ਪੰਜਾਬ ਸਰਕਾਰ ਵੱਲੋਂ ਮਹਾਰਾਣਾ ਪ੍ਰਤਾਪ ਦਾ 477ਵਾਂ ਜਨਮ ਦਿਹਾੜਾ ਸ਼ਨੀਵਾਰ ਨੂੰ ਲਾਂਡਰਾਂ ਨੇੜੇ ਮੁਹਾਲੀ ਦੇ ਕਾਂਗਰਸੀ ਵਿਧਾਇਕ ਬਲਬੀਰ ਸਿੰਘ ਸਿੱਧੂ ਦੇ ਮੈਰਿਜ ਪੈਲੇਸ ਵਿੱਚ ਮਨਾਇਆ ਗਿਆ। ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦੋਂ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇ.ਪੀ.ਐਸ. ਗਿੱਲ ਦੇ ਭੋਗ 'ਤੇ ਜਾਣ ਕਰਕੇ ਗੈਰਹਾਜ਼ਰ ਰਹੇ, ਜਦਕਿ ਪਹਿਲਾਂ ਤੈਅ ਪ੍ਰੋਗਰਾਮ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਨੇ ਇਸ ਪ੍ਰੋਗਰਾਮ ਦੀ ਪ੍ਰਧਾਨਗੀ ਕਰਨੀ ਸੀ।