Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 9, 2017

June 9, 2017

ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਕੁਲਵੰਤ ਸਿੰਘ ਰੰਧਾਵਾ ਨੇ ਮੰਗ ਕੀਤੀ ਹੈ ਕਿ ਜੇਕਰ ਕੈਪਟਨ ਅਮਰਿੰਦਰ ਵਲੋਂ 21 ਸਿੱਖ ਨੌਜੁਆਨਾਂ ਦੇ ਮਾਰੇ ਜਾਣ ਦਾ ਖੁਲਾਸਾ ਹੋ ਸਕਦੈ ਤਾਂ 30 ਸਾਲ ਪਹਿਲਾਂ ਲਾਪਤਾ ਕੀਤੇ ਗਏ ਤਿੰਨ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਬਾਰੇ ਅਸਲੀਅਤ ਵੀ ਸਾਹਮਣੇ ਲਿਆਂਦੀ ਜਾਣੀ ਚਾਹੀਦੀ ਹੈ।
ਵੀਰਵਾਰ ਨੂੰ ਹੋਈਆਂ ਬਰਤਾਨੀਆ ਦੀਆਂ ਆਮ ਚੋਣਾਂ 'ਚ ਲੇਬਰ ਪਾਰਟੀ ਦੀ ਉਮੀਦਵਾਰ ਪ੍ਰੀਤ ਕੌਰ ਗਿੱਲ ਚੋਣਾਂ ਜਿੱਤ ਕੇ ਬਰਤਾਨਵੀ ਸੰਸਦ 'ਚ ਪਹੁੰਚਣ ਵਾਲੀ ਪਹਿਲੀ ਸਿੱਖ ਬੀਬੀ ਬਣ ਗਈ ਹੈ।
ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਪਾਕਿਸਤਾਨ ਵਿੱਚ ਪੰਚਮ ਪਾਤਸ਼ਾਹ ਦਾ ਸ਼ਹੀਦੀ ਪੁਰਬ ਮਨਾਉਣ ਲਈ ਵੀਜ਼ਾ ਹੋਣ ਦੇ ਬਾਵਜੂਦ ਉਥੇ ਨਹੀਂ ਜਾ ਸਕਿਆ। ਇਸ ਜਥੇ ਵਿੱਚ 80 ਸਿੱਖ ਸ਼ਰਧਾਲੂ ਸ਼ਾਮਲ ਸਨ। ਉਨ੍ਹਾਂ ਕੋਲ ਵਿਸ਼ੇਸ਼ ਰੇਲ ਗੱਡੀ ਰਾਹੀਂ ਜਾਣ ਦੀ ਪ੍ਰਵਾਨਗੀ ਤਾਂ ਸੀ ਪਰ ਉਹ ਸਮਝੌਤਾ ਐਕਸਪ੍ਰੈੱਸ ਰਾਹੀਂ ਪਾਕਿਸਤਾਨ ਜਾਣਾ ਚਾਹੁੰਦੇ ਸਨ। 68 ਸ਼ਰਧਾਲੂਆਂ ਨੂੰ ਭਾਈ ਮਰਦਾਨਾ ਯਾਦਗਾਰੀ ਕਮੇਟੀ ਅਤੇ 12 ਨੂੰ ਸ਼੍ਰੋਮਣੀ ਅਕਾਲੀ ਦਲ ਦਿੱਲੀ (ਸਰਨਾ) ਵਲੋਂ ਵੀਜ਼ਾ ਦਿਵਾਇਆ ਗਿਆ ਸੀ।
ਬਰਤਾਨੀਆ 'ਚ ਸਮੇਂ ਤੋਂ ਪਹਿਲਾਂ ਕਰਵਾਈਆਂ ਜਾ ਰਹੀਆਂ ਚੋਣਾਂ 'ਚ ਵੋਟਾਂ ਦੀ ਗਿਣਤੀ ਚੱਲ ਰਹੀ ਹੈ ਅਤੇ ਹੁਣ ਤਕ ਦੇ ਨਤੀਜਿਆਂ ਤੋਂ ਕਿਸੇ ਵੀ ਦਲ ਨੂੰ ਬਹੁਮਤ ਨਹੀਂ ਮਿਲ ਰਿਹਾ।
ਕਾਂਗਰਸ ਦੀ ਕੈਪਟਨ ਸਰਕਾਰ ਵੱਲੋਂ ਹਰ ਘਰ ਵਿਚ ਇੱਕ ਨੌਕਰੀ ਦੇਣ ਦੇ ਚੋਣ ਵਾਅਦੇ ਦੀ ਸ਼ੁਰੂਆਤ ਕਰਦਿਆਂ ਸਾਬਕਾ ਮੁੱਖ ਮੰਤਰੀ ਬੇਅੰਤ ਦੇ ਪੋਤੇ ਗੁਰਇਕਬਾਲ ਕੋਟਲੀ ਨੂੰ ਡੀ.ਐਸ.ਪੀ. ਵਜੋਂ ਨਿਯੁਕਤੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ।
ਆਉਣ ਵਾਲੀ ਹੌਲੀਵੁਡ ਮੂਵੀ 'ਦਾ ਬਲੈਕ ਪ੍ਰਿੰਸ' ਦੀ ਝਲਕ ਪੰਜਾਬੀ ਵਿਚ 7 ਜੂਨ, 2017 ਨੂੰ ਜਾਰੀ ਕਰ ਦਿੱਤੀ ਗਈ ਹੈ। ਮੂਵੀ 21 ਜੁਲਾਈ, 2017 ਨੂੰ ਜਾਰੀ ਕੀਤੀ ਜਾਏਗੀ। ਅੰਗ੍ਰੇਜ਼ੀ ਭਾਸ਼ਾ 'ਚ 'ਦਾ ਬਲੈਕ ਪ੍ਰਿੰਸ' 22 ਮਈ ਨੂੰ ਜਾਰੀ ਕਰ ਦਿੱਤੀ ਗਈ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।