Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 18, 2017

May 18, 2017

ਪਾਕਿਸਤਾਨ ਦੀ ਜੇਲ੍ਹ 'ਚ ਬੰਦ ਭਾਰਤੀ ਜਾਸੂਸ ਕੁਲਭੂਸ਼ਣ ਜਾਧਵ ਦੀ ਫਾਂਸੀ 'ਤੇ ਕੌਮਾਂਤਰੀ ਅਦਾਲਤ ਨੇ ਰੋਕ ਲਾਈ ਹੈ। ਭਾਰਤ ਨੇ ਵਿਆਨਾ ਕਨਵੈਨਸ਼ਨ ਦੇ ਤਹਿਤ ਕਾਉਂਸਲਰ ਮਦਦ ਨਹੀਂ ਦਿੱਤੇ ਜਾਣ ਦਾ ਹਵਾਲਾ ਦਿੰਦੇ ਹੋਏ ਇਸ ਮਾਮਲੇ ਨੂੰ ਕੌਮਾਂਤਾਰੀ ਅਦਾਲਤ (ICJ) ਕੋਲ ਚੁੱਕਿਆ ਸੀ।
ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਕਾਲਜਾਂ ਦੇ ਤਕਰੀਬਨ 90 ਹਜ਼ਾਰ ਵਿਦਿਆਰਥੀਆਂ ਨੂੰ ਇਕ ਸਾਲ ਲਈ ਮੁਫਤ ਵਾਈ-ਫਾਈ ਸਹੂਲਤ ਦੇਣ ਦਾ ਫੈਸਲਾ ਕੀਤਾ ਹੈ ਤੇ ਮੁਫਤ ਵਾਈ-ਫਾਈ ਦੀ ਸਹੂਲਤ ਰਿਲਾਇੰਸ ਜੀਓ ਵਲੋਂ ਦਿੱਤੀ ਜਾਵੇਗੀ।
ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਦੇ ਪਰਿਵਾਰ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ ਕਰ ਲਈ ਹੈ। ਮਰਹੂਮ ਮੁੱਖ ਮੰਤਰੀ ਦੇ ਪੋਤਰੇ ਗੁਰਇਕਬਾਲ ਸਿੰਘ, ਜੋ ਕਿ ਸੁਖਵੰਤ ਸਿੰਘ ਕੋਟਲੀ ਦਾ ਪੁੱਤਰ ਤੇ ਸੰਸਦ ਮੈਂਬਰ ਰਵਨੀਤ ਬਿੱਟੂ ਦਾ ਛੋਟਾ ਭਰਾ ਹੈ, ਨੂੰ ਪੰਜਾਬ ਪੁਲਿਸ ਵਿੱਚ ਡੀਐਸਪੀ ਦੀ ਨੌਕਰੀ ਮਿਲੇਗੀ।
ਭਾਰਤੀ ਫੌਜੀ ਅਤੇ ਨੀਮ ਫੌਜੀ ਦਸਤਿਆਂ ਨੇ ਬੁੱਧਵਾਰ ਕਸ਼ਮੀਰ ਦੇ ਦੱਖਣੀ ਜ਼ਿਲ੍ਹੇ ਸ਼ੋਪੀਆਂ ਵਿੱਚ ਦੋ ਹਫ਼ਤਿਆਂ ਤੋਂ ਵੀ ਘੱਟ ਸਮੇਂ ਦੌਰਾਨ ਦੂਜੀ ਵਾਰ ਜ਼ੋਰਦਾਰ ਘੇਰਾਬੰਦੀ ਤੇ ਤਲਾਸ਼ੀ ਅਪਰੇਸ਼ਨ ਚਲਾਇਆ। ਇਸ ਦੌਰਾਨ ਸਥਾਨਕ ਲੋਕਾਂ ਵੱਲੋਂ ਪਥਰਾਅ ਕੀਤੇ ਜਾਣ ਕਾਰਨ ਅਪਰੇਸ਼ਨ ਰੋਕ ਦਿੱਤਾ ਗਿਆ। ਪੁਰਾਣੇ ਸ੍ਰੀਨਗਰ ਵਿੱਚ ਵੀ ਰੋਸ ਮਾਰਚ ਕੱਢਣ ਦੀ ਕੋਸ਼ਿਸ਼ ਕਰ ਰਹੇ ਵਿਦਿਆਰਥੀਆਂ ਦੀਆਂ ਫੌਜੀ / ਨੀਮ ਫੌਜੀ ਦਸਤਿਆਂ ਨਾਲ ਝੜਪਾਂ ਹੋਈਆਂ।
ਡੇਰਾਵਾਦ ਅਤੇ ਗੁਰੂਡੰਮ ਖ਼ਿਲਾਫ਼ ਜੂਝਦਿਆਂ ਸ਼ਹੀਦ ਹੋਏ ਸਿੱਖ ਕੌਮ ਦੇ ਚਾਰ ਸ਼ਹੀਦਾਂ ਨੂੰ ਸਮਰਪਿਤ ਸ਼ਹੀਦੀ ਸਮਾਗਮ ਗੁਰਦੁਆਰਾ ਨਾਨਕਿਆਣਾ ਸਾਹਿਬ, ਸੰਗਰੂਰ ਵਿਖੇ ਹੋਇਆ। ਸ਼ਹੀਦੀ ਸਮਾਗਮ ਦੌਰਾਨ ਹਾਜ਼ਰ ਸਿੱਖ ਸੰਗਤਾਂ ਵਲੋਂ ਜਿਥੇ ਡੇਰਾਵਾਦ ਅਤੇ ਦੇਹਧਾਰੀ ਗੁਰੂਡੰਮ ਖ਼ਿਲਾਫ਼ ਸੰਘਰਸ਼ ਜਾਰੀ ਰੱਖਣ ਦਾ ਅਹਿਦ ਲਿਆ ਗਿਆ ਉਥੇ ਸਮੁੱਚੀ ਸਿੱਖ ਕੌਮ ਨੂੰ ਇੱਕ ਮੰਚ ’ਤੇ ਇੱਕਜੁੱਟ ਹੋਣ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।