Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 13, 2017

May 13, 2017

ਐਤਵਾਰ ਤੋਂ ਸ਼ੁਰੂ ਹੋਣ ਵਾਲੇ ਚੀਨ ਦੇ 'ਵਨ ਬੈਲਟ ਵਨ ਰੋਡ' ਸਮਾਗਮਾਂ 'ਚ ਭਾਰਤ ਦੇ ਸ਼ਾਮਲ ਹੋਣ ਦੀ ਉਮੀਦ ਨਾ ਦੇ ਬਰਾਬਰ ਹੈ। ਮੀਡੀਆ ਨੇ ਭਾਰਤੀ ਸੂਤਰਾਂ ਦੇ ਹਵਾਲੇ ਨਾਲ ਖ਼ਬਰ ਦਿੱਤੀ ਹੈ ਕਿ ਭਾਰਤ ਵਲੋਂ ਕਿਸੇ ਵੀ ਨੁਮਾਇੰਦੇ ਦੇ ਇਸ ਵਿਚ ਸ਼ਾਮਲ ਹੋਣ ਦੀ ਉਮੀਦ ਨਹੀਂ ਹੈ। ਇਸਦਾ ਮਤਲਬ ਇਹ ਹੈ ਕਿ ਚੀਨ ਹੋਰ ਦੇਸ਼ਾਂ ਨਾਲ ਮਿਲ ਕੇ ਬੰਦਰਗਾਹ, ਰੇਲਵੇ ਅਤੇ ਸੜਕ ਰਾਹੀਂ ਸੰਪਰਕ ਵਿਕਸਤ ਕਰਨ ਦੀ ਵੱਡੀ ਯੋਜਨਾ ਦੇ ਬਣਾ ਰਿਹਾ ਹੈ ਅਤੇ ਭਾਰਤ ਨੇ ਇਸਦੇ ਬਾਈਕਾਟ ਦਾ ਫੈਸਲਾ ਕੀਤਾ ਹੈ। ਅਸਲ 'ਚ ਇਸ ਪ੍ਰੋਗਰਾਮ ਦਾ ਇਕ ਹਿੱਸਾ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿਚੋਂ ਹੋ ਕੇ ਲੰਘਦਾ ਹੈ। ਇਸਨੂੰ ਚੀਨ ਅਤੇ ਪਾਕਿਸਤਾਨ ਦੇ ਵਿਚਕਾਰ (ਚੀਨ ਪਾਕਿਸਤਾਨ ਇਕਨਾਮਿਕ ਕਾਰੀਡੋਰ-CPEC) ਵੀ ਕਿਹਾ ਜਾਂਦਾ ਹੈ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਵਲੋਂ 4 ਮੈਂਬਰੀ ਜਾਂਚ ਕਮੇਟੀ ਦੇ ਗਠਨ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿਚ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਹਰਭਜਨ ਸਿੰਘ ਕਸ਼ਮੀਰੀ, ਪ੍ਰਗਟ ਸਿੰਘ, ਬਲਵੀਰ ਸਿੰਘ ਬੱਛੋਆਣਾ ਸ਼ਾਮਲ ਹਨ। ਇਹ ਟੀਮ 17 ਮਈ ਨੂੰ ਮੱਧ ਪ੍ਰਦੇਸ਼ ਜਾਏਗੀ ਜੋ ਉਥੋਂ ਦੇ ਸਿਕਲੀਗਰ ਸਿੱਖਾਂ ਨਾਲ ਮੁਲਾਕਾਤ ਕਰਨ ਦੇ ਨਾਲ-ਨਾਲ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸਿ਼ਵਰਾਜ ਚੌਹਾਨ ਅਤੇ ਸੰਬੰਧਤ ਜਿ਼ਲ੍ਹੇ ਦੀ ਅਫ਼ਸਰਸ਼ਾਹੀ ਨਾਲ ਵੀ ਮੁਲਾਕਾਤ ਕਰਕੇ ਆਪਣੀ ਰਿਪੋਰਟ ਤਿਆਰ ਕਰੇਗੀ ਅਤੇ ਪਾਰਟੀ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੂੰ ਸੌਂਪੇਗੀ।
ਗੁਰੂ ਨਾਨਕ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਗਿਆਨ ਗੋਦੜੀ ਸਾਹਿਬ, ਹਰਿਦੁਆਰ ਦੀ ਮੁੜ ਸਥਾਪਨਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 14 ਮਈ ਨੂੰ ਸਮੂਹ ਜਪੁ ਜੀ ਸਾਹਿਬ ਦੇ ਪਾਠ ਉਪਰੰਤ ਅਰਦਾਸ ਕੀਤੀ ਜਾਵੇਗੀ।
ਪਾਕਿਸਤਾਨ 'ਚ ਭਾਰਤੀ ਡਿਪਲੋਮੈਟ ਪੀਯੂਸ਼ ਸਿੰਘ ਨੂੰ ਉਸ ਵੇਲੇ ਮਾਫੀ ਮੰਗਣੀ ਪਈ ਜਦ ਉਹ ਇਸਲਾਮਾਬਾਦ ਹਾਈ ਕੋਰਟ ਦੇ ਅੰਦਰ ਫੋਟੋ ਖਿੱਚਦਾ ਹੋਇਆ ਫੜਿਆ ਗਿਆ।
ਦਿੱਲੀ ਹਾਈਕੋਰਟ ਨੇ 1984 ਸਿੱਖ ਕਤਲੇਆਮ ਦੇ ਦੋਸ਼ੀ, ਉਮਰ ਕੈਦ ਦੀ ਸਜ਼ਾ ਭੁਗਤ ਰਹੇ ਬਲਵਾਨ ਖੋਖਰ ਨੂੰ ਇਕ ਹਫਤੇ ਲਈ ਵੀਰਵਾਰ ਨੂੰ ਜ਼ਮਾਨਤ ਦੇ ਦਿੱਤੀ।
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਨਾਥ 'ਤੇ 2007 'ਚ ਗੋਰਖਪੁਰ 'ਚ ਹੋਏ ਦੰਗੇ ਫਸਾਦ ਲਈ ਮੁਕੱਦਮਾ ਨਹੀਂ ਚੱਲੇਗਾ। ਉੱਤਰ ਪ੍ਰਦੇਸ਼ ਦੇ ਗ੍ਰਹਿ ਵਿਭਾਗ ਨੇ ਮੁੱਖ ਮੰਤਰੀ ਯੋਗੀ ਆਦਿਤਨਾਥ 'ਤੇ ਮੁਕੱਦਮਾ ਚਲਾਉਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਯੋਗੀ 'ਤੇ 2007 'ਚ ਗੋਰਖਪੁਰ 'ਚ ਹੋਏ ਦੰਗਿਆਂ ਦੌਰਾਨ ਭੜਕਾਊ ਭਾਸ਼ਣ ਦੇਣ ਦਾ ਦੋਸ਼ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।
ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।