Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 10, 2017

May 10, 2017

ਭਾਰਤੀ ਉਪਮਹਾਂਦੀਪ ਦੇ ਵੱਖ-ਵੱਖ ਹਿੱਸਿਆਂ ਵਿੱਚ ਵਿਚਰ ਰਹੇ ਸਿਕਲੀਗਰ ਸਿੱਖਾਂ ਦੀ ਆਰਥਿਕ ਦਸ਼ਾ ਸੁਧਾਰਣ ਲਈ ਯਤਨਸ਼ੀਲ ਬ੍ਰਿਟਿਸ਼ ਸਿੱਖ ਕੌਂਸਲ ਨੇ ਆਸ ਪ੍ਰਗਟਾਈ ਹੈ ਕਿ ਮੱਧ ਪ੍ਰਦੇਸ਼ ਵਿੱਚ ਨਿਸ਼ਾਨੇ 'ਤੇ ਆਏ ਸਮੁੱਚੇ ਸਿਕਲੀਗਰ ਭਾਈਚਾਰੇ ਨੂੰ ਦਰਪੇਸ਼ ਮਸਲੇ ਦਾ ਹੱਲ 13 ਮਈ ਨੂੰ ਇੰਦੌਰ ਵਿਖੇ ਸਿੱਖ ਪ੍ਰਤੀਨਿਧਾਂ ਅਤੇ ਪੁਲਿਸ ਪ੍ਰਸ਼ਾਸਨ ਦਰਮਿਆਨ ਹੋਣ ਜਾ ਰਹੀ ਮੀਟਿੰਗ ਵਿੱਚ ਨਿਕਲ ਆਵੇਗਾ।
ਆਮ ਆਦਮੀ ਪਾਰਟੀ ਦੇ ਨਵੇਂ ਬਣੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਅੱਜ ਉਪਕਾਰ ਸਿੰਘ ਸੰਧੂ ਨੂੰ ਪਾਰਟੀ ਵਿਚੋਂ ਕੱਢ ਦਿੱਤਾ। ਪਾਰਟੀ ਵਲੋਂ ਜਾਰੀ ਪ੍ਰੈਸ ਬਿਆਨ 'ਚ ਕਿਹਾ ਗਿਆ ਕਿ ਉਪਕਾਰ ਸਿੰਘ ਸੰਧੂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਪਾਰਟੀ 'ਚੋਂ ਕੱਢਿਆ ਜਾਂਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪਾਰਟੀ ਦੇ ਕਾਰਜਕਰਤਾ ਹੀ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ ਪਰ ਕਿਸੇ ਦੀ ਵੀ ਪਾਰਟੀ ਵਿਰੋਧੀ ਗਤੀਵਿਧੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਏਗਾ।
ਆਮ ਆਦਮੀ ਪਾਰਟੀ ਦੇ ਸਾਬਕਾ ਕਨਵੀਨਰ ਗੁਰਪ੍ਰੀਤ ਸਿੰਘ ਘੁੱਗੀ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ। ਉਨ੍ਹਾਂ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਦਿਲਚਸਪ ਗੱਲ ਹੈ ਕਿ ਉਨ੍ਹਾਂ ਨੇ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਮੀਡੀਆ ਸਾਹਮਣੇ ਅਸਤੀਫੇ ਦਾ ਐਲਾਨ ਕੀਤਾ। ਇਸ ਮੌਕੇ ਉਨ੍ਹਾਂ ਨੇ ਕਈ ਖੁਲਾਸੇ ਵੀ ਕੀਤੇ।
ਕਰੀਬ ਦੋ ਦਹਾਕੇ ਪਹਿਲਾਂ ਅਮਰੀਕਾ ਗਏ ਗੁਰਮੁਖ ਸਿੰਘ (46) ਨੂੰ ਕੈਲੀਫੋਰਨੀਆ ਦੇ ਇਮੀਗਰੇਸ਼ਨ ਅਧਿਕਾਰੀਆਂ ਨੇ ਹਿਰਾਸਤ ’ਚ ਲੈ ਲਿਆ ਹੈ। ਭਾਰਤ ਹਵਾਲੇ ਕਰਨ ਦੇ ਹੁਕਮਾਂ ’ਚ ਤਾਜ਼ੀ ਅਪੀਲ ਖ਼ਾਰਜ ਹੋਣ ਤੋਂ ਬਾਅਦ ਇਹ ਕਾਰਵਾਈ ਹੋਈ ਹੈ। ਟਰੰਪ ਪ੍ਰਸ਼ਾਸਨ ਵੱਲੋਂ ਬਿਨ੍ਹਾਂ ਦਸਤਾਵੇਜ਼ਾਂ ਦੇ ਮੁਲਕ ’ਚ ਰਹਿ ਰਹੇ ਪਰਵਾਸੀਆਂ ਖ਼ਿਲਾਫ਼ ਕਾਰਵਾਈ ਤਹਿਤ ਇਹ ਕਦਮ ਚੁੱਕਿਆ ਗਿਆ ਹੈ। ਪੰਜਾਬ ’ਚ ਟੈਕਸੀ ਡਰਾਈਵਰ ਗੁਰਮੁਖ ਸਿੰਘ ਬਿਨ੍ਹਾਂ ਵੀਜ਼ੇ ਦੇ 1998 ’ਚ ਮੈਕਸੀਕੋ ਰਾਹੀਂ ਅਮਰੀਕਾ ’ਚ ਦਾਖ਼ਲ ਹੋ ਗਿਆ ਸੀ।
ਪੰਜਾਬ ਸਰਕਾਰ ਨੇ ਐੱਸਪੀ ਰੈਂਕ ਦੇ ਪੁਲਿਸ ਅਫ਼ਸਰਾਂ ਦਾ ਵੱਡਾ ਫੇਰਬਦਲ ਕਰਦਿਆਂ ਮੰਗਲਵਾਰ ਨੂੰ 4 ਆਈਪੀਐਸ ਤੇ 80 ਪੀਪੀਐਸ ਅਫ਼ਸਰਾਂ ਨੂੰ ਤਬਦੀਲ ਕਰ ਦਿੱਤਾ ਹੈ।
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕਨਵੀਨਰ ਦੇ ਅਹੁਦੇ ਤੋਂ ਗੁਰਪ੍ਰੀਤ ਸਿੰਘ ਵੜੈਚ ਨੂੰ ਹਟਾ ਕੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਪ੍ਰਧਾਨ ਬਣਾਉਣ ਦੇ ਨਾਲ ਹੀ ਪੰਜਾਬ 'ਆਪ' 'ਚ ਖਿੱਚੋਤਾਣ ਸ਼ੁਰੂ ਹੋ ਗਈ ਹੈ। ਸੂਤਰਾਂ ਅਨੁਸਾਰ ਮਾਨ ਨੂੰ ਪ੍ਰਧਾਨ ਬਣਾਉਣ ਤੋਂ ਨਿਰਾਸ਼ ਗੁਰਪ੍ਰੀਤ ਵੜੈਚ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੰਗਲਵਾਰ ਨੂੰ ਮੀਟਿੰਗ ਕਰ ਕੇ ਸਾਰੀ ਸਥਿਤੀ ਉਪਰ ਵਿਚਾਰ ਕੀਤਾ।
ਦਿੱਲੀ ਦੀ ਇਕ ਅਦਾਲਤ ਨੇ ਮੰਗਲਵਾਰ ਨੂੰ ਕਾਂਗਰਸ ਦੇ ਆਗੂ ਜਗਦੀਸ਼ ਟਾਈਟਲਰ ਨੂੰ ਹਦਾਇਤ ਦਿੱਤੀ ਕਿ ਉਹ ਸਾਫ਼ ਤੌਰ ’ਤੇ ਦੱਸੇ ਕਿ ਉਹ ਝੂਠ ਬੋਲਣ ਵਾਲੀ ਮਸ਼ੀਨ ਰਾਹੀਂ (ਲਾਈ ਡਿਟੈਕਟਰ) ਟੈਸਟ ਕਰਾਉਣਾ ਚਾਹੁੰਦੇ ਹੈ ਜਾਂ ਨਹੀਂ। ਜ਼ਿਕਰਯੋਗ ਹੈ ਕਿ ਸੀਬੀਆਈ ਨੇ ਉਸ ਨੂੰ 1984 ਦੇ ਸਿੱਖ ਕਤਲੇਆਮ ਦੇ ਕੇਸ ਵਿੱਚੋਂ ਕਲੀਨ ਚਿੱਟ ਦਿੱਤੀ ਹੋਈ ਹੈ।
ਦਿੱਲੀ ਵਿਧਾਨ ਸਭਾ ਵਿੱਚ ਇੱਕ ਦਿਨ ਦੇ ਵਿਸ਼ੇਸ਼ ਸੈਸ਼ਨ ਦੌਰਾਨ ਈਵੀਐਮਜ਼ ਦੀ ਗੜਬੜੀ ਦੇ ਮੁੱਦੇ ’ਤੇ ਚਰਚਾ ਹੋਈ। ਇਸ ਦੌਰਾਨ ਮਤਾ ਪਾਸ ਕਰਕੇ ਰਾਸ਼ਟਰਪਤੀ ਤੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਗਈ ਕਿ ਅਗਲੀਆਂ ਚੋਣਾਂ ਵੀਵੀਪੈਟ ਮਸ਼ੀਨਾਂ ਨਾਲ ਕਰਵਾਈਆਂ ਜਾਣ। ਉਧਰ, ਵਿਰੋਧੀਆਂ ਨੇ ਇਸ ਸੈਸ਼ਨ ਨੂੰ ਕੇਜਰੀਵਾਲ ਤੇ ਸਤਿੰਦਰ ਜੈਨ ’ਤੇ ਲੱਗੇ ਦੋਸ਼ਾਂ ਤੋਂ ਜਨਤਾ ਦਾ ਧਿਆਨ ਹਟਾਉਣ ਦੀ ਕੋਸ਼ਿਸ਼ ਕਰਾਰ ਦਿੱਤਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।