Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 16, 2017

May 16, 2017

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਵਲੋਂ ਪ੍ਰੈਸ ਬਿਆਨ ਜਾਰੀ ਕਰਕੇ ਬਾਦਲ ਦਲ ਦੇ ਆਗੂ ਪ੍ਰੇਮ ਸਿੰਘ ਚੰਦੂਮਾਜਰੇ ਦੇ ਉਸ ਬਿਆਨ ਦਾ ਜਵਾਬ ਦਿੱਤਾ ਗਿਆ ਜਿਸ ਵਿਚ ਚੰਦੂਮਾਜਰਾ ਨੇ ਸਿੱਖਾਂ ਵਲੋਂ 'ਮਾਲੀ ਹਾਲਤ' ਕਰਕੇ ਵਿਦੇਸ਼ਾਂ 'ਚ 'ਸਿਆਸੀ ਪਨਾਹ' ਲੈਣ ਦੀ ਗੱਲ ਕਹੀ ਸੀ। ਜਾਰੀ ਪ੍ਰੈਸ ਬਿਆਨ 'ਚ ਪਾਰਟੀ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਹਿੰਦੂਤਵ ਹੁਕਮਰਾਨਾਂ ਨੂੰ ਖੁਸ਼ ਕਰਨ ਲਈ ਦਿੱਤੇ ਬਿਆਨ ਦੀ ਨਿੰਦਾ ਕੀਤੀ।
ਲੁਧਿਆਣਾ ਦੇ ਐਡੀਸ਼ਨਲ ਸੈਸ਼ਨਸ ਜੱਜ ਕਰਮਜੀਤ ਸਿੰਘ ਸੂਲਰ ਦੀ ਅਦਾਲਤ ਵਲੋਂ ਘਵੱਦੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ ਔਰਤ ਬਲਵਿੰਦਰ ਦੇ ਕਤਲ ਕੇਸ ਵਿਚ ਦੋ ਸਿੰਘਾਂ ਭਾਈ ਕੁਲਵੰਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿਹੋਵਾ (ਹਰਿਆਣਾ) ਅਤੇ ਭਾਈ ਦਰਸ਼ਨ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਰੌਣੀ (ਲੁਧਿਆਣਾ) ਦੀ ਜ਼ਮਾਨਤ ਅੱਜ ਮਨਜ਼ੂਰ ਕਰ ਲਈ ਹੈ।
ਸਿੱਖ ਸਿਆਸੀ ਕੈਦੀ ਹਰਮਿੰਦਰ ਸਿੰਘ ਮਿੰਟੂ ਨੂੰ ਸੋਮਵਾਰ ਨੂੰ ਸਿਹਤ ਖਰਾਬ ਹੋਣ ਕਰਕੇ ਪੀ.ਜੀ.ਆਈ. ਚੰਡੀਗੜ੍ਹ ਭੇਜ ਦਿੱਤਾ ਗਿਆ ਹੈ। ਛਾਤੀ 'ਚ ਦਰਦ ਅਤੇ ਬਲੱਡ ਪ੍ਰੈਸ਼ਰ ਘਟਣ ਕਰਕੇ ਐਤਵਾਰ ਨੂੰ ਉਨ੍ਹਾਂ ਨੂੰ ਪਹਿਲਾਂ ਰਜਿੰਦਰਾ ਹਸਪਤਾਲ ਪਟਿਆਲਾ ਭੇਜਿਆ ਗਿਆ ਸੀ।
ਮੀਡੀਆਂ ਦੀਆਂ ਰਿਪੋਰਟਾਂ ਮੁਤਾਬਕ ਇਤਾਲਵੀ ਸੁਪਰੀਮ ਕੋਰਟ ਨੇ ਇਕ ਪ੍ਰਵਾਸੀ ਸਿੱਖ ਨੂੰ ਜਨਤਕ ਥਾਂ 'ਤੇ ਕ੍ਰਿਪਾਨ ਲਿਜਾਣ ਤੋਂ ਰੋਕ ਦਿੱਤਾ ਹੈ।
ਸਿੱਖ ਸੇਵਕ ਸੁਸਾਇਟੀ ਇੰਟਰਨੈਸ਼ਨਲ ਅਮਰੀਕਾ ਯੂਨਿਟ ਦੇ ਪ੍ਰਧਾਨ ਸਵਰਨਜੀਤ ਸਿੰਘ ਖਾਲਸਾ ਮੈਂਬਰ ਪਲੈਨਿੰਗ ਬੋਰਡ ਨਾਰਵਿਚ ਕਨੈਕਟੀਕਟ, ਮੈਂਬਰ ਡੀਪਾਰਟਮੈਂਟ ਆਫ ਜਸਟਿਸ ਨੇ ਅਮਰੀਕਾ ਵਿਚ ਨਸਲੀ ਹਮਲੇ ਰੋਕਣ ਦੇ ਲਈ ਟਰੰਪ ਸਰਕਾਰ ਨੂੰ ਅਪੀਲ ਕੀਤੀ ਕਿ ਅਮਰੀਕਾ ਵਿਚ ਹੋ ਰਹੀ 2020 ਦੀ ਜਨਗਣਨਾ (ਮਰਦਮ ਸ਼ੁਮਾਰੀ) ’ਚ ਸਿੱਖ ਕੌਮ ਨੂੰ ਇਕ ਅਲੱਗ ਸ਼੍ਰੇਣੀ ਵਜੋਂ ਸ਼ਾਮਲ ਕੀਤਾ ਜਾਵੇ।
ਇੰਟਰਨੈਸ਼ਨਲ ਕੋਰਟ ਆਫ ਜਸਟਿਸ (ਆਈ.ਸੀ.ਜੇ.) 'ਚ ਪਾਕਿਸਤਾਨ ਨੇ ਕਿਹਾ ਕਿ ਭਾਰਤੀ ਜਾਸੂਸ ਅਤੇ ਰਾਅ ਦੇ ਏਜੰਟ ਕੁਲਭੂਸ਼ਣ ਜਾਧਵ 'ਤੇ ਲੱਗੇ ਦੋਸ਼ਾਂ ਨੂੰ ਲੈ ਕੇ ਭਾਰਤ ਵਲੋਂ ਕੋਈ ਜਵਾਬ ਨਹੀਂ ਆਇਆ। ਪਾਕਿਸਤਾਨ ਨੇ ਕਿਹਾ ਕਿ ਭਾਰਤ ਨੇ ਕੌਮਾਂਤਰੀ ਅਦਾਲਤ ਨੂੰ ਰਾਜਨੀਤਕ ਡਰਾਮੇ ਲਈ ਇਸਤੇਮਾਲ ਕੀਤਾ ਹੈ।
ਆਮ ਆਦਮੀ ਪਾਰਟੀ (ਆਪ) ਦਾ ਪੰਜਾਬ ਦਾ ਮੌਜੂਦਾ ਜਥੇਬੰਦਕ ਢਾਂਚਾ ਭੰਗ ਕਰ ਦਿੱਤਾ ਗਿਆ ਹੈ। ਆਮ ਆਦਮੀ ਪਾਰਟੀ ਪੰਜਾਬ ਦਾ ਪ੍ਰਧਾਨ ਬਣਨ ਉਪਰੰਤ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਪਲੇਠੀ ਮੀਟਿੰਗ ਦੌਰਾਨ ਇਹ ਐਲਾਨ ਕੀਤਾ ਗਿਆ।
ਯੂ.ਕੇ. ਦੀ ਲੇਬਰ ਪਾਰਟੀ ਨੇ 2017 ਦੀਆਂ ਆਮ ਚੋਣਾਂ 'ਚ ਸਿੱਖਾਂ ਲਈ ਅਹਿਮ ਮੰਨੇ ਜਾਂਦੇ ਮੁੱਦੇ ਨੂੰ ਆਪਣੇ ਚੋਣ ਮਨੋਰਥ ਪੱਤਰ 'ਚ ਸ਼ਾਮਲ ਕਰ ਲਿਆ ਹੈ। ਲੇਬਰ ਪਾਰਟੀ ਨੇ ਮਨੋਰਥ ਪੱਤਰ ਦੀ 5ਵੀਂ ਮਦ ਵਿਚ ਇਹ ਸਹੁੰ ਚੁੱਕੀ ਹੈ ਕਿ ਉਹ 1984 'ਚ ਭਾਰਤੀ ਫੌਜ ਵਲੋਂ ਅਕਾਲ ਤਖ਼ਤ ਸਾਹਿਬ 'ਤੇ ਹਮਲੇ ਵੇਲੇ ਬਰਤਾਨਵੀ ਫੌਜ ਦੇ ਰੋਲ ਬਾਰੇ ਜਨਤਕ ਜਾਂਚ ਕਰਾਏਗੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।