Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 8, 2017

June 8, 2017

ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ 'ਰਾਵਣ' ਨੂੰ ਉੱਤਰ ਪ੍ਰਦੇਸ਼ ਦੀ ਪੁਲਿਸ ਨੇ ਡਲਹੌਜੀ ਤੋਂ ਗ੍ਰਿਫਤਾਰ ਕਰ ਲਿਆ ਹੈ। ਚੰਬਾ ਜਿਲ੍ਹੇ ਦੇ ਐਸ.ਪੀ. ਵਿਰੇਂਦਰ ਤੋਮਰ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਇਸ ਖ਼ਬਰ ਨੂੰ ਤਸਦੀਕ ਕੀਤਾ ਕਿ ਉੱਤਰ ਪ੍ਰਦੇਸ਼ ਦੀ ਪੁਲਿਸ ਟੀਮ ਨੇ ਚੰਦਰਸ਼ੇਖਰ ਨੂੰ ਗ੍ਰਿਫਤਾਰ ਕਰਕੇ ਨਾਲ ਲੈ ਗਈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ 6 ਜੂਨ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਜੂਨ 1984 ਦੇ ਘੱਲੂਘਾਰੇ ਸਬੰਧੀ ਕਰਵਾਏ ਗਏ ਸ਼ਹੀਦੀ ਸਮਾਗਮ ਲਈ ਵੱਖ-ਵੱਖ ਜਥੇਬੰਦੀਆਂ ਵੱਲੋਂ ਦਿੱਤੇ ਸਹਿਯੋਗ ’ਤੇ ਤਸੱਲੀ ਪ੍ਰਗਟਾਈ ਹੈ। ਇੱਕ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿੱਚ ਕਰਵਾਇਆ ਜਾਂਦਾ ਸਮਾਗਮ ਸਿੱਖ ਵਿਰੋਧੀਆਂ ਨੂੰ ਹਮੇਸ਼ਾਂ ਰੜਕਦਾ ਰਿਹਾ ਹੈ ਅਤੇ ਉਹ ਸ਼ਾਂਤਮਈ ਸ਼ਹੀਦੀ ਸਮਾਗਮ ਵਿੱਚ ਅੜਿੱਕਾ ਲਾਉਣ ਦਾ ਯਤਨ ਕਰਦੇ ਹਨ।
ਸੀਪੀਐਮ ਦੇ ਨਵੀਂ ਦਿੱਲੀ ਵਿਖੇ ਮੁੱਖ ਦਫ਼ਤਰ ਵਿੱਚ ਬੁੱਧਵਾਰ ਨੂੰ ਹਿੰਦੂ ਸੈਨਾ ਦੇ ਦੋ ਕਾਰਕੁੰਨਾ ਨੇ ਸੀਪੀਐਮ ਦੇ ਜਨਰਲ ਸਕੱਤਰ ਸੀਤਾ ਰਾਮ ਯੇਚੁਰੀ 'ਤੇ ਹਮਲਾ ਕੀਤਾ। ਹਮਲਾਵਰ ਪਵਨ ਕੁਮਾਰ ਕੌਲ ਅਤੇ ਉਪੇਂਦਰ ਕੁਮਾਰ ਖੁਦ ਨੂੰ ਹਿੰਦੂ ਸੈਨਾ ਦੇ ਕਾਰਕੁਨ ਦੱਸ ਰਹੇ ਸਨ। ਪਾਰਟੀ ਨੇ ਘਟਨਾ ਲਈ ਆਰਐਸਐਸ ਨੂੰ ਜ਼ਿੰਮੇਵਾਰ ਦੱਸਿਆ ਹੈ।
ਭਿੱਖੀਵਿੰਡ ਇਲਾਕੇ ਦੇ ਪਿੰਡ ਭਗਵਾਨਪੁਰ ਦੇ ਗੁਰਦੁਆਰੇ ਦੀ ਛੇ ਏਕੜ ਜ਼ਮੀਨ ਦੇ ਕਬਜ਼ੇ ਤੋਂ ਪਿੰਡ ਦੇ ਦੋ ਧੜਿਆਂ ਵਿਚਾਲੇ ਬੀਤੀ ਦੇਰ ਸ਼ਾਮ ਗੋਲੀਆਂ ਚੱਲੀਆਂ। ਪੁਲਿਸ ਨੇ ਇਸ ਮਾਮਲੇ ਵਿੱਚ 16 ਜਣਿਆਂ ਖ਼ਿਲਾਫ਼ ਧਾਰਾ 336, 506, 341, 427, 436, 148, 149 ਤਹਿਤ ਕੇਸ ਦਰਜ ਕਰ ਲਿਆ ਹੈਙ ਥਾਣਾ ਮੁਖੀ ਸਬ ਇੰਸਪੈਕਟਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਪਿੰਡ ਵਾਸੀਆਂ ਨੇ ਗੁਰਦੁਆਰੇ ਦੀ 6 ਏਕੜ ਜ਼ਮੀਨ ’ਤੇ ਪਹਿਲਾਂ ਕਾਬਜ਼ ਕਮੇਟੀ ਭੰਗ ਕਰਕੇ ਨਵੀਂ ਕਮੇਟੀ ਦਾ ਗਠਨ ਕਰ ਲਿਆ ਸੀ।
ਵਿਸ਼ੇਸ਼ ਸੀਬੀਆਈ ਅਦਾਲਤ ਨੇ ਬੁੱਧਵਾਰ ਨੂੰ ਭਾਜਪਾ ਦੇ ਸੀਨੀਅਰ ਆਗੂ ਐਲ ਕੇ ਅਡਵਾਨੀ ਅਤੇ ਮੁਰਲੀ ਮਨੋਹਰ ਜੋਸ਼ੀ ਨੂੰ ਉਮਰ ਦੇ ਆਧਾਰ ਉਤੇ ਬਾਬਰੀ ਮਸਜਿਦ ਢਾਹੁਣ ਸਬੰਧੀ ਕੇਸ ਦੀ ਸੁਣਵਾਈ ਦੌਰਾਨ ਨਿੱਜੀ ਪੇਸ਼ੀ ਤੋਂ ਛੋਟ ਦਿੱਤੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।
ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।