Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 11, 2017

May 11, 2017

ਸ਼੍ਰੋਮਣੀ ਕਮੇਟੀ ਵਲੋਂ ਸਾਬਕਾ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ ਦੇ ਕਾਰਜਕਾਲ ਦੌਰਾਨ ਅਨੰਦਪੁਰ ਸਾਹਿਬ ਵਿਖੇ ਮਹਿਜ਼ 70 ਲਖ ਰੁਪਏ ਦੀ ਕੀਮਤ ਵਾਲੀ ਕੋਠੀ ਨੂੰ 2 ਕਰੋੜ ਸੱਤਰ ਲੱਖ ਰੁਪਏ ਵਿੱਚ ਖਰੀਦਣ ਦਾ ਮਾਮਲਾ ਅਜੇ ਠੰਡਾ ਨਹੀਂ ਹੋਇਆ ਕਿ ਮੱਕੜ ਦੇ ਕਾਰਜਕਾਲ ਦੌਰਾਨ ਹੀ ਇੱਕੋ ਦਿਨ ਵਿੱਚ ਤਿੰਨ ਵੱਖ-ਵੱਖ ਨਾਵਾਂ ਹੇਠ 61 ਏਕੜ ਜ਼ਮੀਨ ਖਰੀਦੇ ਜਾਣ ਦਾ ਮਾਮਲਾ ਸਾਹਮਣੇ ਆ ਗਿਆ ਹੈ। ਕਰੋੜਾਂ ਰੁਪਏ ਦੀ ਲਾਗਤ ਵਾਲੀ ਇਹ ਜ਼ਮੀਨ ਖਰੀਦਣ ਵਾਲਿਆਂ ਵਿੱਚ ਅਵਤਾਰ ਸਿੰਘ ਮੱਕੜ ਦੇ ਪੁੱਤਰ, ਅਨੰਦਪੁਰ ਸਾਹਿਬ ਦੇ ੳੇੁਸ ਵੇਲੇ ਦੇ ਮੈਨੇਜਰ ਸੁਖਵਿੰਦਰ ਸਿੰਘ ਗਰੇਵਾਲ ਅਤੇ ਇਕ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ ਸ਼ਾਮਿਲ ਹਨ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਨੇ ਆਪਣੀਆਂ ਜ਼ਿਲ੍ਹਾ ਇਕਾਈਆਂ ਨੂੰ ਕਿਹਾ ਹੈ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੜਨ ਦੇ ਚਾਹਵਾਨ ਉਮੀਦਵਾਰਾਂ ਦੀ ਸੂਚੀ ਤਿਆਰ ਕਰਨ। ਮਾਨ ਦਲ ਵਲੋਂ ਜਾਰੀ ਪ੍ਰੈਸ ਬਿਆਨ 'ਚ ਵੀਰਵਾਰ (11 ਮਈ) ਨੂੰ ਜ਼ਿਲ੍ਹਾ ਇਕਾਈਆਂ ਅਤੇ ਜਨਰਲ ਸੱਕਤਰਾਂ ਨੂੰ ਬੇਨਤੀ ਕੀਤੀ ਗਈ ਕਿ ਉਹ ਇਨ੍ਹਾਂ ਸੂਚੀਆਂ ਨੂੰ ਮੁੱਖ ਦਫਤਰ ਭੇਜਣ।
ਬਲਾਤਕਾਰ ਅਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਘਿਰੇ ਐਸ.ਪੀ. ਸਲਵਿੰਦਰ ਸਿੰਘ ਨੂੰ ਹਾਲੇ ਜੇਲ੍ਹ ਵਿਚ ਹੀ ਰਹਿਣਾ ਪਏਗਾ। ਗੁਰਦਾਸਪੁਰ ਦੀ ਇਕ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਸਲਵਿੰਦਰ ਨੇ ਐਡੀਸ਼ਨਲ ਸੈਸ਼ਨ ਜੱਜ ਕਮਲਜੀਤ ਲਾਂਬਾ ਦੀ ਅਦਾਲਤ 'ਚ ਜ਼ਮਾਨਤ ਅਰਜ਼ੀ ਲਾਈ ਸੀ। ਸਲਵਿੰਦਰ ਇਸ ਵੇਲੇ ਅੰਮ੍ਰਿਤਸਰ ਦੇ ਕੇਂਦਰੀ ਜੇਲ੍ਹ 'ਚ ਬੰਦ ਹੈ।
ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਬੁੱਧਵਾਰ ਨੂੰ ਕਿਹਾ ਕਿ ਭਾਰਤੀ ਜਲ ਸੈਨਾ ਦੇ ਅਧਿਕਾਰੀ ਅਤੇ ਰਾਅ ਦੇ ਏਜੰਟ ਕੁਲਭੂਸ਼ਣ ਜਾਧਵ ਦੇ ਮੁੱਦੇ ਉਤੇ ਭਾਰਤ ਨੇ ‘ਇੰਟਰਨੈਸ਼ਨਲ ਕੋਰਟ ਆਫ ਜਸਟਿਸ’ (ਆਈਸੀਜੇ) ਵਿੱਚ ਜਾਣ ਦਾ ਫੈਸਲਾ ਇਸ ਲਈ ਕੀਤਾ ਕਿਉਂਕਿ ਉਸ ਨੂੰ ਪਾਕਿਸਤਾਨ ਵਿੱਚ "ਗੈਰ ਕਾਨੂੰਨੀ" ਹਿਰਾਸਤ ਵਿੱਚ ਰੱਖਿਆ ਗਿਆ ਅਤੇ ਉਸ ਦੀ ਜਾਨ ਨੂੰ ਖ਼ਤਰਾ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਮੱਧ ਪ੍ਰਦੇਸ਼ ਸੂਬੇ ਅੰਦਰ ਵੱਸਦੇ ਸਿਕਲੀਗਰ ਸਿੱਖਾਂ ‘ਤੇ ਹੋ ਰਹੇ ਅੱਤਿਆਚਾਰ ਤੇ ਉਨ੍ਹਾਂ ਨੂੰ ਧਰਮ ਤਬਦੀਲ ਕਰਨ ਲਈ ਮਜ਼ਬੂਰ ਕਰਨ ਦੀਆਂ ਘਟਨਾਵਾਂ ਦਾ ਸਖਤ ਨੋਟਿਸ ਲਿਆ ਹੈ। ਉਨ੍ਹਾਂ ਆਖਿਆ ਕਿ ਸਿਕਲੀਗਰ ਸਿੱਖ ‘ਸਿੱਖ ਸਮਾਜ’ ਦਾ ਅਹਿਮ ਅੰਗ ਹਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਨ੍ਹਾਂ ਦੀ ਮਦਦ ਲਈ ਵਚਨਬੱਧ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।