Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 1, 2017

May 1, 2017

ਉੱਤਰ ਬਿਹਾਰ ਦੇ ਸਹਰਸਾ ਜ਼ਿਲ੍ਹੇ 'ਚ ਇਕ ਪਿਕ-ਅਪ ਵੈਨ ਦੇ ਚਾਲਕ ਨੂੰ ਆਪਣੀ ਇਕ ਅੱਖ ਗਾਂ ਕਰਕੇ ਗਵਾਉਣੀ ਪਈ ਹੈ। ਘਟਨਾ ਵੀਰਵਾਰ ਸ਼ਾਮ ਦੀ ਹੈ, ਜਦੋਂ ਬਿਹਾਰ ਦੀ ਰਾਜਧਾਨੀ ਤੋਂ 250 ਕਿਲੋਮੀਟਰ ਦੂਰ ਥਾਣਾ ਸੋਨਬਾੜ, ਜ਼ਿਲ੍ਹਾ ਸਹਰਸਾ ਦੇ ਪਿੰਡ ਮੀਨਾ ਵਿਖੇ ਪੀੜਤ ਗੱਡੀ ਚਾਲਕ ਗਣੇਸ਼ ਮੰਡਲ (30) ਭਾਗਲਪੁਰ ਤੋਂ ਆਪਣੇ ਪਿੰਡ ਮੁੜ ਰਿਹਾ ਸੀ।
ਦਲ ਖਾਲਸਾ ਨੇ ਪੰਜਾਬ ਸਰਕਾਰ ਦੇ ਢਿੱਲ-ਮੱਠ ਵਾਲੇ ਰਵੱਈਏ ਦੀ ਅਲੋਚਨਾ ਕਰਦਿਆਂ ਕਿਹਾ ਕਿ ਖਾਲਸਾ ਕਾਲਜ ਦੇ ਪ੍ਰਿੰਸੀਪਲ ਅਤੇ ਰਜਿਸਟਰਾਰ ਵਿਰੁੱਧ ਪਰਚਾ ਦਰਜ ਕਰਨ ਦੇ ਬਾਵਜੂਦ ਉਹਨਾਂ ਨੂੰ ਗ੍ਰਿਫਤਾਰ ਕਿਉਂ ਨਹੀਂ ਕੀਤਾ ਜਾ ਰਿਹਾ। ਦਲ ਖਾਲਸਾ ਨੇ ਸਰਕਾਰ ਨੂੰ ਇਸ ਮਾਮਲੇ ਵਿੱਚ ਦੋਹਰਾ ਮਾਪਦੰਡ ਨਾ ਅਪਨਾਉਣ ਦੀ ਅਪੀਲ ਕੀਤੀ।
ਅੱਜ (ਸੋਮਵਾਰ) ਜੱਜ ਰਵਦੀਪ ਸਿੰਘ ਹੁੰਦਲ ਨੇ ਨਾਭਾ ਜੇਲ੍ਹ ਵਿਚ ਨਜ਼ਰਬੰਦ ਭਾਈ ਰਮਨਦੀਪ ਸਿੰਘ ਗੋਲਡੀ ਨੂੰ 2010 ਦੇ ਇਕ ਕੇਸ ਵਿਚੋਂ ਬਰੀ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਅਪ੍ਰੈਲ 2010 'ਚ ਪਟਿਆਲਾ ਦੇ ਥਾਣਾ ਕੋਤਵਾਲੀ ਦੀ ਪੁਲਿਸ ਨੇ ਆਰਿਆ ਸਮਾਜ ਮੰਦਰ ਕੋਲ ਹੋਏ ਇਕ ਬੰਬ ਧਮਾਕਾ ਕੇਸ ਵਿਚ ਐਫ.ਆਈ.ਆਰ. ਨੰ: 159 ਤਹਿਤ ਅਣਪਛਾਤੇ ਲੋਕਾਂ ਦੇ ਮੁਕੱਦਮਾ ਦਰਜ ਕੀਤਾ ਸੀ।
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGPC) ਦੇ ਸਾਬਕਾ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੂੰ ਪਿਛਲੇ ਮਹੀਨੇ (9 ਅਪ੍ਰੈਲ) ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ ਅਤੇ ਉਨ੍ਹਾਂ ਦੀ ਥਾਂ 'ਤੇ ਦੀਦਾਰ ਸਿੰਘ ਨਲਵੀ ਨੂੰ ਪ੍ਰਧਾਨ ਬਣਾ ਦਿੱਤਾ ਗਿਆ ਸੀ। ਹੁਣ ਦੋਵੇਂ ਪ੍ਰਧਾਨਾਂ, ਸਾਬਕਾ ਅਤੇ ਮੌਜੂਦਾ ਨੂੰ ਬਹੁਗਿਣਤੀ ਮੈਂਬਰਾਂ ਦੀ ਹਮਾਇਤ ਹਾਸਲ ਕਰਨ ਲਈ ਕੜਾ ਸੰਘਰਸ਼ ਕਰਨਾ ਪੈ ਰਿਹਾ ਹੈ।
ਪਾਕਿਸਤਾਨ ਦੀ ਜ਼ਮੀਨੀ ਫੌਜ ਦੇ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੇ ਐਤਵਾਰ ਨੂੰ ਕੰਟਰੋਲ ਰੇਖਾ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪਾਕਿਸਤਾਨ ਕਸ਼ਮੀਰੀਆਂ ਦੇ ਸਿਆਸੀ ਸੰਘਰਸ਼ ਦੀ ਹਮਾਇਤ ਜਾਰੀ ਰੱਖੇਗਾ। ਹਾਜੀ ਪੀਰ ਸੈਕਟਰ ਦੇ ਇਲਾਕਿਆਂ ਦੇ ਦੌਰੇ ਮੌਕੇ ਬਾਜਵਾ ਨੇ ਭਾਰਤੀ ਫੌਜੀਆਂ ਵੱਲੋਂ ਗੋਲੀਬੰਦੀ ਦੀ ਉਲੰਘਣਾ ਅਤੇ ਕਿਸੇ ਹਮਲੇ ਦਾ ਸਾਹਮਣਾ ਕਰਨ ਲਈ ਫੌਜ ਦੀ ਤਿਆਰੀ ਦੀ ਸਥਿਤੀ ਬਾਰੇ ਫੌਜੀ ਅਫਸਰਾਂ ਨਾਲ ਗੱਲ ਕੀਤੀ।
ਵਿਧਾਨ ਸਭਾ ਚੋਣਾਂ ਦੌਰਾਨ ਡੇਰਾ ਸਿਰਸਾ ਤੋਂ ਵੋਟਾਂ ਲਈ ਸਮਰਥਨ ਮੰਗੇ ਜਾਣ ਦੇ ਮਾਮਲੇ ਵਿੱਚ ਅਕਾਲ ਤਖ਼ਤ ਸਾਹਿਬ ਵੱਲੋਂ ਲਾਈ ਤਨਖਾਹ ਪੂਰੀ ਕਰਨ ਵਾਲੇ 21 ਸਿੱਖ ਸਿਆਸੀ ਆਗੂਆਂ ਨੇ ਐਤਵਾਰ ਨੂੰ ਸੇਵਾ ਮੁਕੰਮਲ ਕਰਨ ਮਗਰੋਂ ਅਕਾਲ ਤਖ਼ਤ ਸਾਹਿਬ ’ਤੇ ਖਿਮਾ ਯਾਚਨਾ ਦੀ ਅਰਦਾਸ ਕੀਤੀ। ਇਸ ਤੋਂ ਪਹਿਲਾਂ ਉਨ੍ਹਾਂ ਨੇ 501-501 ਰੁਪਏ ਦੀ ਕੜਾਹ ਪ੍ਰਸ਼ਾਦਿ ਦੀ ਦੇਗ ਕਰਵਾਈ ਅਤੇ 5100-5100 ਸੌ ਰੁਪਏ ਗੋਲਕ ਵਿੱਚ ਪਾਏ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।
ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।