Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 27, 2017

May 27, 2017

ਭਾਰਤ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਤ੍ਰਾਲ 'ਚ ਭਾਰਤੀ ਫੌਜੀ ਦਸਤਿਆਂ ਦੇ ਨਾਲ ਹੋਏ ਮੁਕਾਬਲੇ 'ਚ ਹਿਜ਼ਬੁਲ ਕਮਾਂਡਰ ਸਬਜ਼ਾਰ ਅਹਿਮਦ ਬੱਟ ਅਤੇ ਦੋ ਹੋਰ ਅਜ਼ਾਦੀ ਪਸੰਦ ਕਸ਼ਮੀਰੀ ਮਾਰੇ ਗਏ।
ਪੰਜਾਬ ਪੁਲਿਸ ਦਾ ਸਾਬਕਾ ਮੁਖੀ ਕੇ.ਪੀ.ਐਸ. ਗਿੱਲ ਨਿਰਦੋਸ਼ ਬੀਬੀਆਂ, ਬੱਚਿਆਂ, ਨੌਜਵਾਨਾਂ, ਬਜ਼ੁਰਗਾਂ ਦਾ ਕਾਤਲ ਆਖਿਰ ਮਿੱਟੀ ਹੋ ਗਿਆ। ਜੰਗਲ ਰਾਜ ਅਤੇ ਦਿੱਲੀ ਦਰਬਾਰ ਦੇ ਹਮਾਇਤੀ ਉਸ ਵੱਲੋਂ ਕੀਤੀ ਪੰਜਾਬ ਅੰਦਰ 'ਸੇਵਾ' ਦੇ ਗੁਣ ਗਾ ਰਹੇ ਹਨ।
4 ਸਿੱਖਾਂ ਦੀ ਅਜਮੇਰ ਵਿਖੇ ਭੀੜ ਵਲੋਂ ਹੋਈ ਕੁੱਟਮਾਰ ਦੀ ਵੀਡੀਓ ਇੰਟਰਨੈਟ 'ਤੇ ਵਾਇਰਲ ਹੋਣ ਤੋਂ ਦੋ ਦਿਨਾਂ ਬਾਅਦ, ਪੀੜਤਾਂ ਵਿਚੋਂ ਇਕ ਜੋ ਵੀਡੀਓ 'ਚ ਦਿਖ ਰਿਹਾ ਹੈ, ਨੇ ਮੀਡੀਆ ਨੂੰ ਕਿਹਾ ਕਿ ਉਨ੍ਹਾਂ (ਭੀੜ) ਨੇ ਦੋ ਪੁਲਿਸ ਕਾਂਸਟੇਬਲਾਂ ਦੀ ਮੌਜੂਦਗੀ ਵਿਚ ਸਾਨੂੰ ਕੁੱਟਿਆ, ਜੋ ਕਿ ਦੱਸ ਰਹੇ ਸੀ ਕਿ ਕਿੱਥੇ ਮਾਰਨਾ ਹੈ, ਜਦਕਿ ਪੁਲਿਸ ਨੇ ਇਨ੍ਹਾਂ ਦੋਸ਼ਾਂ ਦਾ ਖੰਡਨ ਕੀਤਾ ਹੈ।
ਬੀਬੀ ਮਨਜੀਤ ਕੌਰ ਭਾਓਵਾਲ ਰੋਪੜ ਜਿਨ੍ਹਾਂ ਵੱਲੋਂ ਬੀਤੇ ਦਿਨ ਪੰਜਾਬੀ ਦੇ ਅਖ਼ਬਾਰ ਵਿਚ ਖ਼ਬਰ ਪ੍ਰਕਾਸ਼ਿਤ ਕਰਵਾਈ ਹੈ ਕਿ ਖਾੜਕੂਵਾਦ ਸਮੇਂ ਦੌਰਾਨ ਪੁਲਿਸ ਵੱਲੋਂ ਉਨ੍ਹਾਂ ਦੇ ਦੋ ਪੁੱਤਰ ਗੁਰਦੀਪ ਸਿੰਘ ਉਰਫ਼ ਗੋਪੀ ਅਤੇ ਨਿਰਵੈਲ ਸਿੰਘ ਉਰਫ਼ ਨੰਦੂ ਨੂੰ ਸ਼ਹੀਦ ਕਰ ਦਿੱਤਾ ਗਿਆ ਹੈ ਤੇ ਹੁਣ ਉਨ੍ਹਾਂ ਦੀ ਜ਼ਮੀਨ ਜਾਇਦਾਦ ਹੜੱਪਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਆਮ ਆਦਮੀ ਪਾਰਟੀ ਨੇ ਕਾਂਗਰਸ ਸਰਕਾਰ ਦੇ ਕੈਬਿਨਟ ਮੰਤਰੀ ਰਾਣਾ ਗੁਰਜੀਤ ਸਿੰਘ ਵਲੋਂ ਆਪਣੇ ਨੌਕਰਾਂ ਰਾਹੀਂ ਰੇਤ ਬਜਰੀ ਦੀਆਂ ਖੱਡਾਂ ਦੇ ਬੇਨਾਮੀ ਠੇਕੇ ਲੈਣ ਦੇ ਦੋਸ਼ਾਂ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਲਟੀਮੇਟਮ ਦਿੱਤਾ ਹੈ ਕਿ ਉਹ ਸੋਮਵਾਰ, 29 ਮਈ 2017 ਤੱਕ ਰਾਣਾ ਗੁਰਜੀਤ ਸਿੰਘ ਨੂੰ ਮੰਤਰੀ ਅਹੁਦੇ ਤੋਂ ਹਟਾਉਣ, ਜੇਕਰ ਮੁੱਖ ਮੰਤਰੀ ਅਜਿਹਾ ਨਹੀਂ ਕਰਦੇ ਤਾਂ ਵਿਰੋਧੀ ਧਿਰ ਦੇ ਆਗੂ ਐਚ.ਐਸ ਫੂਲਕਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਵਿਧਾਇਕ ਵਿਧਾਨ ਸਭਾ ਤੋਂ ਮੁੱਖ ਮੰਤਰੀ ਦੀ ਸਰਕਾਰ ਰਿਹਾਇਸ਼ ਤੱਕ ਰੋਸ਼ ਮਾਰਚ ਕਰਨਗੇ।
ਦਲ ਖ਼ਾਲਸਾ ਅਤੇ ਸਰਬ ਸਾਂਝੀਵਾਲਤਾ ਸੇਵਾ ਦਲ ਨੇ ਸ਼ੁੱਕਰਵਾਰ (26 ਮਈ) ਨੂੰ ਐਲਾਨ ਕੀਤਾ ਕਿ ਭਾਰਤੀ ਫੌਜ ਵਲੋਂ ਜੂਨ 1984 'ਚ ਦਰਬਾਰ ਸਾਹਿਬ 'ਤੇ ਹੋਏ ਹਮਲੇ ਦੀ ਯਾਦ 'ਚ ਮਾਲਵਾ ਖੇਤਰ 'ਚ 'ਘੱਲੂਘਾਰਾ ਯਾਦਗਾਰੀ ਮਾਰਚ' 4 ਜੂਨ ਨੂੰ ਕੱਢਿਆ ਜਾਏਗਾ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਸਿੱਖ ਸਿਆਸੀ ਕੈਦੀ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ 2 ਲੱਖ ਰੁਪਏ ਦੀ ਮਦਦ ਦਿੱਤੀ ਗਈ ਹੈ।
ਵੱਖਰੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਨੂੰਨੀ ਲੜਾਈ ਲੜ ਰਹੇ, ਹਰਿਆਣਾ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਅੱਜ ਅਕਾਲ ਤਖਤ ਸਾਹਿਬ ਦੀ ਅਜ਼ਾਦ ਹਸਤੀ ਬਹਾਲ ਕਰਾਉਣ ਲਈ ਅਰਦਾਸ ਕੀਤੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸ਼ੁੱਕਰਵਾਰ (26 ਮਈ) ਤਲਵੰਡੀ ਸਾਬੋ ਵਿਖੇ ਮਾਲਵਾ ਜ਼ੋਨ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਇਕੱਤਰਤਾ ਤੋਂ ਬਾਅਦ ਪ੍ਰੈਸ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੁਆਰਾ ਸਾਹਿਬਾਨ ਦੀਆਂ ਜਾਇਦਾਦਾਂ ਦੀ ਸੁਰੱਖਿਆ ਅਤੇ ਸੁਚੱਜੇ ਪ੍ਰਬੰਧ ਲਈ ਚੁਣੀ ਹੋਈ ਜ਼ਿੰਮੇਵਾਰ ਸੰਸਥਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।