Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 19, 2017

June 19, 2017

ਹਾਲ ਹੀ ਵਿਚ ਜਾਰੀ ਹੋਈ ਪੰਜਾਬੀ ਫਿਲਮ ‘ਸੁਪਰ ਸਿੰਘ’ ਵਿਚ ਸਿੱਖ ਧਰਮ ਨਾਲ ਸਬੰਧਤ ਵਿਵਾਦਤ ਅੰਸ਼ਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਨੋਟਿਸ ਲੈਂਦਿਆਂ ਇਸ ਬਾਰੇ ਜਾਂਚ ਕਰਨ ਲਈ ਇੱਕ ਕਮੇਟੀ ਦਾ ਗਠਨ ਕੀਤਾ ਹੈ। ਉਨ੍ਹਾਂ ਇਸ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਭਾਈ ਰਾਮ ਸਿੰਘ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਮੀਤ ਸਕੱਤਰ ਸਿਮਰਜੀਤ ਸਿੰਘ ਅਤੇ ਧਾਰਮਿਕ ਪ੍ਰੀਖਿਆ ਦੇ ਇੰਚਾਰਜ ਸੁਖਦੇਵ ਸਿੰਘ (ਕੋਆਰਡੀਨੇਟਰ) ਨੂੰ ਸ਼ਾਮਲ ਕਰ ਕੇ ਫਿਲਮ ਵੇਖਣ ਉਪਰੰਤ ਤੁਰੰਤ ਰਿਪੋਰਟ ਦੇਣ ਨੂੰ ਕਿਹਾ ਹੈ।
ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ 16 ਜੂਨ ਨੂੰ ਗੁਰੂ ਅਰਜਨ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਮਨਾਇਆ ਗਿਆ। ਇਸ ਮੌਕੇ ਓਕਾਫ਼ ਬੋਰਡ ਦੇ ਚੇਅਰਮੈਨ ਮੁਹੰਮਦ ਸਦੀਕ ਉਲ ਫਾਰੂਕ ਨੇ ਐਲਾਨ ਕੀਤਾ ਕਿ ਓਕਾਫ਼ ਬੋਰਡ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਾਹੌਰ ਵਿੱਚ ਬੰਦ ਪਏ ਗੁਰਦੁਆਰਾ ਦੀਵਾਨ ਖਾਨਾ ਅਤੇ ਨਨਕਾਣਾ ਸਾਹਿਬ ਵਿਖੇ ਸਥਿਤ ਭਾਈ ਮਰਦਾਨਾ ਜੀ ਦੇ ਘਰ ਦਾ ਕੰਮ ਵੀ ਜਲਦ ਆਰੰਭਿਆ ਜਾਵੇਗਾ।
ਅਬੋਹਰ ਵਾਟਰ ਵਰਕਸ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਾਚੇ ਦੇ ਪੁੱਤਰ ਪਰਮਜੀਤ ਸਿੰਘ ਲਾਲੀ ਬਾਦਲ ਨੇ ਨਵਜੋਤ ਸਿੱਧੂ ਖਿਲਾਫ ਮਾਣਹਾਨੀ ਦਾ ਮੁਕੱਦਮਾ ਦਰਜ ਕਰਵਾਉਣ ਦਾ ਐਲਾਨ ਕੀਤਾ ਹੈ। ਲਾਲੀ ਨੇ ਆਪਣੇ ਖਿਲਾਫ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਵੱਲੋਂ ਲਾਏ ਇਲਜ਼ਾਮਾਂ ਨੂੰ ਗਲਤ ਕਰਾਰ ਦਿੱਤਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।