ਅਮਰੀਕੀ ਉਪ ਰਾਸ਼ਟਰਪਤੀ ਮਾਈਕ ਪੈਂਸ ਨੇ ਸਿੱਖਾਂ ਵੱਲੋਂ ਮੁਲਕ ਦੀ ਤਰੱਕੀ ਵਿੱਚ ਪਾਏ ਯੋਗਦਾਨ ਦੀ ਤਾਰੀਫ਼ ਕਰਦਿਆਂ ਭਾਈਚਾਰੇ ਨੂੰ ਕਿਹਾ ਹੈ ਕਿ ਉਹ ਫ਼ੌਜ ਅਤੇ ਮੁਕਾਮੀ, ਰਾਜ ਤੇ ਸੰਘੀ ਪੱਧਰ ’ਤੇ ਸਰਕਾਰੀ ਦਫ਼ਤਰਾਂ ਵਿੱਚ ਸੇਵਾਵਾਂ ਦਿੰਦਿਆਂ ਆਪਣਾ ਯੋਗਦਾਨ ਪਾਉਣਾ ਜਾਰੀ ਰੱਖਣ। ਇਥੇ ਇੰਡੀਆਨਾਪੋਲਿਸ ਵਿੱਚ ਸਿੱਖ ਵਫ਼ਦ ਨੂੰ ਸੰਬੋਧਨ ਕਰਦਿਆਂ ਪੈਂਸ ਨੇ ਕਿਹਾ, ‘ਸਿੱਖ ਭਾਈਚਾਰਾ ਤੇ ਉਨ੍ਹਾਂ ਨਾਲ ਜੁੜੇ ਮੁੱਦੇ ਹਮੇਸ਼ਾਂ ਮੇਰੇ ਦਿਲ ਦੇ ਕਰੀਬ ਰਹੇ ਹਨ ਅਤੇ ਮੈਂ ਹਮੇਸ਼ਾਂ ਇੰਡਿਆਨਾ ਤੇ ਮੁਲਕ ਭਰ ਵਿੱਚ ਰਹਿੰਦੇ ਸਿੱਖਾਂ ਵੱਲੋਂ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ ਹੈ।’