Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 2, 2017

May 2, 2017

ਟੋਰਾਂਟੋ ਡਾਊਨਟਾਊਨ ’ਚ ਐਤਵਾਰ ਨੂੰ ਸਜਾਏ ਗਏ ਨਗਰ ਕੀਰਤਨ ’ਚ ਠੰਢ ਅਤੇ ਮੀਂਹ-ਕਣੀ ਦੇ ਮੌਸਮ ਦੇ ਬਾਵਜੂਦ ਹਜ਼ਾਰਾਂ ਸਿੱਖ ਸ਼ਾਮਲ ਹੋਏ। ਖਾਲਸਾ ਸਾਜਨਾ ਦਿਹਾੜੇ ਮੌਕੇ ਓਂਟਾਰੀਓ ਸਿੱਖ ਐਂਡ ਗੁਰਦੁਆਰਾ ਕੌਂਸਲ ਦੇ ਸਹਿਯੋਗ ਨਾਲ ਹਰ ਸਾਲ ਸਜਾਏ ਜਾਂਦੇ ਇਸ ਨਗਰ ਕੀਰਤਨ ਵਿੱਚ ਨਗਰਪਾਲਿਕਾ, ਸੂਬਾਈ ਅਤੇ ਕੇਂਦਰੀ ਵਜ਼ਾਰਤ ਦੇ ਅਹਿਮ ਮੰਤਰੀ ਅਤੇ ਵਿਰੋਧੀ ਧਿਰਾਂ ਦੇ ਆਗੂ ਤੇ ਵਿਧਾਇਕ ਵੀ ਪਹੁੰਚੇ ਹੋਏ ਸਨ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਓਂਟਾਰੀਓ ਦੀ ਮੁੱਖ ਮੰਤਰੀ ਕੈਥਲੀਨ ਵਿੱਨ ਵੀ ਨਗਰ ਕੀਰਤਨ ਵਿੱਚ ਸ਼ਾਮਲ ਹੋਏ ਅਤੇ ਸਿੱਖ ਜਗਤ ਨੂੰ ਵਧਾਈ ਦਿੱਤੀ।
ਕਾਂਗਰਸ ਦੇ ਸਾਬਕਾ ਕੌਂਸਲਰ ਬਲਵਾਨ ਖੋਖਰ, ਜੋ 1984 ਸਿੱਖ ਕਤਲੇਆਮ ਦੇ ਇਕ ਕੇਸ ’ਚ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਹੈ, ਨੇ ਸੋਮਵਾਰ ਨੂੰ ਦਿੱਲੀ ਹਾਈ ਕੋਰਟ ਵਿੱਚ ਸੀਨੀਅਰ ਪਾਰਟੀ ਸਾਥੀ ਸੱਜਣ ਕੁਮਾਰ ਉਤੇ ਉਸ ਨੂੰ ਬਲੀ ਦਾ ਬੱਕਰਾ ਬਣਾ ਕੇ ਜ਼ਿੰਦਗੀ ਤਬਾਹ ਕਰਨ ਦਾ ਦੋਸ਼ ਲਾਇਆ। ਕਾਰਜਕਾਰੀ ਚੀਫ ਜਸਟਿਸ ਗੀਤਾ ਮਿੱਤਲ ਤੇ ਜਸਟਿਸ ਅਨੂ ਮਲਹੋਤਰਾ ਦੇ ਬੈਂਚ ਅੱਗੇ ਖੋਖਰ ਨੇ ਕਿਹਾ, "ਸੱਜਣ ਕੁਮਾਰ ਅਤੇ ਉਸ ਦੇ ਵਕੀਲਾਂ ਨੇ ਉਸ ਦੀ ਜ਼ਿੰਦਗੀ ਬਰਬਾਦ ਕਰ ਦਿੱਤੀ ਹੈ। ਉਹ (ਸੱਜਣ) ਖ਼ੁਦ ਕੇਸਾਂ ਤੋਂ ਬਚ ਗਿਆ ਹੈ। ਅੱਜ ਮੇਰੇ ਪੱਲੇ ਕੁੱਝ ਵੀ ਨਹੀਂ ਹੈ।" ਅਦਾਲਤ ਵੱਲੋਂ ਖੋਖਰ ਖ਼ਿਲਾਫ਼ ਤਿੰਨ ਕੇਸ ਮੁੜ ਖੋਲ੍ਹੇ ਗਏ ਹਨ।
ਭਾਰਤੀ ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਪਾਕਿਸਤਾਨੀ ਫ਼ੌਜ ਦੇ ਇਕ ਵਿਸ਼ੇਸ਼ ਦਸਤੇ ਨੇ ਸੋਮਵਾਰ ਸਵੇਰੇ ਭਾਰੀ ਗੋਲਾਬਾਰੀ ਦੀ ਆੜ ਹੇਠ ਭਾਰਤ ਦੇ ਕਬਜ਼ੇ ਵਾਲੇ ਕਸ਼ਮੀਰ 'ਚ ਕਰੀਬ 250 ਮੀਟਰ ਅੰਦਰ ਦਾਖ਼ਲ ਹੋ ਕੇ ਇਕ ਗਸ਼ਤੀ ਟੀਮ ਉਤੇ ਹਮਲਾ ਕਰਦਿਆਂ ਦੋ ਭਾਰਤੀ ਜਵਾਨਾਂ ਦੇ ਸਿਰ ਵੱਢ ਦਿੱਤੇ। ਇਹ ਕਾਰਵਾਈ ਪਾਕਿਸਤਾਨੀ ਫ਼ੌਜ ਦੀ ਬਾਰਡਰ ਐਕਸ਼ਨ ਟੀਮ (ਬੈਟ) ਵੱਲੋਂ ਪੁਣਛ ਜ਼ਿਲ੍ਹੇ ਦੇ ਕ੍ਰਿਸ਼ਨਾ ਘਾਟੀ ਸੈਕਟਰ ਵਿੱਚ ਕੀਤੀ ਗਈ। ਮਾਰੇ ਗਏ ਜਵਾਨਾਂ ਦੀ ਪਛਾਣ 22 ਸਿੱਖ ਰੈਜੀਮੈਂਟ ਦੇ ਨਾਇਬ ਸੂਬੇਦਾਰ ਪਰਮਜੀਤ ਸਿੰਘ ਤੇ ਬੀਐਸਐਫ ਦੀ 200ਵੀਂ ਬਟਾਲੀਅਨ ਦੇ ਹੈਡ ਕਾਂਸਟੇਬਲ ਪ੍ਰੇਮ ਸਾਗਰ ਵਜੋਂ ਹੋਈ ਹੈ। ਹਮਲੇ ਵਿੱਚ ਬੀਐਸਐਫ਼ ਦਾ ਇਕ ਜਵਾਨ ਰਾਜਿੰਦਰ ਸਿੰਘ ਜ਼ਖ਼ਮੀ ਹੋ ਗਿਆ, ਜਿਸ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾਂਦੀ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਡੇਮਾਨ ਭੇਜੇ ਗਏ ਵਫ਼ਦ ਨੇ ਸੋਮਵਾਰ ਨੂੰ ਕਾਲੇ ਪਾਣੀਆਂ ਵਜੋਂ ਜਾਣੀ ਜਾਂਦੀ ਸੈਲੂਲਰ ਜੇਲ੍ਹ ਦੇ ਸਮਾਰਕ ਦਾ ਦੌਰਾ ਕਰਕੇ ਉਥੇ ਸਥਾਪਤ ਕੀਤੀਆਂ ਗਈਆਂ ਯਾਦਗਾਰੀ ਗੈਲਰੀਆਂ ਅਤੇ ਰੋਜ਼ਾਨਾ ਵਿਖਾਏ ਜਾਂਦੇ ‘ਰੌਸ਼ਨੀ ਤੇ ਆਵਾਜ਼’ ਪ੍ਰੋਗਰਾਮ ਵਿਚ ਸਿੱਖਾਂ ਵੱਲੋਂ ਅਜ਼ਾਦੀ ਸੰਗਰਾਮ ਵਿਚ ਪਾਏ ਗਏ ਲਾ-ਮਿਸਾਲ ਯੋਗਦਾਨ ਨੂੰ ਦਿੱਤੀ ਗਈ ਥਾਂ ਸਬੰਧੀ ਜਾਣਕਾਰੀ ਹਾਸਲ ਕੀਤੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।