22 ਜੂਨ ਨੂੰ ਪੰਜਾਬ ਦੀ ਵਿਧਾਨ ਸਭਾ ਵਿੱਚ ਬੌਂਸਰਾਂ ਵੱਲੋਂ ਵਿਧਾਇਕਾਂ ਦੀ ਖਿੱਚ ਧੂਹ ਦੌਰਾਨ ਪੱਗਾਂ ਦੀ ਬੇਅਦਬੀ ਸਬੰਧੀ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਗਿਆਨੀ ਗੁਰਬਚਨ ਸਿੰਘ ਨੂੰ ਪੱਤਰ ਸੌਂਪਿਆ। ਉਨ੍ਹਾਂ ਇਸ ਮਾਮਲੇ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਉਨ੍ਹਾਂ ਦੇ ਮੰਤਰੀਆਂ ਤੇ ਵਿਧਾਇਕਾਂ ਨੂੰ ਸ੍ਰੀ ਅਕਾਲ ਤਖ਼ਤ ’ਤੇ ਬੁਲਾਕੇ ਪੰਥਕ ਰਵਾਇਤਾਂ ਅਨੁਸਾਰ ਕਾਰਵਾਈ ਕਰਨ ਦੀ ਅਪੀਲ ਕੀਤੀ।