Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 16, 2017

June 16, 2017

ਪੰਜਾਬ ਸਰਕਾਰ ਨੇ ਵੀਰਵਾਰ (15 ਜੂਨ) ਨੂੰ ਐਲਾਨ ਕੀਤਾ ਕਿ 2019 'ਚ ਸ੍ਰੀ ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਲਈ ਸੁਲਤਾਨਪੁਰ ਲੋਧੀ ਨੂੰ ਨਵੀਆਇਆ ਜਾਏਗਾ।
ਜਰਮਨੀ ਦੇ ਸਿੱਖ ਆਗੂ ਅਤੇ ਸਮਾਜ ਸੇਵੀ ਭਾਈ ਗੁਰਮੀਤ ਸਿੰਘ ਖਨਿਆਣ ਵਲੋਂ ਸਮਾਜਿਕ ਤੇ ਧਾਰਮਿਕ ਖੇਤਰ ਵਿਚ ਸੇਵਾ ਨੂੰ ਅੱਗੇ ਵਧਾਉਂਦਿਆਂ ਕੇਂਦਰੀ ਜੇਲ੍ਹ, ਪਟਿਆਲਾ ਵਿਚ 2 ਆਰ.ਓ ਸਿਸਟਮ ਅਤੇ 1 ਵਾਟਰ ਕੂਲਰ ਦੀ ਸੇਵਾ ਕੀਤੀ ਹੈ।
1993 'ਚ ਮੁੰਬਈ 'ਚ ਹੋਏ ਬੰਬ ਧਮਾਕਿਆ ਦੇ ਮਾਮਲੇ ਦੀ ਸੁਣਵਾਈ ਕਰ ਹੀ ਟਾਡਾ ਅਦਾਲਤ ਨੇ ਅੱਜ ਇਕ ਅਹਿਮ ਫੈਸਲਾ ਸੁਣਾਉਂਦੇ ਹੋਏ ਅਬੂ ਸਲੇਮ ਸਣੇ 6 ਵਿਅਕਤੀਆਂ ਨੂੰ ਦੋਸ਼ੀ ਕਰਾਰ ਦਿੱਤਾ ਹੈ।
ਮੀਡੀਆ ਦੀਆਂ ਖ਼ਬਰਾਂ ਮੁਤਾਬਕ ਭਾਰਤ ਦੀ ਕੇਂਦਰ ਸਰਕਾਰ ਨੇ, ਹਾਲ ਹੀ ਵਿਚ ਸਾਬਕਾ ਕੈਟ ਗੁਰਮੀਤ ਪਿੰਕੀ ਜੋ ਪੁਲਿਸ ਵਿਚ ਭਰਤੀ ਹੋ ਗਿਆ ਸੀ, ਤੋਂ "ਬਹਾਦਰੀ ਦੇ ਇਨਾਮ" ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਇਕ ਕਤਲ ਕੇਸ ਵਿਚ ਸਜ਼ਾ ਹੋਣ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। 1997 'ਚ ਪੰਜਾਬ ਸਰਕਾਰ ਦੀਆਂ ਸਿਫਾਰਸ਼ਾਂ 'ਤੇ ਉਸਨੂੰ ਇਹ ਅਖੌਤੀ "ਬਹਾਦਰੀ ਲਈ ਪੁਲਿਸ ਤਮਗਾ" ਦਿੱਤਾ ਗਿਆ ਸੀ। ਪੰਜਾਬ ਸਰਕਾਰ ਵਲੋਂ ਸਿਫਾਰਥ ਪੱਤਰ 'ਚ ਇਸਨੂੰ ਭਾਰਤ ਦੀ ਅਖੰਡਤਾ ਲਈ ਕੰਮ ਕਰਨ ਵਾਲਾ ਦੱਸਿਆ ਗਿਆ ਸੀ।
ਨਸ਼ਿਆਂ ਤੇ ਅਸਲੇ ਸਮੇਤ ਫੜੇ ਗਏ ਇੰਸਪੈਕਟਰ ਇੰਦਰਜੀਤ ਸਿੰਘ ਤੇ ਸਹਾਇਕ ਸਬ ਇੰਸਪੈਕਟਰ ਅਜੈਬ ਸਿੰਘ ਨੂੰ ਕਪੂਰਥਲਾ ਦੇ ਐਸ.ਐਸ.ਪੀ. ਸੰਦੀਪ ਸ਼ਰਮਾ ਨੇ ਬਰਖ਼ਾਸਤ ਕਰ ਦਿੱਤਾ ਹੈ। ਅਜੈਬ ਸਿੰਘ ਨੂੰ ਐਸ.ਟੀ.ਐਫ. ਨੇ ਇੰਦਰਜੀਤ ਸਿੰਘ ਦੀ ਗ੍ਰਿਫ਼ਤਾਰੀ ਤੋਂ ਇਕ ਦਿਨ ਬਾਅਦ ਗ੍ਰਿਫ਼ਤਾਰ ਕੀਤਾ ਸੀ। ਇੰਦਰਜੀਤ ਸਿੰਘ ਦੀ ਬਦਲੀ ਗ੍ਰਿਫ਼ਤਾਰੀ ਤੋਂ ਪਹਿਲਾਂ ਕਪੂਰਥਲਾ ਤੋਂ ਮੋਗਾ ਹੋਈ ਸੀ ਪਰ ਉਹ ਨਵੀਂ ਥਾਂ ਡਿਊਟੀ ’ਤੇ ਹਾਜ਼ਰ ਨਹੀਂ ਸੀ ਹੋਇਆ ਜਦਕਿ ਅਜੈਬ ਸਿੰਘ ਕਪੂਰਥਲਾ ਹੀ ਤਾਇਨਾਤ ਸੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਵੱਖ-ਵੱਖ ਸਿੱਖ ਮਸਲਿਆਂ ਦੇ ਸਬੰਧ ਵਿਚ ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਮੁਲਾਕਾਤ ਕਰਨ ਲਈ ਸਮਾਂ ਮੰਗਿਆ ਹੈ।
ਮਨੁੱਖੀ ਅਧਿਕਾਰਾਂ ਦੀ ਜਥੇਬੰਦੀ ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਖੁੱਲ੍ਹੀ ਚਿੱਠੀ ਲਿਖੀ ਹੈ। ਚਿੱਠੀ ਜਥੇਬੰਦੀ ਦੇ ਪ੍ਰਚਾਰ ਸਕੱਤਰ ਪ੍ਰਵੀਨ ਕੁਮਾਰ ਵਲੋਂ ਲਿਖੀ ਗਈ ਹੈ। ਚਿੱਠੀ ਦੇ ਸ਼ੁਰੂ 'ਚ ਪ੍ਰਵੀਨ ਕੁਮਾਰ ਨੇ ਆਪਣੇ ਬਾਰੇ ਦੱਸਿਆ ਕਿ ਉਸਦਾ ਭਰਾ ਗੁਲਸ਼ਨ ਕੁਮਾਰ ਪੁੱਤਰ ਚਮਨ ਲਾਲ ਵਾਸੀ ਜੰਡਿਆਲਾ ਰੋਡ ਤਰਨ ਤਾਰਨ ਜਿਸ ਨੂੰ 22 ਜੂਨ 1993 ਨੂੰ ਕੇ.ਪੀ.ਐਸ ਗਿੱਲ ਦੇ ਡੀ.ਜੀ.ਪੀ ਕਾਲ ਦੌਰਾਨ ਡੀ.ਐਸ.ਪੀ ਦਿਲਬਾਗ ਸਿੰਘ ਦੀ ਅਗਵਾਈ ਵਿੱਚ ਤਰਨਤਾਰਨ ਪੁਲਿਸ ਨੇ ਪ੍ਰਵਾਰ ਸਮੇਤ ਘਰੋਂ ਚੁੱਕਿਆ ਅਤੇ 22 ਜੁਲਾਈ 1993 ਨੂੰ ਕਰਨੈਲ ਸਿੰਘ, ਜਰਨੈਲ ਸਿੰਘ, ਹਰਜਿੰਦਰ ਸਿੰਘ ਸਮੇਤ ਚਾਰਾਂ ਨੂੰ ਪਲਾਸੋਰ ਡਰੇਨ ਨੇੜੇ ਝੂਠੇ ਮੁਕਾਬਲੇ ਵਿੱਚ ਮਾਰ ਦਿੱਤਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।