ਲਾ ਕੇ ਗ੍ਰਿਫਤਾਰ ਦਿਖਾ ਦਿੱਤਾ ਗਿਆ ਅਤੇ ਅਦਾਲਤ ‘ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰ ਲਿਆ।

ਪੰਜਾਬ ਸਰਕਾਰ ਨੇ ਬਾਦਲ ਦੇ ਕਰੀਬੀ ਆਈ.ਏ.ਐਸ. ਅਧਿਕਾਰੀ ਚੀਮਾ ਨੂੰ ਦਿੱਤੇ ਬੰਗਾਲ ਪਰਤਣ ਦੇ ਹੁਕਮ

ਪੰਜਾਬ ਸਰਕਾਰ ਨੇ ਪੱਛਮੀ ਬੰਗਾਲ ਕਾਡਰ ਨਾਲ ਸਬੰਧਤ 1993 ਬੈਚ ਦੇ ਆਈਏਐਸ ਅਧਿਕਾਰੀ ਕੇ.ਜੇ.ਐਸ. ਚੀਮਾ ਨੂੰ ਪਿਤਰੀ ਕਾਡਰ (ਪੱਛਮੀ ਬੰਗਾਲ) ਜਾਣ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਵਾਨਗੀ ਤੋਂ ਬਾਅਦ ਵੀਰਵਾਰ ਨੂੰ ਅਮਲਾ ਵਿਭਾਗ ਨੇ ਹੁਕਮ ਜਾਰੀ ਕਰ ਦਿੱਤੇ। ਪੰਜਾਬ ਵਿੱਚ ਇੱਕ ਦਹਾਕਾ ‘ਡੈਪੂਟੇਸ਼ਨ’ ਉਪਰ ਤਾਇਨਾਤ ਰਹਿਣ ਵਾਲਾ ਇਹ ਅਧਿਕਾਰੀ ਹੁਣ ਬੰਗਾਲ ਸਰਕਾਰ ਨੂੰ ਰਿਪੋਰਟ ਕਰੇਗਾ।

ਭਾਈ ਬਲਦੇਵ ਸਿੰਘ ਵਡਾਲਾ ਨੇ ਨਾਮਧਾਰੀ ਮੁਖੀ ਠਾਕੁਰ ਦਲੀਪ ਸਿੰਘ ਖਿਲਾਫ ਸ਼ਿਕਾਇਤ ਦਰਜ ਕਰਵਾਈ

ਸਿੱਖ ਸਦਭਾਵਨਾ ਦਲ ਦੇ ਮੁਖੀ ਭਾਈ ਬਲਦੇਵ ਸਿੰਘ ਨੇ ਕੱਲ੍ਹ (ਬੁੱਧਵਾਰ) ਨਾਮਧਾਰੀ ਫਿਰਕੇ ਦੇ ਇਕ ਧੜੇ ਦੇ ਮੁਖੀ ਠਾਕੁਰ ਦਲੀਪ ਸਿੰਘ ਦੇ ਖਿਲਾਫ ਪੁਲਿਸ ‘ਚ ਸ਼ਿਕਾਇਤ ਦਰਜ ਕਰਵਾਈ ਹੈ।