Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 22, 2017

June 22, 2017

ਕੈਪਟਨ ਸਰਕਾਰ ਆਉਣ ’ਤੇ ਵੀ ਭਾਸ਼ਾ ਵਿਭਾਗ ਦੀ ਤਕਦੀਰ ਨਹੀਂ ਬਦਲੀ ਹੈ। ਕੱਲ੍ਹ ਕੈਪਟਨ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਵਿੱਚ ਜਿੱਥੇ ਭਾਸ਼ਾ ਵਿਭਾਗ ਨੂੰ ਮੁੜ ਪੈਰਾਂ ਸਿਰ ਕਰਨ ਲਈ ਕੋਈ ਰਿਆਇਤ ਦਾ ਐਲਾਨ ਨਹੀਂ ਕੀਤਾ ਗਿਆ, ਉਥੇ ਭਾਸ਼ਾ ਵਿਭਾਗ ਦੇ ਬਰਾਬਰ ਹੀ ਵੱਖਰੀ ਕੌਮੀ ਭਾਸ਼ਾਈ ਸੰਸਥਾ ਦੀ ਸਥਾਪਤੀ ਦਾ ਫ਼ੈਸਲਾ ਲੈ ਕੇ ਭਾਸ਼ਾ ਵਿਭਾਗ ਨੂੰ ਪਿੱਛੇ ਧੱਕ ਦਿੱਤਾ ਗਿਆ ਹੈ।
ਜੰਮੂ ਕਸ਼ਮੀਰ ਦੇ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਵਿੱਚੋਂ ਪੰਜਾਬੀ ਹਟਾਉਣ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਆਲ ਪਾਰਟੀ ਸਿੱਖ ਕੋਆਰਡੀਨੇਸ਼ਨ ਕਮੇਟੀ (ਏਪੀਐਸਸੀਸੀ) ਨੇ ਸਰਕਾਰ ਦੇ ਇਸ ਕਦਮ ਨੂੰ ਜੰਮੂ ਕਸ਼ਮੀਰ ਦੇ ਪੰਜਾਬੀ ਬੋਲਣ ਵਾਲੇ ਲੋਕਾਂ ਦੇ ਅਧਿਕਾਰਾਂ ’ਤੇ ਡਾਕਾ ਕਰਾਰ ਦਿੱਤਾ ਹੈ।
29 ਜੂਨ ਨੂੰ ਸ਼ੇਰੇ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸ਼੍ਰੋਮਣੀ ਕਮੇਟੀ ਨੂੰ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਣ ਦੀ ਪ੍ਰਵਾਨਗੀ ਲਈ ਕੇਂਦਰ ਸਰਕਾਰ ਨੇ ਨਾ ਕੀਤੀ। ਜਦੋਂਕਿ ਇੰਟਰਨੈਸ਼ਨਲ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਵੱਲੋਂ 28 ਜੂਨ ਨੂੰ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਖੁਦਕੁਸ਼ੀਆਂ ਕਰ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਨੂੰ ਮੰਗਤੇ ਕਹਿਣ ਲਈ ਸਖਤ ਝਾੜ ਪਾਈ ਅਤੇ ਐਲਾਨ ਕੀਤਾ ਕਿ ਅਕਾਲੀ-ਭਾਜਪਾ ਵੱਲੋਂ ਵਿੱਤ ਮੰਤਰੀ ਵਿਰੁੱਧ ਸਾਂਝਾ ਵਿਸ਼ੇਸ਼ ਅਧਿਕਾਰ ਮਤਾ ਲਿਆਂਦਾ ਜਾਵੇਗਾ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਪ੍ਰੋ ਬਲਜਿੰਦਰ ਸਿੰਘ ਮੋਰਜੰਡ ਨੇ ਅੱਜ ਇਕ ਪੈ੍ਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਿੱਖਾਂ ਲਈ ਵਿਲੱੱਖਣ ਪਛਾਣ ਅਤੇ ਸਵੈਮਾਣ ਦਾ ਪ੍ਰਤੀਕ ਕੌਮਾਂਤਰੀ ਗਤਕਾ ਦਿਹਾੜਾ ਰਾਜਸਥਾਨ ਅਤੇ ਹਰਿਆਣਾ ਵਿਚ ਵੱੱਡੇ ਪੱਧਰ ਤੇ ਮਨਾਇਆ ਗਿਆ।
ਯੁਨਾਈਟਿਡ ਖਾਲਸਾ ਦਲ ਯੂ,ਕੇ ਨੇ ਇੱੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਵਸਦੇ ਸਿੱਖਾਂ ਦੇ ਦਰਦ ਨੂੰ ਆਪਣਾ ਦਰਦ ਸਮਝਦਿਆਂ ਸਿੱਖ ਕੌਮ ਨੂੰ ਭਾਰਤ ਸਰਕਾਰ ਦੀ ਗੁਲਾਮੀ ਤੋਂ ਨਿਜ਼ਾਤ ਦਿਵਾਉਣ ਲਈ ਵਿਦੇਸ਼ਾਂ'ਚ ਅਜ਼ਾਦ ਸਿੱਖ ਰਾਜ ਖਾਲਿਸਤਾਨ ਦੀ ਅਵਾਜ਼ ਬੁਲੰਦ ਕਰਨ ਵਾਲੇ ਡਾਕਟਰ ਗੁਰਮੀਤ ਸਿੰਘ ਔਲਖ ਦੀ ਮੌਤ ਤੇ ਯੁਨਾਈਟਿਡ ਖਾਲਸਾ ਦਲ ਯੂ,ਕੇ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।