Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 10, 2017

June 10, 2017

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਦੀ ਪੀ.ਏ.ਸੀ, ਵਰਕਿੰਗ ਕਮੇਟੀ ਮੈਂਬਰ, ਜ਼ਿਲ੍ਹਾ ਜਥੇਦਾਰਾਂ ਅਤੇ ਕਿਸਾਨ ਆਗੂਆਂ ਦੀ ਇਕ ਮੀਟਿੰਗ ਨੂਰਮਹਿਲ ਦੇ ਇਕ ਹੋਟਲ ਵਿਚ ਹੋਈ।
ਸਾਲ 2014 ਵਿੱਚ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਗਠਨ ਕਰਨ ਵਾਲੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਤੇ ਹੁਣ ਹਰਿਆਣਾ ਕਮੇਟੀ ਪ੍ਰਧਾਨ ਸ. ਜਗਦੀਸ਼ ਸਿੰਘ ਝੀਂਡਾ ਨੇ ਅੱਜ ਜਨਤਾ ਅਕਾਲੀ ਦਲ ਦੇ ਗਠਨ ਦਾ ਐਲਾਨ ਕੀਤਾ ਹੈ। ਇਸ ਸਬੰਧ ਵਿੱਚ ਅੱਜ (10 ਜੂਨ, 2017) ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਝੀਂਡਾ ਨੇ ਦੱਸਿਆ ਕਿ ਬਾਦਲ ਪਰਿਵਾਰ ਦੇ ਕਬਜ਼ੇ ਵਿੱਚ ਆਇਆ ਅਕਾਲੀ ਦਲ ਪੂਰੀ ਤਰ੍ਹਾਂ ਸਿੱਖੀ ਸਿਧਾਤਾਂ ਤੇ ਧਰਮ ਦੇ ਕੁੰਡੇ ਤੋਂ ਦੂਰ ਹੋ ਚੁੱਕਾ ਹੈ ਅਤੇ ਜਿਤਨਾ ਨਿਘਾਰ ਸਿੱਖ ਸਿਆਸਤ ਵਿੱਚ ਪਰਕਾਸ਼ ਸਿੰਘ ਬਾਦਲ ਦੀ ਸਰਪ੍ਰਸਤੀ ਵਿੱਚ ਆਇਆ ਐਨਾ ਪਹਿਲਾਂ ਕਦੇ ਨਹੀਂ ਆਇਆ।
ਪੱਤਰਕਾਰ ਸੁਰਿੰਦਰ ਸਿੰਘ (ਬੋਲਦਾ ਪੰਜਾਬ) ਵਲੋਂ ਸਿੱਖ ਰਾਜਨੀਤਕ ਵਿਸ਼ਲੇਸ਼ਕ ਅਤੇ ਲਿਖਾਰੀ ਭਾਈ ਅਜਮੇਰ ਸਿੰਘ ਨਾਲ ਵਿਸ਼ੇਸ਼ ਗੱਲਬਾਤ ਕੀਤੀ ਗਈ। ਜੋ ਕਿ ਗਲੋਬਰ ਪੰਜਾਬ ਚੈਨਲ 'ਤੇ ਜਾਰੀ ਕੀਤੀ ਗਈ। ਬਰਤਾਨੀਅਤ ਦੇ ਬਸਤੀਵਾਦੀ ਰਾਜ ਦੇ ਖਿਲਾਫ ਅਤੇ ਖ਼ਾਲਸਾ ਰਾਜ ਦੀ ਆਜ਼ਾਦੀ ਲਈ ਸਿੱਖ ਅਜ਼ਾਦੀ ਘੁਲਾਟੀਏ ਭਾਈ ਮਹਾਰਾਜ ਸਿੰਘ ਦੇ ਸੰਘਰਸ਼ ਬਾਰੇ ਹਾਰਬਰ ਪੁਆਇੰਟ, ਸਿੰਗਾਪੁਰ 'ਚ ਹੋਈ ਇਸ ਗੱਲਬਾਤ 'ਚ ਭਾਈ ਮਹਾਰਾਜ ਸਿੰਘ ਦੇ ਜੀਵਨ ਅਤੇ ਸੰਘਰਸ਼ 'ਤੇ ਚਾਨਣਾ ਪਾਇਆ ਗਿਆ। ਭਾਈ ਮਹਾਰਾਜ ਸਿੰਘ ਨੂੰ 9 ਜੂਨ, 1850 ਨੂੰ ਹਾਰਬਰ ਪੁਆਇੰਟ, ਸਿੰਗਾਪੁਰ ਪਹੁੰਚੇ ਸਨ।
ਸਾਰੇ ਕਾਨੂੰਨੀ ਛਿੱਕੇ ਟੰਗ ਕੇ ਪੰਜਾਬ ਦੀਆਂ ਸੜਕਾਂ ‘ਤੇ ਦੌੜ ਰਹੀਆਂ ਗ਼ੈਰਕਾਨੂੰਨੀ ਬੱਸਾਂ ਖ਼ਿਲਾਫ਼ ਆਖਰਕਾਰ ਵਿਜੀਲੈਂਸ ਬਿਊਰੋ ਨੇ ਟਰਾਂਸਪੋਰਟ ਵਿਭਾਗ ਨਾਲ ਮਿਲ ਕੇ ਪੰਜਾਬ ਭਰ ਵਿੱਚ ਵੱਖ ਵੱਖ-ਥਾਈਂ ਨਾਕੇ ਲਗਾ ਕੇ ਸੈਂਕੜੇ ਬੱਸਾਂ ਦੀ ਚੈਕਿੰਗ ਕੀਤੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਕਈ ਬੱਸਾਂ ਦੇ ਚਲਾਨ ਕੱਟੇ ਜਦੋਂ ਕਿ ਕਈ ਥਾਣੇ ਡੱਕ ਦਿੱਤੀਆਂ।
ਪੰਜਾਬ ਵਿਜੀਲੈਂਸ ਬਿਊਰੋ ਨੇ ਮੰਡੀ ਬੋਰਡ ਦੇ ਨਿਗਰਾਨ ਇੰਜਨੀਅਰ (ਐਸਈ) ਸੁਰਿੰਦਰਪਾਲ ਸਿੰਘ ਉਰਫ਼ ਪਹਿਲਵਾਨ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕਰ ਲਿਆ ਹੈ। ਸੂਬੇ ਵਿੱਚ ਸੱਤਾ ਤਬਦੀਲੀ ਬਾਅਦ ਵਿਜੀਲੈਂਸ ਵੱਲੋਂ ਬਾਦਲ ਪਰਿਵਾਰ ਦੇ ਕਿਸੇ ਕਰੀਬੀ ਨੂੰ ਸਲਾਖਾਂ ਪਿੱਛੇ ਡੱਕਣ ਦਾ ਇਹ ਪਹਿਲਾ ਮਾਮਲਾ ਹੈ।
ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਰਿਚਮੰਡ ਹਿੱਲ ਦੇ ਪ੍ਰਬੰਧਕਾਂ ਵਲੋਂ ਪ੍ਰੈਸ ਬਿਆਨ ਜਾਰੀ ਕਰਕੇ ਦੱਸਿਆ ਗਿਆ ਕਿ ਹਰ ਸਾਲ ਗਰਮੀਆਂ ਦੀਆਂ ਛੁੱਟੀਆਂ ਵਿੱਚ ਬੱਚਿਆਂ ਲਈ ਗੁਰਮਤਿ ਕੈਂਪ ਦਾ ਪ੍ਰਬੰਧ ਕੀਤਾ ਜਾਂਦਾ ਹੈ। ਇਸ ਕੈਂਪ ਵਿੱਚ 6 ਤੋਂ 16 ਸਾਲ ਤੱਕ ਦੀ ਉਮਰ ਦੇ ਬੱਚੇ ਸ਼ਾਮਿਲ ਹੁੰਦੇ ਹਨ। ਇੱਥੇ ਬੱਚਿਆਂ ਨੂੰ ਸਕੂਲ ਵਾਲੇ ਮਹੌਲ ਵਿੱਚ ਨਿਪੁੰਨ ਅਧਿਆਪਕਾਂ ਦੁਆਰਾ ਪੜ੍ਹਾਇਆ ਜਾਂਦਾ ਹੈ । ਇਸ ਕੈਂਪ ਵਿੱਚ ਹਰ ਰੋਜ਼ ਸਵੇਰੇ ਜਪੁਜੀ ਸਾਹਿਬ ਦਾ ਪਾਠ ਕਰਵਾ ਕੇ ਬੱਚਿਆਂ ਦੇ ਦਿਨ ਦੀ ਸ਼ੁਰੂਆਤ ਕੀਤੀ ਜਾਂਦੀ ਹੈ। ਇਸ ਕੈਂਪ ਵਿੱਚ ਬੱਚਿਆਂ ਨੂੰ ਗੁਰਮੁਖੀ ਸਿੱਖਿਆ ਤੋਂ ਇਲਾਵਾ ਕੀਰਤਨ ਅਤੇ ਤਬਲਾ ਵੀ ਸਿਖਾਇਆ ਜਾਂਦਾ ਹੈ।
ਪਾਕਿਸਤਾਨ ਸਰਕਾਰ ਅਤੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਨਾਨਕ ਸਾਹਿਬ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਮੌਕੇ 2018 'ਚ ਸ. ਪਰਮਜੀਤ ਸਿੰਘ ਸਰਨਾ ਦੀ ਅਗਵਾਈ ਵਾਲੇ ਦਿੱਲੀ ਅਕਾਲੀ ਦਲ ਨੂੰ ਦਿੱਲੀ ਤੋਂ ਨਨਕਾਣਾ ਸਾਹਿਬ ਤਕ ਨਗਰ ਕੀਰਤਨ ਦੀ ਇਜਾਜ਼ਤ ਦੇ ਦਿੱਤੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।